ਪੁਲਸ ਨੂੰ ਬੇਹੋਸ਼ੀ ਦੀ ਹਾਲਤ ’ਚ ਮਿਲੇ ਵਿਅਕਤੀ ਦੀ ਹੋਈ ਮੌਤ
Tuesday, Aug 06, 2024 - 06:17 PM (IST)

ਬਟਾਲਾ (ਬਲਜੀਤ)-ਬੀਤੇ ਦਿਨੀਂ ਇਕ ਵਿਅਕਤੀ ਪਿੰਡ ਬੋਝਾ ਵਿਖੇ ਬੇਹੋਸ਼ੀ ਦੀ ਹਾਲਤ ’ਚ ਪੁਲਸ ਨੂੰ ਮਿਲਿਆ। ਇਸ ਸਬੰਧੀ ਸਬ ਇੰਸ. ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੋਝਾ ’ਚ ਇਕ ਵਿਅਕਤੀ ਬੇਹੋਸ਼ ਪਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਵਿਅਕਤੀ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਦਾਖਲ ਕਰਵਾਇਆ ਪਰ ਇਲਾਜ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਗਈ ਪਰ ਉਕਤ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ।