ਸੜਕ ਹਾਦਸੇ ’ਚ ਜ਼ਖ਼ਮੀ ਹੋਏ ਵਿਅਕਤੀ ਨੇ ਦਮ ਤੋੜਿਆ
Monday, Oct 07, 2024 - 06:20 PM (IST)
ਬਟਾਲਾ/ਸ੍ਰੀ ਹਰਗੋਬਿੰਦੁਪਰ ਸਾਹਿਬ (ਸਾਹਿਲ, ਬਾਬਾ)- ਪਿਛਲੇ ਦਿਨੀਂ ਸੜਕ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀ ਦੇ ਦਮ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਸ਼ੀ੍ਰ ਹਰਗੋਬਿੰਦਪੁਰ ਦੇ ਏ.ਐੱਸ.ਆਈ ਸਤਵਿੰਦਰ ਸਿੰਘ ਨੇ ਦੱਸਿਆ ਕਿ ਕੁਲਦੀਪ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਕਾਂਗੜਾ ਦਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦੇ ਨੇੜੇ ਇਕ ਪ੍ਰਾਈਵੇਟ ਕੰਪਨੀ ਬੱਸ ਨਾਲ ਟੱਕਰ ਹੋ ਜਾਣ ’ਤੇ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਬੀਤੀ ਰਾਤ ਇਲਾਜ ਦੌਰਾਨ ਇਸ ਵਿਅਕਤੀ ਨੇ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਦਮ ਤੋੜ ਦਿੱਤਾ।
ਏ.ਐੱਸ.ਆਈ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਬਣਦੀਆਂ ਧਾਰਾਵਾਂ ਹੇਠ ਅਣਪਛਾਤੇ ਬੱਸ ਡਰਾਈਵਰ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 'ਆਪ' ਆਗੂ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8