ਤਰਨਤਾਰਨ 'ਚ ਸ਼ਰਮਨਾਕ ਘਟਨਾ, ਪਿੰਡ ਦੇ ਹੀ ਵਿਅਕਤੀ ਨੇ ਔਰਤ ਨਾਲ ਜ਼ਬਰਦਸਤੀ ਕਰਨ ਦੀ ਕੀਤੀ ਕੋਸ਼ਿਸ਼

Thursday, Feb 01, 2024 - 02:47 PM (IST)

ਤਰਨਤਾਰਨ 'ਚ ਸ਼ਰਮਨਾਕ ਘਟਨਾ, ਪਿੰਡ ਦੇ ਹੀ ਵਿਅਕਤੀ ਨੇ ਔਰਤ ਨਾਲ ਜ਼ਬਰਦਸਤੀ ਕਰਨ ਦੀ ਕੀਤੀ ਕੋਸ਼ਿਸ਼

ਤਰਨਤਾਰਨ (ਬਿਊਰੋ)- ਥਾਣਾ ਵਲਟੋਹਾ ਦੇ ਅਧੀਨ ਪੈਂਦੇ ਪਿੰਡ ਮਹਿਮੂਦਪੁਰਾ ਵਿਖੇ ਇਕ ਨੌਜਵਾਨ ਨੇ ਇੱਕ ਔਰਤ ਨਾਲ ਘਰ 'ਚ ਦਾਖ਼ਲ ਹੋ ਕੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਪੀੜਤ ਔਰਤ ਨੇ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਜ਼ਰੂਰੀ ਕੰਮ ਲਈ ਬਾਹਰ ਗਏ ਹੋਏ ਸਨ, ਇਸ ਗੱਲ ਦਾ ਫਾਇਦਾ ਚੁੱਕਦੇ ਹੋਏ ਪਿੰਡ ਦੇ ਹੀ ਰਹਿਣ ਵਾਲਾ ਗੁਰਲਾਲ ਸਿੰਘ ਨਾਮਕ ਵਿਅਕਤੀ ਆਪਣੇ ਕਿਸੇ ਸਾਥੀ ਨਾਲ ਘਰ ਵਿੱਚ ਦਾਖਲ ਹੋ ਗਿਆ।

ਇਹ ਵੀ ਪੜ੍ਹੋ : ਜਨਵਰੀ ਦੇ ਆਖ਼ਰੀ ਦਿਨ ਹੋਈ ਬਾਰਿਸ਼ ਨੇ ਮੁੜ ਛੇੜੀ ਕੰਬਣੀ, ਜਾਣੋ ਆਉਣ ਵਾਲੇ ਦਿਨਾਂ 'ਚ ਮੌਸਮ ਦਾ ਹਾਲ

ਪੀੜਤ ਔਰਤ ਨੇ ਕਿਹਾ ਕਿ ਉਨ੍ਹਾਂ ਦੋਹਾਂ ਨੇ ਮੂੰਹ ਮਫ਼ਲਰ ਨਾਲ ਢੱਕੇ ਹੋਏ ਸਨ, ਜਦੋਂ ਉਹ ਮੇਰੇ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਮੈਂ ਇਕ ਮੁੰਡੇ ਦੇ ਮੂੰਹ ਤੋਂ ਮਫ਼ਲਰ ਖਿੱਚ ਕੇ ਲਾਹ ਦਿੱਤਾ, ਜਿਸ ਤੋਂ ਮੈਨੂੰ ਪਤਾ ਲੱਗਾ ਕਿ ਉਹ ਪਿੰਡ ਦਾ ਹੀ ਰਹਿਣ ਵਾਲਾ ਗੁਰਲਾਲ ਸਿੰਘ ਨਾਮਕ ਵਿਅਕਤੀ ਸੀ। ਇਸ ਤੋਂ ਬਾਅਦ ਉਸ ਵਿਅਕਤੀ ਵੱਲੋਂ ਮੈਨੂੰ ਫਾਹਾ ਦੇਣ ਦੀ ਕੋਸ਼ਿਸ਼ ਕੀਤੀ ਗਈ ਅਤੇ ਚਾਕੂਆਂ ਨਾਲ ਹਮਲਾ ਵੀ ਕੀਤਾ ਗਿਆ, ਇਸ ਦੌਰਾਨ ਮੇਰੇ ਵੱਲੋਂ ਚੀਕ ਚਿਹਾੜਾ ਪਾਉਣ ਤੇ ਗੁਰਲਾਲ ਸਿੰਘ ਅਤੇ ਉਸਦਾ ਸਾਥੀ ਕੰਧ ਟੱਪ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਵੱਡੀ ਵਾਰਦਾਤ,  ਰਿਕਸ਼ਾ ਚਾਲਕ ਨੂੰ ਪੱਥਰ ਮਾਰ ਕੇ ਦਿੱਤੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News