ਜੇਲ੍ਹ ’ਚ ਸਾਮਾਨ ਸੁੱਟਣ ਆਇਆ ਵਿਅਕਤੀ ਹਥਿਆਰ ਦਿਖਾ ਮੌਕੇ ਤੋਂ ਹੋਇਆ ਫ਼ਰਾਰ

Tuesday, Jan 16, 2024 - 11:26 AM (IST)

ਜੇਲ੍ਹ ’ਚ ਸਾਮਾਨ ਸੁੱਟਣ ਆਇਆ ਵਿਅਕਤੀ ਹਥਿਆਰ ਦਿਖਾ ਮੌਕੇ ਤੋਂ ਹੋਇਆ ਫ਼ਰਾਰ

ਤਰਨਤਾਰਨ (ਰਮਨ)- ਜੇਲ੍ਹ ’ਚ ਸਾਮਾਨ ਸੁੱਟਣ ਆਏ ਇਕ ਵਿਅਕਤੀ ਵਲੋਂ ਹਥਿਆਰ ਵਿਖਾਉਂਦੇ ਹੋਏ ਬੀੜੀਆਂ ਅਤੇ ਤੰਬਾਕੂ ਦੀਆਂ ਪੁੜੀਆਂ ਦਾ ਬੈਗ ਸੁੱਟ ਮੌਕੇ ਤੋਂ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਲੋਂ ਦਿੱਤੇ ਬਿਆਨਾਂ ਤੋਂ ਬਾਅਦ ਇਕ ਵਿਅਕਤੀ ਨੂੰ ਨਾਮਜ਼ਦ ਕਰਦੇ ਹੋਏ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਜੇਲ੍ਹ ਦੇ ਸੁਪਰਡੈਂਟ ਵਲੋਂ ਦਿੱਤੇ ਹੁਕਮਾਂ ਦੌਰਾਨ ਤਿੰਨ ਵੱਖ-ਵੱਖ ਟੀਮਾਂ ਦਾ ਵਿਸ਼ੇਸ਼ ਤੌਰ ਉੱਪਰ ਗਠਨ ਕੀਤਾ ਗਿਆ ਸੀ। ਜੇਲ੍ਹ ਪ੍ਰਸ਼ਾਸਨ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਜੇਲ੍ਹ ਅੰਦਰ ਅਲੀ ਨਾਮਕ ਵਿਅਕਤੀ ਵਲੋਂ ਸਾਮਾਨ ਸੁੱਟਿਆ ਜਾਣਾ ਹੈ, ਜਿਸ ’ਚ ਕਈ ਤਰ੍ਹਾਂ ਦੇ ਪਦਾਰਥ ਮੌਜੂਦ ਹੋ ਸਕਦੇ ਹਨ।

ਇਹ ਵੀ ਪੜ੍ਹੋ : ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ ਪਰਿਵਾਰ ਦੇ ਪੰਜ ਮੈਂਬਰ

ਜੇਲ੍ਹ ਪ੍ਰਸ਼ਾਸਨ ਵਲੋਂ ਬਣਾਈ ਗਈਆਂ ਟੀਮਾਂ ਦੇ ਆਧਾਰ ’ਤੇ ਜਦੋਂ ਜੇਲ੍ਹ ਦੇ ਬਾਹਰ ਇਕ ਵਿਅਕਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਆਪਣੇ ਕੋਲ ਮੌਜੂਦ ਹਥਿਆਰ ਦਾ ਡਰਾਵਾ ਦਿੰਦਾ ਹੋਇਆ ਮੌਕੇ ਤੋਂ ਫ਼ਰਾਰ ਹੋ ਗਿਆ। ਸਬੰਧਿਤ ਵਿਅਕਤੀ ਵਲੋਂ ਸੁੱਟੇ ਗਏ ਬੈਗ ’ਚ ਤਲਾਸ਼ੀ ਲੈਣ ਉਪਰੰਤ 40 ਬੀੜੀਆਂ ਦੇ ਬੰਡਲ, 40 ਤੰਬਾਕੂ ਦੀਆਂ ਪੁੜੀਆਂ ਅਤੇ 4 ਸਿਗਰਟਾਂ ਦੀਆਂ ਡੱਬੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵਲੋਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਹਰੀਸ਼ ਕੁਮਾਰ ਵਲੋਂ ਦਿੱਤੇ ਬਿਆਨਾਂ ਦੇ ਆਧਾਰ ਉੱਪਰ ਅਲੀ ਨਾਮਕ ਵਿਅਕਤੀ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਤਫਤੀਸ਼ ਸਬ ਇੰਸਪੈਕਟਰ ਅਵਤਾਰ ਸਿੰਘ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸਰਪੰਚ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ: ਵਿਦੇਸ਼ ਬੈਠੇ ਅੰਮ੍ਰਿਤਪਾਲ ਨੇ ਦਿੱਤੀ ਸੀ ਜਾਨੋ ਮਾਰਨ ਦੀ ਧਮਕੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News