ਸ੍ਰੀ ਹਰਿਮੰਦਰ ਸਾਹਿਬ ਨੇੜੇ ਆਪਣੇ ਨੂੰ ਆਪ ਗੋਲੀ ਮਾਰਨ ਵਾਲੇ ਵਿਅਕਤੀ ਦੀ ਹੋਈ ਪਛਾਣ
Friday, Sep 27, 2024 - 05:17 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਦੇ ਪਲਾਜ਼ਾ ਦੇ ਬਾਹਰ ਏ. ਐੱਸ. ਆਈ. ਦੀ ਪਿਸਤੌਲ ਖੋਹ ਕੇ ਖੁਦ ਨੂੰ ਗੋਲੀ ਮਾਰਨ ਵਾਲੇ ਵਿਅਕਤੀ ਦੀ ਚਾਰ ਦਿਨਾਂ ਬਾਅਦ ਪਛਾਣ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਨਾਂ ਹਰੀ ਪ੍ਰਸ਼ਾਦ (31) ਹੈ ਤੇ ਤਾਮਿਲਨਾਡੂ ਦਾ ਰਹਿਣ ਵਾਲਾ ਹੈ। ਜਿਥੇ ਉਹ ਆਈਸਕ੍ਰੀਮ ਫੈਕਟਰੀ 'ਚ ਕੰਮ ਕਰਦਾ ਸੀ ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਉੱਥੇ ਹੀ ਉਨ੍ਹਾਂ ਨੇ ਗੋਂਡਾ ਜ਼ਿਲ੍ਹੇ ਇਕ ਵਿਅਕਤੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਰੀ ਪ੍ਰਸ਼ਾਦ ਅੰਮ੍ਰਿਤਸਰ ਘੁੰਮਣ ਲਈ ਆਇਆ ਸੀ ਤੇ ਇਹ ਡਿਪਰੈਸ਼ਨ 'ਚ ਰਹਿੰਦਾ ਸੀ। ਹਰੀ ਪ੍ਰਸ਼ਾਦ ਕਈ ਦਿਨ ਆਪਣੇ ਘਰੋਂ ਬਾਹਰ ਚਲਾ ਜਾਂਦਾ ਸੀ ਪਤਾ ਨਹੀਂ ਲੱਗਾ ਕਿ ਅਚਾਨਕ ਹੀ ਉਸ ਨੇ ਆਪਣੇ ਆਪ ਨੂੰ ਗੋਲੀ ਕਿਉਂ ਮਾਰੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ 'ਚ 18-19 ਅਕਤੂਬਰ ਨੂੰ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਇਸ ਮੌਕੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਹੋ ਚੁੱਕੀ ਹੈ। ਇਸ ਸੰਬੰਧ 'ਚ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ, ਫਿਲਹਾਲ ਉਹਨਾਂ ਦੀ ਭਾਸ਼ਾ ਸਮਝ ਨਾ ਆਉਣ ਕਰਕੇ ਥੋੜੀ ਮੁਸ਼ਕਿਲ ਆ ਰਹੀ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰ ਵੀ ਜਲਦ ਹੀ ਅੰਮ੍ਰਿਤਸਰ ਆ ਰਹੇ ਹਨ ਤੇ ਉਸ ਤੋਂ ਬਾਅਦ ਇਸ ਮ੍ਰਿਤਕ ਦੇਹ ਉਨ੍ਹਾਂ ਦੇ ਹਵਾਲੇ ਕੀਤੀ ਜਾਵੇਗੀ। ਪੁਲਸ ਨੇ ਦੱਸਿਆ ਕਿ ਫਿਲਹਾਲ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ ਇਸ ਲਈ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਈ ਇਜ਼ਰਾਇਲੀ ਔਰਤ ਨਾਲ ਹੋਇਆ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8