ਘਰ ’ਚੋਂ ਸਕੂਟਰੀ, ਸਾਈਕਲ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਵਾਲਾ ਕਾਬੂ

Thursday, Apr 11, 2024 - 05:56 PM (IST)

ਘਰ ’ਚੋਂ ਸਕੂਟਰੀ, ਸਾਈਕਲ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਵਾਲਾ ਕਾਬੂ

ਬਟਾਲਾ(ਬੇਰੀ, ਸਾਹਿਲ)-ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੇ ਘਰ ’ਚੋਂ ਸਕੂਟਰੀ, ਸਾਈਕਲ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਸੁਖਚੈਨ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਵਾਰਡ ਨੰ. 7 ਸਾਨਨ ਮੁਹੱਲਾ ਫਤਿਹਗੜ੍ਹ ਚੂੜੀਆਂ ਨੇ ਦੱਸਿਆ ਕਿ 5 ਅਪ੍ਰੈਲ ਨੂੰ ਉਸ ਦੇ ਘਰ ਦਾ ਗੇਟ ਬੰਦ ਸੀ ਅਤੇ ਉਸ ਦੀ ਰਿਹਾਇਸ਼ ਘਰ ਦੇ ਹਾਲ ਦੇ ਉੱਪਰ ਹੈ।

ਇਹ ਵੀ ਪੜ੍ਹੋ-  ਕਸਟਮ ਵਿਭਾਗ ਦੀ ਵੱਡੀ ਕਾਰਵਾਈ: ਸ਼ਾਰਜਾਹ ਤੋਂ ਅੰਮ੍ਰਿਤਸਰ ਪੁੱਜੀ ਫਲਾਈਟ 'ਚੋਂ 51 ਲੱਖ ਰੁਪਏ ਦਾ ਸੋਨਾ ਜ਼ਬਤ

ਉਸਨੇ ਦੱਸਿਆ ਕਿ ਇਕ ਵਿਅਕਤੀ ਉਸਦੇ ਘਰੋਂ ਇਕ ਸਕੂਟਰੀ, ਇਕ ਕੰਪਿਊਟਰ ਕੰਡਾ, ਇਕ ਪੁਰਾਣਾ ਸਾਈਕਲ ਅਤੇ 35 ਕਿਲੋ ਕਣਕ ਚੋਰੀ ਕਰ ਕੇ ਫਰਾਰ ਹੋ ਗਿਆ ਸੀ। ਪੁਲਸ ਨੇ ਸੁਖਚੈਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਸੰਨੀ ਵਾਸੀ ਫਤਿਹਗੜ੍ਹ ਚੂੜੀਆਂ ਨੂੰ ਚੋਰੀ ਦੇ ਸਾਮਾਨ ਸਮੇਤ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ-  ਕਸਟਮ ਵਿਭਾਗ ਦੀ ਵੱਡੀ ਕਾਰਵਾਈ: ਸ਼ਾਰਜਾਹ ਤੋਂ ਅੰਮ੍ਰਿਤਸਰ ਪੁੱਜੀ ਫਲਾਈਟ 'ਚੋਂ 51 ਲੱਖ ਰੁਪਏ ਦਾ ਸੋਨਾ ਜ਼ਬਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News