ਝਗੜਾ ਛੁਡਵਾਉਣ ਗਏ ਵਿਅਕਤੀ ਨੂੰ ਕਿਰਚਾਂ ਮਾਰ ਕੇ ਕੀਤਾ ਜ਼ਖ਼ਮੀ

Saturday, Mar 11, 2023 - 02:03 PM (IST)

ਝਗੜਾ ਛੁਡਵਾਉਣ ਗਏ ਵਿਅਕਤੀ ਨੂੰ ਕਿਰਚਾਂ ਮਾਰ ਕੇ ਕੀਤਾ ਜ਼ਖ਼ਮੀ

ਬਟਾਲਾ (ਸਾਹਿਲ)- ਪਿੰਡ ਮੰਡਿਆਲਾ ਵਿਖੇ ਝਗੜਾ ਛੁਡਵਾਉਣ ਗਏ ਵਿਅਕਤੀ ਨੂੰ ਕਿਰਚਾਂ ਮਾਰ ਕੇ ਜ਼ਖ਼ਮੀ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਬਟਾਲਾ ਵਿਖੇ ਜ਼ੇਰੇ ਇਲਾਜ ਰਣਜੋਧ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਮੰਡਿਆਲਾ ਨੇ ਦੱਸਿਆ ਕਿ ਮੇਰੇ ਚਚੇਰੇ ਭਰਾ ਗੁਰਦੇਵ ਸਿੰਘ ਦਾ ਪਿੰਡ ਦੇ ਹੀ ਇਕ ਵਿਅਕਤੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਰਿਹਾ ਸੀ। ਜਦੋਂ ਮੈਂ ਝਗੜਾ ਛੁਡਵਾਉਣ ਲਈ ਗਿਆ ਤਾਂ ਸਬੰਧਿਤ ਵਿਅਕਤੀ ਨੇ ਮੇਰੇ ’ਤੇ ਹਮਲਾ ਕਰਦਿਆਂ ਮੈਨੂੰ ਕਿਰਚਾਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ। 

ਇਹ ਵੀ ਪੜ੍ਹੋ- ਅਨੰਦਪੁਰ ਸਾਹਿਬ ’ਚ ਕਤਲ ਕੀਤੇ ਪ੍ਰਦੀਪ ਸਿੰਘ ਦਾ ਹੋਇਆ ਸਸਕਾਰ, ਰੋ-ਰੋ ਬੇਹਾਲ ਹੋਇਆ ਪਰਿਵਾਰ

ਇਸ ਦੇ ਤੁਰੰਤ ਬਾਅਦ ਉਕਤ ਵਿਅਕਤੀ ਨੂੰ ਤੁਰੰਤ ਇਲਾਜ ਲਈ ਪਹਿਲਾਂ ਘੁਮਾਣ ਵਿਖੇ ਇਲਾਜ ਲਈ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਪਰ ਉਕਤ ਦੀ ਹਾਲਤ ਹੋਰ ਜ਼ਿਆਦਾ ਗੰਭੀਰ ਹੁੰਦੀ ਦੇਖ ਤੁਰੰਤ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਲਈ ਰੈਫ਼ਰ ਕਰ ਦਿੱਤਾ। ਦੂਜੇ ਪਾਸੇ ਜਦੋਂ ਹੋਰ ਜਾਣਕਾਰੀ ਲੈਣ ਲਈ ਥਾਣਾ ਘੁਮਾਣ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਪਰੋਕਤ ਮਾਮਲਾ ਉਨ੍ਹਾਂ ਦੇ ਧਿਆਨ ’ਚ ਹੈ ਅਤੇ ਜ਼ਖ਼ਮੀ ਰਣਜੋਧ ਸਿੰਘ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਵਿਖੇ ਜ਼ੇਰੇ ਇਲਾਜ ਹੈ ਅਤੇ ਜਲਦ ਹੀ ਪੁਲਸ ਵੱਲੋਂ ਉਸਦੇ ਬਿਆਨ ਕਲਮਬੰਦ ਕਰਨ ਉਪਰੰਤ ਹਮਲਾ ਕਰਨ ਵਾਲੇ ਵਿਅਕਤੀ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਦੀਆਂ ਤਿਆਰੀਆਂ ਮੁਕੰਮਲ, ਅੱਜ ਤੋਂ ਸ੍ਰੀ ਅਖੰਡ ਪਾਠ ਹੋਏ ਅਰੰਭ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News