15 ਅਗਸਤ ਦੇ ਮੱਦੇਨਜ਼ਰ ਪੁਲਸ ਹੋਈ ਚੌਕਸ, ਬੱਸ ਅੱਡਿਆਂ ਅਤੇ ਹੋਰ ਥਾਵਾਂ ਦੀ ਕੀਤੀ ਚੈਕਿੰਗ

08/12/2023 5:48:24 PM

ਗੁਰਦਾਸਪੁਰ (ਹਰਮਨ)- 15 ਅਗਸਤ ਦੇ ਮੱਦੇਨਜ਼ਰ ਪੁਲਸ ਵੱਲੋਂ ਸਮੁੱਚੇ ਇਲਾਕੇ ਅੰਦਰ ਗਸ਼ਤ ਅਤੇ ਚੈਕਿੰਗ ਦਾ ਸਿੱਲਸਿਲਾ ਤੇਜ਼ ਕਰ ਦਿੱਤਾ ਗਿਆ ਹੈ, ਜਿਸ ਤਹਿਤ ਪੁਲਸ ਦੀਆਂ ਵੱਖ-ਵੱਖ ਟੀਮਾਂ ਨੇ ਬੱਸ ਅੱਡਿਆਂ ਅਤੇ ਹੋਰ ਜਨਤਕ ਸਥਾਨਾਂ ’ਤੇ ਅਚਨਚੇਤ ਚੈਕਿੰਗ ਕੀਤੀ ਅਤੇ ਨਾਲ ਹੀ ਬੱਸਾਂ ’ਚ ਸਫ਼ਰ ਕਰਨ ਵਾਲੀਆਂ ਸਵਾਰੀਆਂ ਦੇ ਸਾਮਾਨ ਦੀ ਜਾਂਚ ਕੀਤੀ। ਇਸ ਮੌਕੇ ਡਾਗ ਸਕੁਐੱਡ ਦੀ ਮਦਦ ਨਾਲ ਸ਼ੱਕੀ ਸਾਮਾਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਨਾਲ ਹੀ ਵੱਖ-ਵੱਖ ਥਾਵਾਂ ’ਤੇ ਪਏ ਸਾਮਾਨ ਦੀ ਵੀ ਬਾਰੀਕੀ ਨਾਲ ਘੋਖ ਕੀਤੀ ਗਈ। 

ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਵਧਦਾ ਜਾ ਰਿਹੈ ਇਹ ਖ਼ਤਰਾ, ਫ਼ੇਲ੍ਹ ਸਾਬਿਤ ਹੋ ਰਹੇ ਵਿਭਾਗ ਦੇ ਦਾਅਵੇ

ਥਾਣਾ ਸਿਟੀ ਦੀ ਮੁਖੀ ਕ੍ਰਿਸ਼ਮਾ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਤੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ ’ਤੇ ਮੁਸਤੈਦੀ ਵਧਾਈ ਗਈ ਹੈ ਅਤੇ ਨਾਲ ਹੀ ਸ਼ਹਿਰ ਦੇ ਮੁੱਖ ਚੌਕਾਂ ’ਚ ਵੱਖ-ਵੱਖ ਸਮੇਂ ’ਤੇ ਨਾਕਾਬੰਦੀ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੱਡੀਆਂ ਦੀ ਤਲਾਸ਼ੀ ਕਰਨ ਤੋਂ ਇਲਾਵਾ ਹੋਰ ਸਾਮਾਨ ਬਾਰੇ ਵੀ ਬਾਰੀਕੀ ਨਾਲ ਪੁੱਛਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਹਰਸਿਮਰਤ ਬਾਦਲ ਨੇ ਲੋਕ ਸਭਾ ’ਚ ਮੁੜ ਉਭਾਰਿਆ ਬੰਦੀ ਸਿੰਘਾਂ ਦਾ ਮਸਲਾ, ਅਮਿਤ ਸ਼ਾਹ ਨੂੰ ਪੁੱਛੇ ਤਿੱਖੇ ਸਵਾਲ

ਉਨ੍ਹਾਂ ਕਿਹਾ ਕਿ ਲੋਕ 15 ਅਗਸਤ ਦਾ ਦਿਨ ਪੂਰੀ ਅਮਨ-ਸ਼ਾਂਤੀ ਅਤੇ ਚਾਅ ਨਾਲ ਮਨਾਉਣ। ਪੁਲਸ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਹਰ ਪੱਖ ਤੋਂ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਦਿਖਾਈ ਦੇਣ ’ਤੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ। ਗੁਰਦਾਸਪੁਰ ਸ਼ਹਿਰ ਤੋਂ ਇਲਾਵਾ ਹੋਰ ਪੇਂਡੂ ਖੇਤਰ ਥਾਣਿਆਂ ਦੀ ਪੁਲਸ ਵੱਲੋਂ ਵੀ ਚੈਕਿੰਗ ਦਾ ਸਿਲਸਿਲਾ ਜਾਰੀ ਹੈ, ਜਿਸ ਦੌਰਾਨ ਪੁਲਸ ਵੱਲੋਂ ਸਰਹੱਦੀ ਖੇਤਰ ਅੰਦਰ ਗੁੱਜਰ ਭਾਈਚਾਰੇ ਦੇ ਡੇਰਿਆਂ ਦੀ ਵੀ ਅਚਨਚੇਤ ਤਲਾਸ਼ੀ ਲਈ ਗਈ।

ਇਹ ਵੀ ਪੜ੍ਹੋ- ਧੀ ਦਾ ਕਤਲ ਕਰਨ ਮਗਰੋਂ Bike ਨਾਲ ਬੰਨ੍ਹ ਪੂਰੇ ਪਿੰਡ 'ਚ ਘੁਮਾਈ ਸੀ ਮ੍ਰਿਤਕ ਦੇਹ, ਹੁਣ ਪਿਓ ਨੇ ਕੀਤਾ ਸਰੰਡਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan