ਔਰਤ ਪਾਸੋਂ 5 ਲੱਖ ਰੁਪਏ ਦੀ ਫ਼ਿਰੌਤੀ ਮੰਗਣ ਵਾਲੇ 3 ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

Thursday, Jan 05, 2023 - 12:12 PM (IST)

ਔਰਤ ਪਾਸੋਂ 5 ਲੱਖ ਰੁਪਏ ਦੀ ਫ਼ਿਰੌਤੀ ਮੰਗਣ ਵਾਲੇ 3 ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਤਰਨਤਾਰਨ/ਝਬਾਲ (ਰਮਨ, ਨਰਿੰਦਰ)- ਪੁਲਸ ਨੇ ਸਾਈਬਰ ਸੈੱਲ ਦੀ ਮਦਦ ਨਾਲ ਤਿੰਨ ਮੁਲਜ਼ਮਾਂ ਨੂੰ ਫਿਰੌਤੀ ਮੰਗਣ ਦੇ ਜੁਰਮ ਹੇਠ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇਕ ਔਰਤ ਪਾਸੋਂ 5 ਲੱਖ ਰੁਪਏ ਦੀ ਫ਼ਿਰੌਤੀ ਨਾ ਦੇਣ ਨੂੰ ਲੈ ਕੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਸਨ, ਜਿਸ ਬਾਬਤ ਥਾਣਾ ਝਬਾਲ ਦੀ ਪੁਲਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ; SYL ਨੂੰ ਲੈ ਕੇ ਕਹੀ ਅਹਿਮ ਗੱਲ

ਜਾਣਕਾਰੀ ਦਿੰਦੇ ਹੋਏ ਐੱਸ.ਪੀ ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਕਰਮਜੀਤ ਕੌਰ ਪਤਨੀ ਸਤਨਾਮ ਸਿੰਘ ਨਿਵਾਸੀ ਪਿੰਡ ਕੋਟ ਸਿਵਿਆਂ ਨੂੰ ਬੀਤੀ 29 ਦਸੰਬਰ ਦੀ ਰਾਤ ਕਿਸੇ ਅਣਪਛਾਤੇ ਵਿਅਕਤੀ ਵਲੋਂ ਫੋਨ ਕਰਦੇ ਹੋਏ ਫ਼ਿਰੌਤੀ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਫੋਨ ਕਰਨ ਵਾਲੇ ਵਿਅਕਤੀ ਵਲੋਂ 5 ਲੱਖ ਰੁਪਏ ਦੀ ਫ਼ਿਰੌਤੀ ਨਾ ਦੇਣ ਦੀ ਸੂਰਤ ਵਿਚ ਉਸਦੇ ਪਰਿਵਾਰਕ ਮੈਂਬਰਾਂ ਨੂੰ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਸਨ। 

ਇਹ ਵੀ ਪੜ੍ਹੋ- ਨਵੇਂ ਸਾਲ ਦੀ ਆਮਦ ਮੌਕੇ ਭਾਰਤੀ ਸਰਹੱਦ 'ਤੇ ਮੁੜ ਡਰੋਨ ਨੇ ਦਿੱਤੀ ਦਸਤਕ, BSF ਨੇ ਕੀਤੀ ਤਾਬੜਤੋੜ ਫ਼ਾਇਰਿੰਗ

ਵਿਸ਼ਾਲ ਜੀਤ ਸਿੰਘ ਨੇ ਦੱਸਿਆ ਕਿ ਪ੍ਰੇਸ਼ਾਨ ਔਰਤ ਵਲੋਂ ਥਾਣਾ ਝਬਾਲ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਮੁਲਜ਼ਮ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਾਈਬਰ ਸੈੱਲ ਦੀ ਮਦਦ ਨਾਲ ਇਸ ਕੇਸ ਨੂੰ ਹੱਲ ਕਰਦੇ ਹੋਏ ਪੁਲਸ ਨੇ ਤਿੰਨ ਮੁਲਜ਼ਮਾਂ, ਜਿਨ੍ਹਾਂ ਵਿਚ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਪੁੱਤਰ ਜਸਪਾਲ ਸਿੰਘ ਵਾਸੀ ਕੋਟ ਸਿਵਿਆਂ ਨੇ ਆਪਣੇ ਸਾਥੀਆਂ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਮੁਖਤਾਰ ਸਿੰਘ ਵਾਸੀ ਕੋਟ ਸਿਵਿਆਂ ਅਤੇ ਲਵਪ੍ਰੀਤ ਸਿੰਘ ਉਰਫ਼ ਬਲਜੀਤ ਸਿੰਘ ਬਘਿਆੜੀ ਸ਼ਾਮਲ ਹਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਐੱਸ.ਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਦਾ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News