ਪੁਲਸ ਨੇ ਇਕ ਮੁਲਜ਼ਮ ਨੂੰ ਦੇਸੀ ਪਿਸਤੌਲ ਅਤੇ 5 ਰੌਂਦ ਸਣੇ ਕੀਤਾ ਗ੍ਰਿਫ਼ਤਾਰ
Tuesday, Apr 25, 2023 - 06:24 PM (IST)

ਤਰਨਤਾਰਨ (ਰਮਨ ਚਾਵਲਾ)- ਥਾਣਾ ਖਾਲੜਾ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਇਕ ਪਿਸਤੌਲ ਅਤੇ 5 ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਵਲੋਂ ਮੁਲਜ਼ਮ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਦੇ ਹੋਏ ਇਕ ਦਿਨਾਂ ਰਿਮਾਂਡ ਹਾਸਲ ਕਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ 'ਚ ਤਬਦੀਲ ਕਰਨ 'ਤੇ ਤਰੁਣ ਚੁੱਘ ਨੇ ਦਿੱਤੀ ਪ੍ਰਤੀਕਿਰਿਆ
ਜਾਣਕਾਰੀ ਦਿੰਦੇ ਹੋਏ ਮੁੱਖ ਅਫ਼ਸਰ ਥਾਣਾ ਖਾਲੜਾ ਸਬ-ਇੰਸਪੈਕਟਰ ਚਰਨ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪੁਲਸ ਪਾਰਟੀ ਜਦੋਂ ਪੁਲ ਨਾਰਲੀ ਤੋਂ ਥੋੜਾ ਅੱਗੇ ਪੁਜੀ ਤਾਂ ਇਕ ਵਿਅਕਤੀ ਖੜ੍ਹਾ ਦਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਵੇਖ ਮੌਕੇ ਤੋਂ ਖਿਸਕ ਜਾਣ ਲੱਗਾ, ਜਿਸ ਨੂੰ ਕਾਬੂ ਕਰਦੇ ਹੋਏ ਉਸ ਪਾਸੋਂ ਪਿਸਤੌਲ ਦੇਸੀ ਅਤੇ 5 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਹਿਚਾਣ ਸਤਨਾਮ ਸਿੰਘ ਉਰਫ਼ ਸੱਤਾ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਸੁਰ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।