ਜੂਆ ਖਿਡਾਉਣ ਵਾਲੇ ਤਿੰਨ ਮੁਲਜ਼ਮ ਪੁਲਸ ਨੇ ਕੀਤੇ ਕਾਬੂ
Sunday, Jun 11, 2023 - 01:24 PM (IST)

ਤਰਨਤਾਰਨ (ਰਮਨ)- ਸਥਾਨਕ ਸ਼ਹਿਰ ਵਿਚ ਜੂਆ ਖਿਡਾਉਣ ਵਾਲੇ ਇਕ ਔਰਤ ਸਮੇਤ ਤਿੰਨ ਮੁਲਜ਼ਮਾਂ ਨੂੰ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਗ੍ਰਿਫ਼ਤਾਰ ਕਰਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੇ ਮੁਖੀ-ਕਮ-ਡੀ.ਐੱਸ.ਪੀ ਅੰਡਰ ਟ੍ਰੇਨਿੰਗ ਸਾਗਰ ਬਨਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਥਾਨਕ ਸ਼ਹਿਰ ਵਿਚ ਕੁਝ ਲੋਕ ਪੈਸੇ ਦਾ ਲਾਲਚ ਦਿੰਦੇ ਹੋਏ ਰੁਪਇਆਂ ਨੂੰ ਦਸ ਗੁਣਾ ਕਰਨ ਸਬੰਧੀ ਜੂਆ ਖਿਡਾਉਣ ਦਾ ਕਾਰੋਬਾਰ ਕਰ ਰਹੇ ਸਨ।
ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈੱਸ ਵੇਅ ’ਤੇ ਖ਼ਤਰੇ ਦੇ ਮੰਡਰਾਉਣ ਲੱਗੇ ਬੱਦਲ, ਜਥੇਬੰਦੀਆਂ ਦੀ ਅੜੀ ਕਾਰਨ ਕੈਂਸਲ ਹੋ ਸਕਦੈ ਪ੍ਰਾਜੈਕਟ
ਇਸ ਕਾਰੋਬਾਰ ਵਿਚ ਭੋਲੇ-ਭਾਲੇ ਲੋਕਾਂ ਨੂੰ ਫ਼ਸਾਇਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਕਾਰਵਾਈ ਕਰਦੇ ਹੋਏ ਸੰਤੂ ਰਾਮ ਪੁੱਤਰ ਗੰਗੂ ਰਾਮ ਵਾਸੀ ਰਾਮਦੇਵ ਕਾਲੋਨੀ ਤਰਨਤਾਰਨ, ਸੁਨੀਤਾ ਪਤਨੀ ਮੁਕੇਸ਼ ਕੁਮਾਰ ਵਾਸੀ ਮੁਰਾਦਪੁਰਾ ਅਤੇ ਮੁਕੇਸ਼ ਕੁਮਾਰ ਪੁੱਤਰ ਲਹੌਰੀ ਰਾਮ ਵਾਸੀ ਮੁਰਾਦਪੁਰਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਪਠਾਨਕੋਟ 'ਚ ਹੋਏ ਪਤੀ-ਪਤਨੀ ਦੇ ਕਤਲ ਮਾਮਲੇ 'ਚ CCTV ਜ਼ਰੀਏ ਹੋਇਆ ਵੱਡਾ ਖ਼ੁਲਾਸਾ, ਨੌਕਰ ਨਿਕਲਿਆ ਕਾਤਲ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।