ਪੁਲਸ ਨੇ ਨਸ਼ਿਆਂ ਤੇ ਨਾਜਾਇਜ਼ ਸ਼ਰਾਬ ਲਈ ਬਦਨਾਮ ਹਾਟ ਸਪਾਟ ਖੇਤਰਾਂ ’ਚ ਚਲਾਇਆ ਸਰਚ ਆਪ੍ਰੇਸ਼ਨ

Friday, Jul 19, 2024 - 06:09 PM (IST)

ਗੁਰਦਾਸਪੁਰ (ਵਿਨੋਦ)-ਜ਼ਿਲ੍ਹਾ ਪੁਲਸ ਨੇ ਗੁਰਦਾਸਪੁਰ ’ਚ ਨਸ਼ੇ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਲਈ ਬਦਨਾਮ ਹੌਟ ਸਪੌਟ ਖੇਤਰਾਂ ’ਚ ਵੱਡੇ ਪੱਧਰ ’ਤੇ ਸਰਚ ਆਪਰੇਸ਼ਨ ਚਲਾਇਆ, ਜਿਸ ’ਚ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ’ਚ ਸਮੂਹ ਥਾਣਿਆਂ ਦੇ ਇੰਚਾਰਜਾਂ, ਵਿਸ਼ੇਸ਼ ਵਿੰਗਾਂ ਦੇ ਇੰਚਾਰਜਾਂ ਅਤੇ ਵੱਡੀ ਗਿਣਤੀ ’ਚ ਪੁਲਸ ਮੁਲਾਜ਼ਮਾਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਕਪਤਾਨ ਦਿਆਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਦੇ ਆਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਲਈ ਬਦਨਾਮ ਹੌਟ ਸਪੌਟ ਟਿਕਾਣੇ ’ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਸ ਗੁਰਦਾਸਪੁਰ ਵਿਚ ਕੁਝ ਪਿੰਡ ਇਸ ਨਾਜਾਇਜ਼ ਧੰਦੇ ਲਈ ਵਿਸ਼ੇਸ਼ ਤੌਰ ’ਤੇ ਬਦਨਾਮ ਹਨ।

ਇਹ ਵੀ ਪੜ੍ਹੋ-  ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ, ਆਹਾਤੇ 'ਚ ਸ਼ਰੇਆਮ ਸ਼ਰਾਬ ਪੀਂਦੇ ਨਜ਼ਰ ਆਏ ਮੁਲਾਜ਼ਮ

ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਦੇ ਨਾਜਾਇਜ਼ ਕਾਰੋਬਾਰ ’ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਨਸ਼ਾ ਸਮੱਗਲਰ ਬਾਰੇ ਜਾਣਕਾਰੀ ਹੋਵੇ ਤਾਂ ਉਹ ਪੁਲਸ ਨੂੰ ਸੂਚਿਤ ਕਰਨ। ਉਸ ਦਾ ਨਾਂ-ਪਤਾ ਗੁਪਤ ਰੱਖਿਆ ਜਾਵੇਗਾ ਅਤੇ ਉਸ ਨੂੰ ਸਮੇਂ-ਸਮੇਂ ’ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਸ ਗੁਰਦਾਸਪੁਰ ਨਸ਼ਿਆਂ ਅਤੇ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਨੂੰ ਜੜ੍ਹੋਂ ਪੁੱਟਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ- ਅੱਤ ਦੀ ਗਰਮੀ ਕਾਰਨ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਘਟੀ, ਮਾਪਿਆਂ ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News