ਖ਼ਾਲਸਾ ਵਹੀਰ ਰੋਕਣ ਲਈ ਪੁਲਸ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਰਾਮ ਸਿੰਘ ਖ਼ਾਲਸਾ ਨੂੰ ਕੀਤਾ ਨਜ਼ਰਬੰਦ

Monday, Oct 16, 2023 - 12:03 PM (IST)

ਖ਼ਾਲਸਾ ਵਹੀਰ ਰੋਕਣ ਲਈ ਪੁਲਸ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਰਾਮ ਸਿੰਘ ਖ਼ਾਲਸਾ ਨੂੰ ਕੀਤਾ ਨਜ਼ਰਬੰਦ

ਅੰਮ੍ਰਿਤਸਰ (ਸਰਬਜੀਤ)- ਦਮਦਮੀ ਟਕਸਾਲ ਦੇ ਮੁਖੀ ਅਤੇ ਸ਼ਬਦ ਗੁਰੂ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਬਾਬਾ ਰਾਮ ਸਿੰਘ ਖ਼ਾਲਸਾ ਨੂੰ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਨਜ਼ਰਬੰਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਬਾਬਾ ਰਾਮ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਗੁਰਦੁਆਰਾ ਗੁਰੂ ਅਮਰਦਾਸ ਜੀ ਅਠਵਾਲ ਪੁਲ ਤੋਂ ਲੈ ਕੇ ਗੁਰਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਤੱਕ ਉਨ੍ਹਾਂ ਵੱਲੋਂ ਖ਼ਾਲਸਾ ਵਹੀਰ ਕੱਢਣ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਪੰਜਾਬ ਪੁਲਸ ਵੱਲੋਂ ਅੱਜ ਬਾਬਾ ਰਾਮ ਸਿੰਘ ਨੂੰ ਉਨ੍ਹਾਂ ਦੇ ਘਰ ਅੰਦਰ ਹੀ ਨਜ਼ਰਬੰਦ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਵਰਦੇ ਮੀਂਹ 'ਚ ਦਾਣਾ ਮੰਡੀ ਪਹੁੰਚੇ DC ਹਿਮਾਂਸ਼ੂ, ਜ਼ਿੰਮੇਵਾਰ ਅਧਿਕਾਰੀਆਂ ਦੀ ਲਾਪ੍ਰਵਾਹੀ ਲਈ ਦਿੱਤੇ ਕਾਰਵਾਈ ਦੇ ਨਿਰਦੇਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News