ਜਗਤਪੁਰਾ ਨਹਿਰ ਦੇ ਪੁੱਲ ਤੋਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼

Thursday, Nov 23, 2023 - 02:00 PM (IST)

ਝਬਾਲ (ਨਰਿੰਦਰ)- ਥਾਣਾ ਝਬਾਲ ਦੀ ਪੁਲਸ ਨੂੰ ਅਪਰਬਾਰੀ ਦੁਆਬਾ ਨਹਿਰ ਪੁੱਲ ਜਗਤਪੁਰਾ ਤੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਕਿ ਅਪਰਬਾਰੀ ਦੁਆਬਾ ਨਹਿਰ ਪੁੱਲ ਜਗਤਪੁਰਾ ਵਿਖੇ ਇਕ ਮੋਨੇ ਲਗਭਗ 35 ਸਾਲਾਂ ਦੇ ਨੌਜਵਾਨ ਦੀ ਲਾਸ਼ ਪਈ ਹੋਈ ਹੈ, ਜਿਸ ਨੇ ਨੀਲਾ ਲੋਅਰ ਤੇ ਕਮੀਜ਼ ਪਾਈ ਹੈ।

ਇਹ ਵੀ ਪੜ੍ਹੋ- ਦੁਖ਼ਦ ਖ਼ਬਰ: ਟਰੱਕ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਦਰਦਨਾਕ ਮੌਤ

ਇਸ  ਜਾਣਕਾਰੀ ਤੋਂ ਬਾਅਦ ਥਾਣਾ ਝਬਾਲ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਫ਼ਿਲਹਾਲ ਲਾਸ਼ ਦੀ ਸ਼ਨਾਖਤ ਨਹੀਂ ਹੋਈ ਅਤੇ ਪੁਲਸ ਨੇ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਰੱਖਿਆ ਹੈ ਅਤੇ ਕਾਨੂੰਨੀ ਕਾਰਵਾਈ ਅਰੰਭ ਦਿੱਤੀ ਹੈ।

ਇਹ ਵੀ ਪੜ੍ਹੋ- ਬਟਾਲਾ 'ਚ ਵਾਪਰੀ ਬੇਅਦਬੀ ਦੀ ਘਟਨਾ, ਨਾਬਾਲਿਗ ਮੁੰਡੇ 'ਤੇ ਲੱਗੇ ਇਲਜ਼ਾਮ, ਘਟਨਾ cctv ਕੈਮਰੇ 'ਚ ਕੈਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News