ਨਵੇਂ ਟ੍ਰੈਫਿਕ ਕਾਨੂੰਨਾਂ ਨੂੰ ਲੈ ਪੁਲਸ ਨੇ ਸ਼ੁਰੂ ਕੀਤੀ ਸਖ਼ਤੀ
Thursday, Aug 29, 2024 - 04:34 PM (IST)
ਤਰਨਤਾਰਨ (ਰਮਨ)-ਟ੍ਰੈਫਿਕ ਨਿਯਮਾਂ ਨੂੰ ਲੈ ਕੇ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਕਾਨੂੰਨਾਂ ਦੀ ਪਾਲਣਾ ਕਰਨ ਸਬੰਧੀ ਜ਼ਿਲਾ ਟ੍ਰੈਫਿਕ ਪੁਲਸ ਵੱਲੋਂ ਜਿੱਥੇ ਸਕੂਲ ਮੁਖੀਆਂ ਨਾਲ ਮੀਟਿੰਗਾਂ ਕਰਦਿਆਂ ਕਾਨੂੰਨੀ ਕਾਰਵਾਈ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ, ਉੱਥੇ ਹੀ ਸਕੂਲੀ ਵਿਦਿਆਰਥੀਆਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਨਾਬਾਲਿਗ ਬੱਚਿਆਂ ਦੇ ਵਾਹਨ ਚਲਾਉਣ ਨੂੰ ਲੈ ਕੇ ਜਾਰੀ ਹੋਏ ਨਵੇਂ ਕਾਨੂੰਨਾਂ ਤਹਿਤ ਬੜੀ ਸਖਤੀ ਨਾਲ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ ਲੋਕਾਂ ਨਾਲ ਵਾਪਰਿਆ ਹਾਦਸਾ, ਤਿੰਨ ਜਣਿਆ ਦੀ ਮੌਤ
ਟ੍ਰੈਫਿਕ ਪੁਲਸ ਵੱਲੋਂ ਸਕੂਲ ਮੁਖੀਆਂ ਨੂੰ ਸਖਤ ਹਦਾਇਤ ਜਾਰੀ ਕੀਤੀ ਗਈ ਹੈ ਕਿ ਜਿਹੜੇ ਨਾਬਾਲਗ ਬੱਚੇ ਸਕੂਲਾਂ ਵਿਚ ਟ੍ਰੈਫਿਕ ਨਿਯਮਾਂ ਨੂੰ ਛਿੱਕੇ ਟੰਗ ਵਾਹਨ ਲੈ ਕੇ ਪੁੱਜਦੇ ਹਨ ਉਨ੍ਹਾਂ ਨੂੰ ਸਕੂਲ ਵਿਚ ਪਾਰਕਿੰਗ ਲਈ ਜਗ੍ਹਾ ਨਾ ਦਿੱਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8