ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰੀਸ਼ੁਦਾ ਮੋਟਰਸਾਇਕਲ ਸਮੇਤ ਪੁਲਸ ਅੜਿੱਕੇ

Saturday, Aug 03, 2024 - 02:31 PM (IST)

ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰੀਸ਼ੁਦਾ ਮੋਟਰਸਾਇਕਲ ਸਮੇਤ ਪੁਲਸ ਅੜਿੱਕੇ

ਮਜੀਠਾ (ਸਰਬਜੀਤ)-ਪੁਲਸ ਥਾਣਾ ਮਜੀਠਾ ਤੇ ਕੰਬੋ ਦੇ ਇਲਾਕੇ ਅੰਦਰ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਮਜੀਠਾ ਪੁਲਸ ਨੇ ਕਾਬੂ ਕਰ ਲਿਆ। ਐੱਸ .ਐੱਸ .ਪੀ. ਸਤਿੰਦਰ ਸਿੰਘ ਅੰਮ੍ਰਿਤਸਰ ਦਿਹਾਤੀ ਦੇ ਹੁਕਮਾਂ ’ਤੇ ਸ਼ੱਕੀ ਵਿਅਕਤੀਆਂ ਤੇ ਵਹੀਕਲਾਂ ਦੀ ਜਾਂਚ ਪੜਤਾਲ ਲਈ ਏ. ਐੱਸ. ਆਈ. ਹਰਜਿੰਦਰ ਸਿੰਘ ਵਲੋਂ ਪੁਲਸ ਪਾਰਟੀ ਸਮੇਤ ਨਜ਼ਦੀਕ ਰੇਲਵੇ ਫਾਟਕ ਵਿਖੇ ਲਗਾਏ ਨਾਕੇ ਦੌਰਾਨ ਇਕ ਮੁਕਬਰ ਨੇ ਇਤਲਾਹ ਦਿੱਤੀ ਕਿ ਹਰਸ਼ਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਵਾਰਡ ਨੰਬਰ 11 ਗਲੀ ਭੰਡਾ ਵਾਲੀ ਮਜੀਠਾ ਤੇ ਦੀਪੂ ਵਾਸੀ ਮਜੀਠਾ, ਸਾਹਿਲ ਪੁੱਤਰ ਰਵਿੰਦਰ ਕੁਮਾਰ ਵਾਸੀ ਮੇਨ ਬਾਜ਼ਾਰ ਗਲੀ ਬੋਹੜ ਵਾਲੀ ਮਜੀਠਾ ਲੁੱਟਾਂ ਖੋਹਾਂ ਕਰਦੇ ਹਨ, ਜੋ ਅੱਜ ਚੋਰੀ ਦੇ ਮੋਟਰਸਾਈਕਲ ਤੇ ਲੁੱਧੜ ਆਦਿ ਪਿੰਡਾਂ ਵਿੱਚੋਂ ਮਜੀਠਾ ਵੱਲ ਆ ਰਹੇ ਹਨ।

ਇਹ ਵੀ ਪੜ੍ਹੋ- ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਵਿਦੇਸ਼ ਤੋਂ ਲਿਆਂਦੀਆਂ 18 ਲੱਖ ਦੀਆਂ ਸਿਗਰਟਾਂ ਸਮੇਤ ਤਿੰਨ ਗ੍ਰਿਫ਼ਤਾਰ

ਜਿਨ੍ਹਾਂ ਨੂੰ ਏ. ਐੱਸ. ਆਈ. ਹਰਜਿੰਦਰ ਸਿੰਘ ਤੇ ਪੁਲਸ ਵਲੋਂ ਨਾਗ ਕਲਾਂ ਨਹਿਰ ’ਤੇ ਨਾਕਾ ਲਾ ਕੇ ਸਾਹਿਲ ਪੁੱਤਰ ਰਵਿੰਦਰ ਕੁਮਾਰ ਵਾਸੀ ਮੇਨ ਬਾਜ਼ਾਰ ਗਲੀ ਬੋਹੜ ਵਾਲੀ ਮਜੀਠਾ, ਹਰਸ਼ਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਵਾਰਡ ਨੰਬਰ 11 ਗਲੀ ਭੰਡਾ ਵਾਲੀ ਮਜੀਠਾ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਫੜੇ ਗਏ ਦੋਵਾਂ ਮੁਲਜ਼ਮਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਕੇ ਤਿੰਨਾਂ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਦਿੱਤਾ ਗਿਆ। ਤੀਜੇ ਮੁਲਜ਼ਮ ਦੀਪੂ ਨੂੰ ਕਾਬੂ ਕਰਨ ਲਈ ਪੁਲਸ ਪਾਰਟੀ ਵਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਨਵੇਂ ਟਰਾਂਸਫਾਰਮਰ ਲਗਾ ਰਹੇ ਨੌਜਵਾਨ ਦੀ ਕਰੰਟ ਲੱਗਣ ਕਾਰਣ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News