ਅਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਥਾਣਾ ਰੰਗੜ ਨੰਗਲ ਦੀ ਪੁਲਸ ਨੇ ਵਾਹਨਾਂ ਦੀ ਕੀਤੀ ਚੈਕਿੰਗ

Friday, Aug 14, 2026 - 12:28 PM (IST)

ਅਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਥਾਣਾ ਰੰਗੜ ਨੰਗਲ ਦੀ ਪੁਲਸ ਨੇ ਵਾਹਨਾਂ ਦੀ ਕੀਤੀ ਚੈਕਿੰਗ

ਸ਼੍ਰੀ ਅੱਚਲ ਸਾਹਿਬ (ਗੋਰਾ ਚਾਹਲ)- ਅਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਅੱਜ ਸ਼ਾਮ ਸਮੇਂ ਥਾਣਾ ਰੰਗੜ ਨੰਗਲ ਦੀ ਪੁਲਸ ਵਲੋਂ ਅੱਡਾ ਅੱਚਲ ਸਾਹਿਬ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਵੱਖ-ਵੱਖ ਇਲਾਕਿਆਂ ’ਚ ਨਾਕਾਬੰਦੀ ਕਰ ਕੇ ਆਉਣ ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ।

ਇਹ ਵੀ ਪੜ੍ਹੋ-ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ

ਉਨ੍ਹਾਂ ਕਿਹਾ ਕਿ ਪੁਲਸ ਵਲੋਂ ਅਜ਼ਾਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਅੱਡਾ ਅੱਚਲ ਸਾਹਿਬ ’ਚ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਹੈ ਅਤੇ ਨਾਲ ਹੀ ਵਾਹਨਾਂ ਦੇ ਦਸਤਾਵੇਜ ਵੀ ਚੈੱਕ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬਟਾਲਾ ਪੁਲਸ ਵਲੋਂ ਲੋਕਾਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਪੁਲਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ-15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮਾਂ ਕੋਲੋਂ...

ਉਨ੍ਹਾਂ ਕਿਹਾ ਕਿ ਜਿਥੇ ਪੁਲਸ ਵਲੋਂ ਦਿਨ ਰਾਤ ਇਲਾਕਾ ਵਾਸੀਆਂ ਦੀ ਜਾਨ ਮਾਲ ਦੀ ਰਾਖੀ ਲਈ ਤਨਦੇਹੀ ਨਾਲ ਡਿਊਟੀ ਕੀਤੀ ਜਾ ਰਹੀ ਹੈ, ਉੱਥੇ ਨਾਲ ਹੀ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਇਲਾਕੇ ’ਚ ਅਮਨ-ਸ਼ਾਂਤੀ ਬਣਾਏ ਰੱਖਣ ਲਈ ਪੁਲਸ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਸ ਪਾਸ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਉਹ ਇਸ ਸੰਬੰਧੀ ਪੁਲਸ ਨੂੰ ਸੂਚਿਤ ਕਰਨ। ਇਸ ਮੌਕੇ ਏ.ਐੱਸ.ਆਈ ਹਰਜਿੰਦਰ ਸਿੰਘ ਕੋਹਾੜ, ਸਬ ਇੰਸ. ਪਲਵਿੰਦਰ ਸਿੰਘ ਸੋਹਲ, ਏ.ਐੱਸ.ਆਈ ਅਵਤਾਰ ਸਿੰਘ, ਏ.ਐੱਸ.ਆਈ ਹਰਪਿੰਦਰ ਸਿੰਘ, ਰੀਡਰ ਸਤਿੰਦਰ ਸਿੰਘ ਆਦਿ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News