ਪੁਲਸ ਨੇ ਇਕ ਘਰ ’ਚ ਛਾਪਾਮਾਰੀ ਕਰ 94 ਬੋਤਲਾਂ ਸ਼ਰਾਬ ਦੀਆਂ ਕੀਤੀਆਂ ਬਰਾਮਦ, ਮੁਲਜ਼ਮ ਗ੍ਰਿਫ਼ਤਾਰ
Sunday, Jun 11, 2023 - 06:05 PM (IST)

ਗੁਰਦਾਸਪੁਰ (ਵਿਨੋਦ)- ਸਿਟੀ ਪੁਲਸ ਨੇ ਇਕ ਘਰ ’ਚ ਛਾਪਾਮਾਰੀ ਕਰਕੇ ਉੱਥੋਂ ਹਿਮਾਚਲ ਪ੍ਰਦੇਸ਼ ’ਚ ਵਿਕਣ ਵਾਲੀਆਂ 24 ਬੋਤਲਾਂ ਅਤੇ 70 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ। ਸਿਟੀ ਪੁਲਸ ਸਟੇਸ਼ਨ ਇੰਚਾਰਜ ਗੁਰਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਪੁਲਸ ਪਾਰਟੀ ਦੇ ਨਾਲ ਗਸ਼ਤ ਕਰ ਰਿਹਾ ਸੀ ਤਾਂ ਕਿਸੇ ਮੁਖਬਰ ਨੇ ਸੂਚਿਤ ਕੀਤਾ ਕਿ ਮੁਲਜ਼ਮ ਭੋਲਾ ਸਿੰਘ ਪੁੱਤਰ ਰਾਮ ਲਾਲ ਵਾਸੀ ਮਾਨਕੌਰ ਸਿੰਘ ਆਪਣੇ ਘਰ ਵਿਚ ਸ਼ਰਾਬ ਦਾ ਨਾਜਾਇਜ਼ ਧੰਦਾ ਚਲਾਉਂਦਾ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ’ਚ ਲੋਕਾਂ ਦੀ ਸਿਹਤ ਨਾਲ ਹੋ ਰਿਹੈ ਖਿਲਵਾੜ, ਧੜੱਲੇ ਨਾਲ ਵਿਕ ਰਹੀਆਂ ਮਿਆਦ ਪੁੱਗ ਚੁੱਕੀਆਂ ਵਸਤੂਆਂ
ਜਿਸ ’ਤੇ ਹਰਪਾਲ ਸਿੰਘ ਨੇ ਪੁਲਸ ਪਾਰਟੀ ਦੇ ਨਾਲ ਭੋਲਾ ਸਿੰਘ ਦੇ ਘਰ ’ਚ ਛਾਪਾਮਾਰੀ ਕੀਤੀ ਤਾਂ ਉੱਥੋਂ ਇਕ ਕਮਰੇ ਵਿਚ ਹਿਮਾਚਲ ਪ੍ਰਦੇਸ਼ ਦੇ ਵਿਚ ਵਿਕਣ ਵਾਲੀ ਲਾਲਪਰੀ ਸੰਤਾਰਾ ਦੀਆਂ 24 ਬੋਤਲਾਂ ਬਰਾਮਦ ਹੋਈਆਂ। ਜਦਕਿ ਇਕ ਹੋਰ ਕਮਰੇ ਤੋਂ 70 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਦੋਸ਼ੀ ਦੇ ਖ਼ਿਲਾਫ਼ ਆਬਕਾਰੀ ਐਕਟ ਅਧੀਨ ਕੇਸ ਦਰਜ਼ ਕਰਕੇ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈੱਸ ਵੇਅ ’ਤੇ ਖ਼ਤਰੇ ਦੇ ਮੰਡਰਾਉਣ ਲੱਗੇ ਬੱਦਲ, ਜਥੇਬੰਦੀਆਂ ਦੀ ਅੜੀ ਕਾਰਨ ਕੈਂਸਲ ਹੋ ਸਕਦੈ ਪ੍ਰਾਜੈਕ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।