ਪੁਲਸ ਨੇ ਧਾਰਮਿਕ ਸਥਾਨਾਂ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਕੀਤੀ ਜਾਂਚ

Tuesday, Aug 20, 2024 - 06:27 PM (IST)

ਗੁਰਦਾਸਪੁਰ(ਹਰਮਨ)-ਧਾਰਮਿਕ ਸਥਾਨਾਂ ’ਤੇ ਅਣਸਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਗੁਰਦਾਸਪੁਰ ਪੁਲਸ ਨੇ ਇਨ੍ਹਾਂ ਥਾਵਾਂ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਹਰੀਸ਼ ਦਾਇਮਾ ਨੇ ਦੱਸਿਆ ਕਿ ਪੁਲਸ ਵੱਲੋਂ ਵੱਖ-ਵੱਖ ਧਾਰਮਿਕ ਅਤੇ ਜਨਤਕ ਸਥਾਨਾਂ ’ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀਆਂ ਜਾਂਦੀਆਂ ਵਾਰਦਾਤਾਂ ਨੂੰ ਰੋਕਣ ਲਈ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ CM ਮਾਨ ਦਾ ਪੰਜਾਬ ਵਾਸੀਆਂ ਲਈ ਖ਼ਾਸ ਤੋਹਫ਼ਾ, ਪੜ੍ਹੋ ਖ਼ਬਰ

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰਵਾਈ ਗਈ ਹੈ ਤਾਂ ਜੋ ਕਿਸੇ ਵੀ ਕੈਮਰੇ ’ਚ ਕਿਸੇ ਤਰ੍ਹਾਂ ਦੀ ਊਣਤਾਈ ਨਾ ਰਹੇ ਅਤੇ ਜੇਕਰ ਕਿਸੇ ਜਗ੍ਹਾ ’ਤੇ ਕੋਈ ਸ਼ਰਾਰਤੀ ਅਨਸਰ ਕਿਸੇ ਵਾਰਦਾਤ ਨੂੰ ਅੰਜਾਮ ਦਿੰਦਾ ਹੈ ਤਾਂ ਉਸ ਦਾ ਪਤਾ ਲਗਾ ਕੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ ਮੱਥਾ ਟੇਕਣ ਜਾ ਰਹੇ ਨੌਜਾਵਾਨ ਦੀ ਹਾਦਸੇ 'ਚ ਮੌਤ, ਕੁਝ ਦਿਨ ਬਾਅਦ ਜਾਣਾ ਸੀ ਨਿਊਜ਼ੀਲੈਂਡ

ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਸਮੇਤ ਹੋਰ ਥਾਵਾਂ ’ਤੇ ਵੀ ਸੀ. ਸੀ. ਟੀ. ਵੀ. ਕੈਮਰੇ ਲਗਾ ਕੇ ਆਉਣ ਜਾਣ ਵਾਲੇ ਲੋਕਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਜ਼ਿਲੇ ਅੰਦਰ ਕਿਸੇ ਵੀ ਜਗ੍ਹਾ ’ਤੇ ਕੋਈ ਸ਼ਰਾਰਤੀ ਵਿਅਕਤੀ ਕੋਈ ਅਣਸੁਖਾਵੀ ਵਾਰਦਾਤ ਨਾ ਕਰ ਸਕੇ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਹ ਪੁਲਸ ਦੀ ਨਜ਼ਰ ਤੋਂ ਬਚ ਕੇ ਨਾ ਨਿਕਲ ਸਕੇ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਹਾਦਸਾ, ਦੋ ਪਟਵਾਰੀਆਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News