ਕਤਲ ਮਾਮਲੇ ’ਚ ਨਾਮਜ਼ਦ ਮੁਲਜ਼ਮ ਨੂੰ ਕਲੀਨ ਚਿੱਟ ਦੇਣ ਵਾਲਾ ਪੁਲਸ ਮੁਲਾਜ਼ਮ ਗ੍ਰਿਫ਼ਤਾਰ

Tuesday, Jan 09, 2024 - 01:27 PM (IST)

ਕਤਲ ਮਾਮਲੇ ’ਚ ਨਾਮਜ਼ਦ ਮੁਲਜ਼ਮ ਨੂੰ ਕਲੀਨ ਚਿੱਟ ਦੇਣ ਵਾਲਾ ਪੁਲਸ ਮੁਲਾਜ਼ਮ ਗ੍ਰਿਫ਼ਤਾਰ

ਤਰਨਤਾਰਨ(ਰਮਨ)- ਕਤਲ ਮਾਮਲੇ ’ਚ ਨਾਮਜ਼ਦ ਮੁਲਜ਼ਮ ਵਲੋਂ ਵਿਦੇਸ਼ ਫ਼ਰਾਰ ਹੋਣ ਸਮੇਂ ਜਾਲੀ ਦਸਤਾਵੇਜ਼ਾਂ ਦੀ ਮਦਦ ਨਾਲ ਤਿਆਰ ਕਰਵਾਏ ਗਏ ਪਾਸਪੋਰਟ ਮਾਮਲੇ ’ਚ ਕਲੀਨ ਚਿੱਟ ਜਾਰੀ ਕਰਨ ਵਾਲੇ ਸਾਂਝ ਕੇਂਦਰ ’ਚ ਤਾਇਨਾਤ ਪੁਲਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ’ਚ ਸੀ. ਆਈ. ਏ. ਸਟਾਫ਼ ਵਲੋਂ ਥਾਣਾ ਸਦਰ ਤਰਨਤਰਨ ਵਿਖੇ ਮਾਮਲਾ ਦਰਜ ਕਰਵਾਉਂਦੇ ਹੋਏ ਕਤਲ ਮਾਮਲੇ ’ਚ ਨਾਮਜ਼ਦ ਫ਼ਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਦੁਖਦਾਈ ਖ਼ਬਰ: ਸੰਘਣੀ ਧੁੰਦ 'ਚ ਸਕੂਲ ਜਾ ਰਹੇ 12ਵੀਂ ਜਮਾਤ ਦੇ ਵਿਦਿਆਰਥੀ ਦੀ ਸੜਕ ਹਾਦਸੇ 'ਚ ਮੌਤ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮਨਪ੍ਰੀਤ ਸਿੰਘ ਉਰਫ਼ ਮੰਨਾ ਪੁੱਤਰ ਪ੍ਰਤਾਪ ਸਿੰਘ ਵਾਸੀ ਖਵਾਸਪੁਰ ਖ਼ਿਲਾਫ਼ ਪਹਿਲਾਂ ਹੀ ਧਾਰਾ 307 ਤਹਿਤ ਮਾਮਲਾ ਦਰਜ ਸੀ, ਜਿਸ ਦੇ ਖ਼ਿਲਾਫ਼ ਇਕ ਹੋਰ ਕਤਲ ਸਬੰਧੀ ਮਾਮਲਾ ਦਰਜ ਹੋ ਗਿਆ। ਇਨ੍ਹਾਂ ਦਰਜ ਕੀਤੇ ਮਾਮਲਿਆਂ ਤੋਂ ਬਾਅਦ ਮੁਲਜ਼ਮ ਮਨਪ੍ਰੀਤ ਸਿੰਘ ਵਲੋਂ ਵਿਦੇਸ਼ ਫ਼ਰਾਰ ਹੋਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਪਰ ਪੁਲਸ ਵਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਐੱਲ. ਓ. ਸੀ. ਪਹਿਲਾਂ ਤੋਂ ਹੀ ਜਾਰੀ ਕਰ ਦਿੱਤੀ ਗਈ ਸੀ। ਜਿਸ ਸਬੰਧੀ ਮਨਪ੍ਰੀਤ ਸਿੰਘ ਮੰਨਾ ਨੂੰ ਪਤਾ ਨਹੀਂ ਸੀ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਸਾਥੀ ਨੂੰ ਇਕ ਦਿਨ ਦਾ ਪੁਲਸ ਰਿਮਾਂਡ

ਮਨਪ੍ਰੀਤ ਵਲੋਂ ਆਪਣਾ ਜਾਲੀ ਦਸਤਾਵੇਜ਼ਾਂ ਦੀ ਮਦਦ ਨਾਲ ਪਾਸਪੋਰਟ ਤਿਆਰ ਕਰਵਾ ਲਿਆ ਗਿਆ, ਜਿਸ ’ਚ ਅੰਮ੍ਰਿਤਸਰ ਦੇ ਇਕ ਸਾਂਝ ਕੇਂਦਰ ’ਚ ਤਾਇਨਾਤ ਕਰਮਚਾਰੀ ਜਸਮੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਆਜ਼ਾਦ ਨਗਰ ਪੁਤਲੀ ਘਰ ਵਲੋਂ ਅਪਰਾਧਿਕ ਮਾਮਲਾ ਨਾ ਦਰਜ ਹੋਣ ਸਬੰਧੀ ਮੰਨਾ ਨੂੰ ਕਲੀਨ ਚਿੱਟ ਜਾਰੀ ਕਰ ਦਿੱਤੀ ਗਈ। ਇਸ ਸਾਰੇ ਮਾਮਲੇ ਦੀ ਗੁਪਤ ਸੂਚਨਾ ਸੀ. ਆਈ. ਏ. ਸਟਾਫ਼ ਤਰਨਤਾਰਨ ਦੀ ਪੁਲਸ ਨੂੰ ਮਿਲਣ ਤੋਂ ਬਾਅਦ ਪੁਲਸ ਵਲੋਂ ਸਾਂਝ ਕੇਂਦਰ ’ਚ ਤਾਇਨਾਤ ਹਵਲਦਾਰ ਜਸਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ਤੋਂ ਬਾਅਦ ਸੀ. ਆਈ. ਏ. ਸਟਾਫ਼ ਤਰਨਤਰਨ ਦੀ ਪੁਲਸ ਵਲੋਂ ਕੀਤੀ ਗਈ ਬਰੀਕੀ ਨਾਲ ਪੁੱਛਗਿਛ ’ਚ ਇਹ ਗੱਲ ਸਾਹਮਣੇ ਆਈ ਕਿ ਮੰਨਾ ਵਲੋਂ ਜਾਲੀ ਦਸਤਾਵੇਜ਼ਾਂ ਦੀ ਮਦਦ ਨਾਲ ਆਪਣਾ ਪਾਸਪੋਰਟ ਤਿਆਰ ਕਰਵਾਇਆ ਗਿਆ ਸੀ, ਜਿਸ ’ਚ ਉਸ ਦੇ ਕੁਝ ਨਜ਼ਦੀਕੀ ਰਿਸ਼ਤੇਦਾਰ ਵੀ ਸ਼ਾਮਿਲ ਹਨ।

ਇਹ ਵੀ ਪੜ੍ਹੋ : ਹੱਡ ਚੀਰਵੀਂ ਠੰਡ 'ਚ ਕੰਬਦੇ ਸਕੂਲਾਂ ਨੂੰ ਪੁੱਜੇ ਵਿਦਿਆਰਥੀ, ਸਰਕਾਰੀ ਹੁਕਮਾਂ ਦੇ ਬਾਵਜੂਦ ਵੀ ਖੁੱਲ੍ਹੇ ਰਹੇ ਜ਼ਿਆਦਾਤਰ ਸਕੂਲ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਡੀ ਅਰੁਣ ਸ਼ਰਮਾ ਨੇ ਦੱਸਿਆ ਕਿ ਪੁਲਸ ਵਲੋਂ ਇਸ ਮਾਮਲੇ ’ਚ ਪੁਲਸ ਮੁਲਾਜ਼ਮ ਜਸਮੀਤ ਸਿੰਘ ਨੂੰ ਗ੍ਰਿਫ਼ਤਾਰ ਕਰਦੇ ਹੋਏ ਥਾਣਾ ਸਦਰ ਤਰਨਤਰਨ ਵਿਖੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਸਬ ਇੰਸਪੈਕਟਰ ਜਸਪਾਲ ਸਿੰਘ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਮਨਪ੍ਰੀਤ ਸਿੰਘ ਉਰਫ਼ ਮੰਨਾ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਪੁਲਸ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ। ਜਿਸ ਤੋਂ ਬਾਅਦ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News