ਕੇਜਰੀਵਾਲ ਅਤੇ ਭਗਵੰਤ ਮਾਨ ਦੀਆਂ ਨੀਤੀਆਂ ਅਤੇ ਸੋਚ ਦੀ ਜਿੱਤ ਹੋਈ : ਵਿਧਾਇਕ ਜੀਵਨਜੋਤ ਕੌਰ
Sunday, May 14, 2023 - 06:23 PM (IST)

ਅੰਮ੍ਰਿਤਸਰ (ਵਾਲੀਆ)- ਵਿਧਾਇਕਾ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰ ਜੀਵਨਜੋਤ ਕੌਰ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਹੋਈ ਇਤਿਹਾਸਿਕ ਜਿੱਤ ’ਤੇ ਸਮੂਹ ਜਲੰਧਰ ਅਤੇ ਪੰਜਾਬੀਵਾਸੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਤੇ ਉਨ੍ਹਾਂ ਦੀਆਂ ਨੀਤੀਆਂ ਦੀ ਜਿੱਤ ਹੈ।
ਇਹ ਵੀ ਪੜ੍ਹੋ- ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚੇ ਦੀ ਬੁਰੀ ਤਰ੍ਹਾਂ ਕੀਤੀ ਕੁੱਟਮਾਰ, ਘੱਟ ਗਿਣਤੀ ਕਮਿਸ਼ਨ ਨੇ ਲਿਆ ਸਖ਼ਤ ਐਕਸ਼ਨ
ਇਸ ਨਾਲ ਸਾਬਿਤ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ।ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਸੋਚ ਪੰਜਾਬ ਨੂੰ ਖੁਸ਼ਹਾਲ ਅਤੇ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਦੀ ਹੈ ਅਤੇ ਪਾਰਟੀ ਦਾ ਇਕ-ਇਕ ਵਰਕਰ ਉਨ੍ਹਾਂ ਵੱਲੋਂ ਲਏ ਸੁਪਨਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਨਾਲ ਚਟਾਨ ਵਾਂਗ ਖੜਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿਚ ਜਿਥੇ ਜਲੰਧਰ ਵਾਸੀਆਂ ਦਾ ਉਹ ਧੰਨਵਾਦ ਕਰਦੇ ਹਾਂ, ਉਥੇ ਹੀ ‘ਆਪ‘ ਵਰਕਰਾਂ ਦੀ ਮਿਹਨਤ ਨੂੰ ਵੀ ਉਹ ਦਿਲੋਂ ਸਲਾਮ ਕਰਦੇ ਹਨ, ਜਿਨ੍ਹਾਂ ਨੇ ਘਰ-ਘਰ ਜਾ ਕੇ ‘ਆਪ‘ ਦੀਆਂ ਨੀਤੀਆਂ ਬਾਰੇ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰ ਪੂਰਵਕ ਲੋਕਾਂ ਨੂੰ ਦੱਸਿਆ। ਇਸ ਮੌਕੇ ਆਮ ਆਦਮੀ ਪਾਰਟੀ ਟ੍ਰੇਡ ਵਿੰਗ ਪੰਜਾਬ ਦੇ ਸੰਯੁਕਤ ਸਕੱਤਰ ਹਰਪ੍ਰੀਤ ਸਿੰਘ ਆਹਲੂਵਾਲੀਆ ਹਾਜ਼ਰ ਸਨ।
ਇਹ ਵੀ ਪੜ੍ਹੋ- 40 ਸਾਲਾਂ ਬਾਅਦ ਮਾਝਾ ਤੇ ਦੁਆਬਾ ਖ਼ੇਤਰ ਦੇ ਖੇਤਾਂ ’ਚ ਪਹੁੰਚੇਗਾ ਨਹਿਰੀ ਪਾਣੀ, ਸਿੰਚਾਈ ਵਿਭਾਗ ਨੇ ਸ਼ੁਰੂ ਕੀਤਾ ਕੰਮ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।