ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਦਾਰ ਸਾਹਿਬ ਦੇ ਆਦੇਸ਼ ਦਾ ਦਿੱਲੀ ਕਮੇਟੀ ਵੱਲੋਂ ਰਾਜਸੀਕਰਨ ਕਰਨਾ ਦੁੱਖਦਾਈ: ਐਡ. ਧਾਮੀ
Thursday, Nov 16, 2023 - 12:46 PM (IST)
ਅੰਮ੍ਰਿਤਸਰ (ਦੀਪਕ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬੰਦੀ ਛੋੜ ਦਿਵਸ ਮੌਕੇ ਦਿੱਤੇ ਸੰਦੇਸ਼ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਅਤੇ ਸਿੱਖ ਸੰਸਥਾਵਾਂ ਨੂੰ ਸਰਗਰਮ ਯਤਨ ਕਰਨ ਦੇ ਆਦੇਸ਼ ਮਗਰੋਂ ਬੀਤੇ ਕੱਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਇਸ ਮਾਮਲੇ ਦਾ ਰਾਜਸੀਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੜੀ ਆਲੋਚਨਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਮੁੱਚੀ ਕੌਮ ਦਾ ਹੈ ਅਤੇ ਇਸ ਨੂੰ ਲੈ ਕੇ ਗੈਰ-ਸੰਜੀਦਗੀ ਠੀਕ ਨਹੀਂ ਹੈ। ਦਿੱਲੀ ਕਮੇਟੀ ਵੱਲੋਂ ਇਸ ’ਤੇ ਰਾਜਨੀਤੀ ਕਰਨੀ ਦੁਖਦਾਈ ਹੈ।
ਇਹ ਵੀ ਪੜ੍ਹੋ- ਭਾਈ ਰਾਜੋਆਣਾ ਸਬੰਧੀ ਪਟੀਸ਼ਨ ਦੇ ਨਿਪਟਾਰੇ ਲਈ ਜਥੇਦਾਰ ਰਘਬੀਰ ਸਿੰਘ ਵੱਲੋਂ SGPC ਨੂੰ ਪੈਰਵਾਈ ਲਈ ਪੱਤਰ ਜਾਰੀ
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਸ਼ਿਸ਼ਾਂ ਕਰ ਰਹੀ ਹੈ। ਹੁਣ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਅੱਜ 16 ਨਵੰਬਰ ਨੂੰ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਜਾ ਰਿਹਾ ਹੈ।
ਇਹ ਵੀ ਪੜ੍ਹੋ- ਦਿਨ ਦਿਹਾੜੇ ਅਣਪਛਾਤਿਆਂ ਨੇ 21 ਸਾਲਾ ਨੌਜਵਾਨ ਨੂੰ ਮਾਰੀਆਂ ਗੋਲੀਆਂ, ਇਲਾਕੇ 'ਚ ਪਿਆ ਚੀਕ-ਚਿਹਾੜਾ
ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਕ ਵਫ਼ਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਵੀ ਜੇਲ ਵਿਚ ਮੁਲਾਕਾਤ ਕਰੇਗਾ ਅਤੇ ਉਨ੍ਹਾਂ ਨਾਲ ਗੰਭੀਰ ਵਿਚਾਰ ਚਰਚਾ ਕਰ ਕੇ ਪੰਥਕ ਜ਼ਿੰਮੇਵਾਰੀ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਲਈ ਪੰਜਾਬ ਦੇ ਡੀ. ਜੀ. ਪੀ. ਜੇਲ੍ਹਾਂ ਨੂੰ ਪੱਤਰ ਲਿਖ ਕੇ ਕਾਰਵਾਈ ਆਰੰਭ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗ਼ਰੀਬੀ ਦੂਰ ਕਰਨ ਲਈ 14 ਸਾਲ ਪਹਿਲਾਂ ਛੱਡਿਆ ਸੀ ਘਰ, ਹੁਣ ਵਿਦੇਸ਼ੋਂ ਆਈ ਖ਼ਬਰ ਨੇ ਸੁੰਨ ਕੀਤਾ ਪਰਿਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8