ਪੁਲਸ ਮੁਲਾਜ਼ਮ ਨੂੰ ਧੱਕਾ ਮਾਰ ਕੈਦੀ ਹੋਇਆ ਫ਼ਰਾਰ, ਹਸਪਤਾਲ ''ਚ ਸੀ ਦਾਖ਼ਲ
Monday, Sep 04, 2023 - 04:06 PM (IST)

ਤਰਨਤਾਰਨ (ਰਮਨ)- ਸਥਾਨਕ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ 'ਚੋਂ ਦਰਦ ਦੇ ਬਹਾਨੇ ਦਾਖ਼ਲ ਹੋਏ ਕੈਦੀ ਵੱਲੋਂ ਪੁਲਸ ਮੁਲਾਜ਼ਮ ਨੂੰ ਧੱਕਾ ਦੇ ਮੌਕੇ ਤੋਂ ਫ਼ਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਤੋਂ ਬਾਅਦ ਜ਼ਿਲ੍ਹੇ 'ਚ ਹਾਈ ਅਲਰਟ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ 'ਚ ਕਤਲ ਅਤੇ ਨਸ਼ੀਲੇ ਪਦਾਰਥਾਂ ਸਬੰਧੀ ਮਾਮਲੇ ਦਰਜ ਸਨ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਗੁਰਦੁਆਰਾ ਟਾਹਲਾ ਸਾਹਿਬ ਮੱਥਾ ਟੇਕਣ ਜਾ ਰਹੀਆਂ ਦੋ ਔਰਤਾਂ ਦੀ ਮੌਤ
ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੰਦ ਕੈਦੀ ਗਗਨਦੀਪ ਸਿੰਘ ਨਿਵਾਸੀ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਜਿਸ ਦੇ ਖ਼ਿਲਾਫ਼ ਕਤਲ ਅਤੇ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲੇ ਦਰਜ ਹਨ, ਵੱਲੋਂ ਅਚਾਨਕ ਛਾਤੀ ਵਿੱਚ ਦਰਦ ਹੋਣ ਦੀ ਸ਼ਿਕਾਇਤ ਦੱਸੀ ਗਈ। ਜਿਸ ਤੋਂ ਬਾਅਦ ਜੇਲ ਸੁਪਰਡੈਂਟ ਵੱਲੋਂ ਐਮਰਜੈਂਸੀ ਹਾਲਤ 'ਚ ਪੁਲਸ ਸੁਰੱਖਿਆ ਪ੍ਰਬੰਧਾਂ ਹੇਠ ਸਿਵਲ ਹਸਪਤਾਲ ਤਰਨਤਾਰਨ ਵਿਖੇ ਇਲਾਜ ਲਈ ਭੇਜਿਆ ਗਿਆ। ਜਿੱਥੇ ਡਾਕਟਰਾਂ ਵੱਲੋਂ ਇਲਾਜ ਦੌਰਾਨ ਗਗਨਦੀਪ ਸਿੰਘ ਨੂੰ ਵੱਖਰੇ ਸਪੈਸ਼ਲ ਪ੍ਰਾਈਵੇਟ ਰੂਮ 'ਚ ਰੱਖਿਆ ਗਿਆ।
ਇਹ ਵੀ ਪੜ੍ਹੋ- ਕੁੜੀ ਦੀ ਫਾਹੇ ਨਾਲ ਲਟਕਦੀ ਮਿਲੀ ਲਾਸ਼, ਪਿਓ ਨੇ ਕਿਹਾ ਮੇਰੀ ਪਤਨੀ ਨੇ ਭਾਬੀਆਂ ਨਾਲ ਮਿਲ ਕੀਤਾ ਕਤਲ
ਇਸ ਦੌਰਾਨ ਕੈਦੀ ਦੀ ਸੁਰੱਖਿਆ ਲਈ ਪੁਲਸ ਮੁਲਾਜ਼ਮ ਮਹਿੰਦਰ ਮਸੀਹ ਨੂੰ ਤਾਇਨਾਤ ਕੀਤਾ ਗਿਆ। ਬੀਤੀ ਦੇਰ ਰਾਤ ਬਾਥਰੂਮ ਜਾਣ ਦੇ ਬਹਾਨੇ ਕੈਦੀ ਵੱਲੋਂ ਕਮਰੇ ਅੰਦਰ ਮੌਜੂਦ ਸੁਰੱਖਿਆ ਮੁਲਾਜ਼ਮ ਨੂੰ ਉਠਾਇਆ ਗਿਆ, ਜਿਸ ਵੱਲੋਂ ਬੈਡ ਨਾਲ ਬੰਨੀ ਹੋਈ ਹੱਥ ਕੜੀ ਖੋਲ੍ਹ ਦਿੱਤੀ। ਜਿਸ ਦੌਰਾਨ ਬਾਥਰੂਮ ਜਾਣ ਤੋਂ ਬਾਅਦ ਜਦੋਂ ਕੈਦੀ ਬਾਹਰ ਨਿਕਲਿਆ ਤਾਂ ਉਸ ਵੱਲੋਂ ਪੁਲਸ ਮੁਲਾਜ਼ਮ ਨੂੰ ਧੱਕਾ ਦਿੰਦੇ ਹੋਏ ਪ੍ਰਾਈਵੇਟ ਕਮਰੇ ਦਾ ਬਾਹਰੋਂ ਦਰਵਾਜ਼ਾ ਬੰਦ ਕਰ ਫ਼ਰਾਰ ਹੋ ਗਿਆ। ਇਸ ਘਟਨਾ ਤੋਂ ਬਾਅਦ ਜ਼ਿਲ੍ਹੇ ਅੰਦਰ ਹਾਈ ਅਲਰਟ ਜਾਰੀ ਕਰਦੇ ਹੋਏ ਪ੍ਰਧਾਨ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8