ਗੁਰਦਾਸਪੁਰ ''ਚ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੋਵੇਗਾ ਹੱਲ, ਨਗਰ ਕੌਂਸਲ ਪ੍ਰਧਾਨ ਨੇ ਦਿੱਤਾ ਭਰੋਸਾ

Saturday, Aug 08, 2026 - 02:02 PM (IST)

ਗੁਰਦਾਸਪੁਰ ''ਚ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੋਵੇਗਾ ਹੱਲ, ਨਗਰ ਕੌਂਸਲ ਪ੍ਰਧਾਨ ਨੇ ਦਿੱਤਾ ਭਰੋਸਾ

ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਸ਼ਹਿਰ 'ਚ ਵੱਧ ਰਹੀ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਖਿਲਾਫ ਨਗਰ ਕੌਂਸਲ ਆਪਣਾ ਐਕਸ਼ਨ ਸ਼ੁਰੂ ਕਰਨ ਜਾ ਰਹੀ ਹੈ। ਭਾਰਤ ਵਿਕਾਸ ਪਰਿਸ਼ਦ ਦੀ ਯੁਵਾ ਚੇਤਨਾ ਸ਼ਾਖਾ ਵੱਲੋਂ ਨਵੇਂ ਬਣੇ ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੂੰ ਵਧਾਈ ਦੇਣ ਤੋਂ ਬਾਅਦ ਅਵਾਰਾ ਕੁੱਤਿਆਂ ਦੀ ਸਮੱਸਿਆ ਉਨ੍ਹਾਂ ਦੇ ਸਾਹਮਣੇ ਰੱਖੀ ਗਈ।

ਇਹ ਵੀ ਪੜ੍ਹੋ-ਸਿਵਲ ਹਸਪਤਾਲ ਬਣਿਆ ਪੁਲਸ ਛਾਉਣੀ, ਦੋ ਧਿਰਾਂ ਮੁੜ ਭਿੜੀਆਂ, ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਤਾਇਨਾਤ

ਇਸ ਦੌਰਾਨ ਉਨ੍ਹਾਂ ਨੇ ਸ਼ਹਿਰ 'ਚ ਵੱਧ ਰਹੀ ਅਵਾਰਾ ਕੁੱਤਿਆਂ ਦੀ ਗਿਣਤੀ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਨਗਰ ਕੌਂਸਲ ਪ੍ਰਧਾਨ ਨੂੰ ਇਸ ਦੇ ਖਿਲਾਫ ਸਖਤ ਕਦਮ ਚੁੱਕਣ ਲਈ ਮੰਗ ਪੱਤਰ ਦਿੱਤਾ । ਨਗਰ ਕੌਂਸਲ ਪ੍ਰਧਾਨ ਨੇ ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਇਸ ਵਾਰੀ ਉਨ੍ਹਾਂ ਵੱਲੋਂ ਪਹਿਲਾਂ ਹੀ ਮਾਸਟਰ ਪਲਾਨ ਤਿਆਰ ਕਰ ਲਿਆ ਗਿਆ ਹੈ ਅਤੇ ਇੱਕ ਦੋ ਦਿਨ ਵਿੱਚ ਹੀ ਅਵਾਰਾ ਕੁੱਤਿਆਂ ਨੂੰ ਫੜ ਕੇ ਉਨ੍ਹਾਂ ਦੀ ਨਸਬੰਦੀ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜਿਹੜੇ ਕੁੱਤੇ ਖਤਰਨਾਕ ਨਜ਼ਰ ਆਉਣਗੇ ਉਨ੍ਹਾਂ ਨੂੰ ਡੋਗ ਸ਼ੈਲਟਰ 'ਚ ਭੇਜਿਆ ਜਾਵੇਗਾ ਤਾਂ ਜੋ ਉਹ ਕਿਸੇ ਦਾ ਨੁਕਸਾਨ ਨਾ ਕਰ ਸਕਣ ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shivani Bassan

Content Editor

Related News