ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦਾ ਪ੍ਰੋਗਰਾਮ ਜਾਰੀ: DC ਹਿਮਾਂਸ਼ੂ

Monday, Oct 09, 2023 - 06:25 PM (IST)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਸੂਚੀਆਂ ਤਿਆਰ ਕਰਨ ਦਾ ਪ੍ਰੋਗਰਾਮ ਜਾਰੀ: DC ਹਿਮਾਂਸ਼ੂ

ਗੁਰਦਾਸਪੁਰ/ਬਟਾਲਾ (ਹਰਮਨ, ਸਾਹਿਲ)- ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ’ਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰੀਕ੍ਰਿਆ ਤਹਿਤ ਸਭ ਤੋਂ ਪਹਿਲਾਂ 21 ਅਕਤੂਬਰ 2023 ਨੂੰ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ, ਜੋ ਕਿ 15 ਨਵੰਬਰ 2023 ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ 16 ਨਵੰਬਰ ਤੋਂ 4 ਦਸੰਬਰ 2023 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਹੋਵੇਗੀ। ਇਸ ਤੋਂ ਬਾਅਦ 5 ਦਸੰਬਰ ਨੂੰ ਡਿਪਟੀ ਕਮਿਸ਼ਨਰ ਵੱਲੋਂ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਡਿਪਟੀ ਕਮਿਸ਼ਨਰ ਵੱਲੋਂ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਦੀ ਆਖਰੀ ਮਿਤੀ 26 ਦਸੰਬਰ 2023 ਹੋਵੇਗੀ।

ਇਹ ਵੀ ਪੜ੍ਹੋ- ਸਰਹੱਦ ਪਾਰ ਹਿੰਦੂ ਕੁੜੀ ਨਾਲ ਦਰਿੰਦਗੀ, ਸਮੂਹਿਕ ਜਬਰ-ਜ਼ਿਨਾਹ ਤੋਂ ਬਾਅਦ ਕੀਤਾ ਕਤਲ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਜਨਵਰੀ 2024 ਤੱਕ ਦਾਅਵੇ ਅਤੇ ਇਤਰਾਜਾਂ ਨੂੰ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਰੂਲ ਨੰਬਰ 10(3) ਅਨੁਸਾਰ ਦੂਰ ਕੀਤਾ ਜਾਵੇਗਾ। ਇਸ ਤੋਂ ਬਾਅਦ 15 ਜਨਵਰੀ 2024 ਨੂੰ ਸਪਲੀਮੈਂਟਰੀ ਸੂਚੀਆਂ ਅਤੇ ਪ੍ਰਿਟਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 16 ਜਨਵਰੀ 2024 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਫਾਈਨਲ ਸੂਚੀ ਦੀ ਪਬਲੀਕੇਸ਼ਨ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਖ ਗੁਰਦੁਆਰਾ ਇਲੈਕਸ਼ਨਜ਼ ਰੂਲਜ਼ 1959 ਜੋ ਸਮੇਂ-ਸਮੇਂ ਸਿਰ ਸੋਧੇ ਗਏ ਹਨ, ਦੇ ਰੂਲ 7 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬੋਰਡ ਚੋਣ ਹਲਕੇ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਚੋਣ ਹਲਕੇ ’ਚੋਂ ਬਿਨੈਕਾਰਾਂ ਪਾਸੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨ, ਫੈਸਲੇ ਕਰਨ, ਵੋਟਰ ਸੂਚੀ ਤਿਆਰ ਕਰਨ ਅਤੇ ਚੋਣਾਂ ਲਈ ਬਤੌਰ ਰਿਵਾਈਜਿੰਗ ਅਥਾਰਟੀਜ਼ ਅਤੇ ਇਨ੍ਹਾਂ ਨਾਲ ਬੋਰਡ ਚੋਣ ਹਲਕੇਵਾਰ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ’ਚ ਪੈਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕੇ 104-ਸ੍ਰੀ ਹਰਗੋਬਿੰਦਪੁਰ ਸਾਹਿਬ ਲਈ ਉੱਪ ਮੰਡਲ ਮੈਜਿਸਟ੍ਰੇਟ ਕਲਾਨੌਰ ਨੂੰ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਨਾਇਬ ਤਹਿਸੀਲਦਾਰ ਕਾਹਨੂੰਵਾਨ ਨੂੰ ਲਗਾਇਆ ਗਿਆ ਹੈ। 105-ਬਟਾਲਾ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਬਟਾਲਾ ਨੂੰ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਬਟਾਲਾ ਅਤੇ ਨਾਇਬ ਤਹਿਸੀਲਦਾਰ ਕਾਦੀਆਂ ਨੂੰ ਲਗਾਇਆ ਗਿਆ ਹੈ। 106 ਕਾਲਾ ਅਫ਼ਗਾਨਾਂ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਫ਼ਤਿਹਗੜ੍ਹ ਚੂੜੀਆਂ ਨੂੰ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਫ਼ਤਿਹਗੜ੍ਹ ਚੂੜੀਆਂ ਅਤੇ ਨਾਇਬ ਤਹਿਸੀਲਦਾਰ ਬਟਾਲਾ ਨੂੰ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ-  ਸ਼ਰਮਨਾਕ! ਭੂਆ ਆਸ਼ਕ ਨਾਲ ਮਨਾਉਂਦੀ ਰਹੀ ਰੰਗਰਲੀਆਂ, ਸਾਹਮਣੇ ਨਾਬਾਲਗ ਭਤੀਜੀ ਦੀ ਲੁੱਟੀ ਗਈ ਪੱਤ

107 ਡੇਰਾ ਬਾਬਾ ਨਾਨਕ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਡੇਰਾ ਬਾਬਾ ਨਾਨਕ ਨੂੰ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਡੇਰਾ ਬਾਬਾ ਨਾਨਕ ਅਤੇ ਨਾਇਬ ਤਹਿਸੀਲਦਾਰ ਫ਼ਤਿਹਗੜ੍ਹ ਚੂੜੀਆਂ ਨੂੰ ਲਗਾਇਆ ਗਿਆ ਹੈ। 108 ਧਾਰੀਵਾਲ ਹਲਕੇ ਲਈ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਨੂੰ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਧਾਰੀਵਾਲ ਅਤੇ ਨਾਇਬ ਤਹਿਸੀਲਦਾਰ ਨੌਸ਼ਹਿਰਾ ਮੱਝਾ ਸਿੰਘ ਨੂੰ ਲਗਾਇਆ ਗਿਆ ਹੈ। 109 ਗੁਰਦਾਸਪੁਰ ਹਲਕੇ ਲਈ ਉੱਪ ਮੰਡਲ ਮੈਜਿਸਟ੍ਰੇਟ ਗੁਰਦਾਸਪੁਰ ਨੂੰ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨਾਲ ਤਹਿਸੀਲਦਾਰ ਗੁਰਦਾਸਪੁਰ ਅਤੇ ਨਾਇਬ ਤਹਿਸੀਲਦਾਰ ਦੀਨਾਨਗਰ ਨੂੰ ਲਗਾਇਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਰਿਵਾਈਜਿੰਗ ਅਥਾਰਿਟੀਜ਼ ਨੂੰ ਹਦਾਇਤ ਕੀਤੀ ਹੈ ਕਿ ਵੋਟਰ ਸੂਚੀ ਤਿਆਰ ਕਰਦੇ ਸਮੇਂ ਪ੍ਰਾਪਤ ਹੋਏ ਸ਼ਡਿਊਲ ਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News