ਪੁਲਸ ਵੱਲੋਂ ਨਸ਼ਾ ਸਮੱਗਲਰਾਂ ਦੀ 1 ਕਰੋੜ 5 ਲੱਖ 38 ਹਜ਼ਾਰ ਰੁਪਏ ਦੀ ਜਾਇਦਾਦ ਫ੍ਰੀਜ਼

Sunday, Nov 03, 2024 - 02:02 PM (IST)

ਪੁਲਸ ਵੱਲੋਂ ਨਸ਼ਾ ਸਮੱਗਲਰਾਂ ਦੀ 1 ਕਰੋੜ 5 ਲੱਖ 38 ਹਜ਼ਾਰ ਰੁਪਏ ਦੀ ਜਾਇਦਾਦ ਫ੍ਰੀਜ਼

ਅੰਮ੍ਰਿਤਸਰ (ਜ.ਬ.)-ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵੱਲੋਂ ਜਾਰੀ ਸਖ਼ਤ ਹਦਾਇਤਾਂ ’ਤੇ ਚੱਲਦਿਆਂ ਪੰਜਾਬ ਪੁਲਸ ਵੱਲੋਂ ਵੱਡੇ ਪੱਧਰ ’ਤੇ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਫ੍ਰੀਜ਼ ਕੀਤੇ ਜਾਣ ਦੀ ਕਾਰਵਾਈ ਨੂੰ ਜੰਗੀ ਪੱਧਰ ’ਤੇ ਅਮਲ ’ਚ ਲਿਆਂਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਵੱਲੋਂ 4 ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਨੂੰ ਫ੍ਰੀਜ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ- ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ

ਐੱਸ. ਐੱਸ. ਪੀ. ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਹੈਰੋਇਨ ਸਮੱਗਲਰ ਗੁਰਭੇਜ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਚੁਤਾਲਾ ਦੀ 19 ਲੱਖ 47 ਹਜ਼ਾਰ 500 ਰੁਪਏ ਦੀ ਜਾਇਦਾਦ ਫ੍ਰੀਜ਼ ਕੀਤੀ ਗਈ। ਮੁਲਜ਼ਮ ਸ਼ਮਸ਼ੇਰ ਸਿੰਘ ਸ਼ੇਰਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਪੱਖੋਕੇ ਦੀ 8 ਲੱਖ 75 ਹਜ਼ਾਰ ਰੁਪਏ ਦੀ ਜਾਇਦਾਦ ਅਤੇ ਮੁਲਜ਼ਮ ਗੁਰਪ੍ਰੀਤ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਜੰਡਿਆਲਾ ਦੀ ਕਰੀਬ 25 ਲੱਖ ਰੁਪਏ ਦੀ ਜਾਇਦਾਦ ਫਰੀਜ਼ ਕੀਤੀ ਗਈ। ਮੁਲਜ਼ਮ ਸੰਦੀਪ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਜੰਡਿਆਲਾ ਦੀ 44 ਲੱਖ 35 ਹਜ਼ਾਰ ਰੁਪਏ ਦੀ ਜਾਇਦਾਦ ਫ੍ਰੀਜ਼ ਕੀਤੇ ਜਾਣ ਦੀ ਕਾਰਵਾਈ ਅਮਲ ’ਚ ਲਿਆਂਦੀ ਗਈ। ਇਸੇ ਤਰ੍ਹਾਂ ਸਮੱਗਲਰ ਹਰਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਛੇਹਰਟਾ ਦੀ ਬਹੁਮੁੱਲੀ ਜਾਇਦਾਦ ਨੂੰ ਜ਼ਬਤ ਕੀਤੀ ਗਈ।

ਇਹ ਵੀ ਪੜ੍ਹੋ- ਕੇਸ਼ੋਪੁਰ ਛੰਭ 'ਚ ਲੱਗਣਗੀਆਂ ਰੌਣਕਾਂ : ਵੱਖ-ਵੱਖ ਦੇਸ਼ਾਂ ਤੋਂ ਪਹੁੰਚੇ ਪ੍ਰਵਾਸੀ ਪੰਛੀ ਮਹਿਮਾਨ

ਐੱਸ. ਐੱਸ. ਪੀ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਚੱਲਦਿਆਂ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਉਣ ਸਬੰਧੀ ਡੀ. ਜੀ. ਪੀ ਪੰਜਾਬ ਗੌਰਵ ਯਾਦਵ ਵੱਲੋਂ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਸਮੱਗਲਰਾਂ ਦੀ ਕਾਰਵਾਈ ਨੂੰ ਠੱਲ੍ਹ ਪਾਉਣ ਲਈ ਭਵਿੱਖ ਵਿਚ ਵੀ ਅਜਿਹੀ ਕਾਰਵਾਈ ਨੂੰ ਜੰਗੀ ਪੱਧਰ ’ਤੇ ਜਾਰੀ ਰੱਖਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News