ਪੈਨਸ਼ਨਰਾਂ ਨੇ ਕਾਲੇ ਚੋਲੇ ਪਾ ਕੇ ਕੱਢਿਆ ਰੋਸ ਮਾਰਚ

12/12/2018 5:06:15 AM

ਅੰਮ੍ਰਿਤਸਰ, (ਦਲਜੀਤ)- ਪੰਜਾਬ ਪੈਨਸ਼ਨਰਜ਼ ਯੂਨੀਅਨ ਨੇ ਅੱਜ ਆਪਣੀਆਂ ਮੰਗਾਂ ਸਬੰਧੀ ਸਰਕਾਰ ਦੇ ਨਾਕਾਰਾਤਮਕ ਵਤੀਰੇ ਨੂੰ ਦੇਖਦਿਅਾਂ ਕਾਲੇ ਚੋਲੇ ਪਾ ਕੇ ਕੈਪਟਨ ਸਰਕਾਰ ਖਿਲਾਫ ਸ਼ਹਿਰ ’ਚ ਰੋਸ ਮਾਰਚ ਕੱਢਿਆ ਤੇ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸੰਬੋਧਨ ਕਰਦਿਅਾਂ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਛੀਨਾ ਤੇ ਸੱਤਿਆਪਾਲ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਪੈਨਸ਼ਨਰਾਂ ਨੂੰ ਸੰਘਰਸ਼ ਦੇ ਰਸਤੇ ਜਾਣਾ ਪੈ ਰਿਹਾ ਹੈ। ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਕੁੰਭਕਰਨੀ ਨੀਂਦ ਸੁੱਤੀ ਹੋੋਈ ਹੈ। ਸੇਵਾਮੁਕਤ ਮੁਲਾਜ਼ਮਾਂ ਨੂੰ ਪਿਛਲੇ 22 ਮਹੀਨਿਅਾਂ ਦਾ ਡੀ. ਏ. ਦਾ ਬਕਾਇਆ ਨਹੀਂ ਦਿੱਤਾ ਗਿਆ। ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ’ਚ ਜਾਣਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ। ਸਰਕਾਰ ਦੀ ਢਿੱਲਮੱਠ ਵਾਲੀ ਨੀਤੀ ਨੂੰ ਦੇਖਦਿਅਾਂ ਪੰਜਾਬ ਭਰ ਦੇ ਪੈਨਸ਼ਨਰਾਂ ’ਚ ਕਾਫੀ ਗੁੱਸਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਅਾਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ  ਆਉਣ ਵਾਲੇ ਸਮੇਂ ’ਚ ਵੱਡਾ ਸੰਘਰਸ਼ ਕਰੇਗੀ।
ਇਸ ਮੌਕੇ ਪ੍ਰੀਤਮ ਸਿੰਘ, ਗੁਰਚਰਨ ਸਿੰਘ, ਰਜਿੰਦਰਪਾਲ ਕੌਰ, ਮਹਿੰਦਰ ਸਿੰਘ, ਬਲਰਾਜ ਸਿੰਘ, ਗੁਰਚਰਨ ਸਿੰਘ, ਰਮੇਸ਼ ਸ਼ਰਮਾ, ਕੁਲਦੀਪ ਸਿੰਘ, ਚਮਨ ਲਾਲ, ਡਾ. ਪਰਮਜੀਤ ਸਿੰਘ, ਡਾ. ਮੂਰਤੀ, ਲਖਵੀਰ ਸਿੰਘ, ਸੁਰਿੰਦਰ ਕੁਮਾਰ, ਸੱਜਣ ਸਿੰਘ, ਕੇਵਲ ਸਿੰਘ, ਜਸਵੰਤ ਸਿੰਘ, ਬਲਦੇਵ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।