ਰਸਤੇ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੇ ਕਿਸਾਨਾਂ ਨੇ ਕੀਤਾ ਰੋਸ-ਪ੍ਰਦਰਸ਼ਨ

01/24/2019 4:47:06 AM

 ਬਟਾਲਾ, ਡੇਰਾ ਬਾਬਾ ਨਾਨਕ, (ਬੇਰੀ, ਕੰਵਲਜੀਤ)- ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਜ਼ਮੀਨ ਐਕਵਾਇਰ ਕਰਨ ਲਈ ਭੇਜੀ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਦੀ ਟੀਮ ਜਿਉਂ ਹੀ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਪਹੁੰਚੀ ਤਾਂ ਲਾਂਘੇ ਲਈ ਬਣਾਉਣ ਵਾਲੇ ਰਸਤੇ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੇ ਮਾਲਕ ਕਿਸਾਨਾਂ ਨੇ ਜ਼ਮੀਨ ਦੇ ਯੋਗ ਮੁੱਲ ਦੀ ਅਦਾਇਗੀ ਲੈਣ ਲਈ ਰੋਸ-ਪ੍ਰਦਰਸ਼ਨ ਕੀਤਾ। ਕਿਸਾਨ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਉਨਾਂ ਦੀ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੀ ਕੀਮਤ ਦੇ ਮੁਕਾਬਲੇ ਤਿੰਨ ਗੁਣਾ ਪੈਸੇ ਦਿੱਤੇ ਜਾਣ ਜਾਂ ਉਨ੍ਹਾਂ ਨੂੰ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੇ ਬਦਲੇ ਚਾਰ ਗੁਣਾ ਜ਼ਮੀਨ ਅਲਾਟ ਕੀਤੀ ਜਾਵੇ। ਕਿਸਾਨਾਂ ਨੇ ਕਿਹਾ ਕਿ ਸਾਡੇ ’ਚੋਂ ਕੁਝ ਛੋਟੇ ਜ਼ਿਮੀਂਦਾਰ ਹਨ, ਜਿਨ੍ਹਾਂ ਦਾ ਬਡ਼ੀ ਮੁਸ਼ਕਲ ਨਾਲ ਰੋਜ਼ੀ-ਰੋਟੀ ਦਾ ਗੁਜ਼ਾਰਾ ਚਲਦਾ ਹੈ। ਜੇਕਰ ਉਨ੍ਹਾਂ ਦੀ ਇਹੀ ਜ਼ਮੀਨ ਰਸਤੇ ’ਚ ਆ ਜਾਂਦੀ ਹੈ ਤਾਂ ਉਹ  ਰੋਜ਼ੀ-ਰੋਟੀ ਤੋਂ ਮੁਥਾਜ਼ ਹੋ ਜਾਣਗੇ। ਕਿਸਾਨਾਂ ਨੇ ਕਿਹਾ ਕਿ ਪਹਿਲੇ ਬਣੇ ਰੋਡ ਨੂੰ 5 ਰੋਡ ਮਿਲਦੇ ਹਨ, ਜਿਹਡ਼ਾ ਪਹਿਲਾਂ 100 ਫੁੱਟ ਰੋਡ ਹੈ, ਉਸ ਨੂੰ 20 ਫੁੱਟ ਵਧਾ ਕੇ 120 ਫੁੱਟ ਚੌਡ਼ਾ ਕਰ ਲਿਆ ਜਾਵੇ।
 ਇਸ ਮੌਕੇ ਪਹੁੰਚੇ ਉੱਚ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ  ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਕਿਸਾਨਾਂ ਨੂੰ ਬਣਦਾ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਕਿਸੇ ਵੀ ਕਿਸਾਨ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਕਿਸਾਨ ਬਲਦੇਵ ਸਿੰਘ ਫੌਜੀ, ਨਰਿੰਦਰ ਸਿੰਘ ਮਾਸਟਰ, ਜੈਮਲ ਸਿੰਘ, ਸਕੱਤਰ ਸਿੰਘ ਮਾਨ, ਪਲਵਿੰਦਰ ਸਿੰਘ ਜੌਡ਼ੀਆਂ, ਜੋਗਿੰਦਰ ਸਿੰਘ ਡੇਰਾ  ਤੇ ਨਹਿੰਗ ਸੁਖਦੇਵ ਸਿੰਘ ਆਦਿ ਸਮੇਤ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ।           ®     


Related News