ਪੰਜਾਬ ਸਰਕਾਰ ਨੇ ਜੋ ਕਿਹਾ ਕਰਕੇ ਵਿਖਾਇਆ, ਦੀਨਾਨਗਰ ''ਚ ਹੜ੍ਹ ਪੀੜਤ ਕਿਸਾਨਾਂ ਨੂੰ ਦਿੱਤਾ ਮੁਆਵਜ਼ਾ

Sunday, Sep 17, 2023 - 06:15 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪਿਛਲੇ ਦਿਨੀਂ ਪੰਜਾਬ ਅੰਦਰ ਆਏ ਹੜ੍ਹਾਂ ਕਾਰਨ ਵਿਧਾਨਸਭਾ ਹਲਕਾ ਦੀਨਾਨਗਰ ਦੇ ਬਲਾਕ ਦੋਰਾਂਗਲਾ ਅੰਦਰ ਹੋਏ ਫਸਲਾਂ ਦੇ ਨੁਕਸਾਨ ਕਾਰਨ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਆਵਜਾ ਰਾਸ਼ੀ ਵੰਡਣ ਦੀ ਸ਼ੁਰੂਆਤ ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ਼ਮਸ਼ੇਰ ਸਿੰਘ ਵੱਲੋਂ ਕੀਤੀ ਗਈ। 

ਇਹ ਵੀ ਪੜ੍ਹੋ- ਸਰਹੱਦ ਪਾਰ ਤੋਂ ਵੱਡੀ ਖ਼ਬਰ: ਹਿੰਦੂ ਕੁੜੀ ਤੇ ਪ੍ਰੇਮੀ ਦੇ ਗੋਲੀਆਂ ਮਾਰ ਕੇ ਕੀਤਾ ਕਤਲ

ਸਬ ਤਹਿਸੀਲ ਦਫ਼ਤਰ ਦੋਰਾਂਗਲਾ ਵਿਖੇ ਇਸ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਐੱਸਡੀਐੱਮ ਦੀਨਾਨਗਰ ਅਰਵਿੰਦ ਕੁਮਾਰ ਅਤੇ ਨਾਇਬ ਤਹਿਸੀਲਦਾਰ ਰਾਜ ਪ੍ਰਿਤਪਾਲ ਸਿੰਘ ਵੀ ਉਚੇਚੇ ਤੌਰ 'ਤੇ ਉਨ੍ਹਾਂ ਨਾਲ ਮੌਜੂਦ ਰਹੇ। ਦੋਰਾਂਗਲਾ ਬਲਾਕ ਦੇ ਪਿੰਡਾਂ ਮੱਦੇਵਾਲ ਅਤੇ ਨਡਾਲਾ ਦੇ ਕਿਸਾਨਾਂ ਨੂੰ ਮੁਆਵਜ਼ਾ ਵੰਡਣ ਮੌਕੇ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲਾ ਮੌਕਾ ਹੈ ਕਿ ਜਦੋਂ ਕੁਦਰਤੀ ਆਫ਼ਤ ਨਾਲ ਨੁਕਸਾਨ ਹੋਣ ਦੇ ਮਹਿਜ ਕੁਝ ਦਿਨਾਂ ਦੇ ਅੰਦਰ ਹੀ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਅਦਾ ਕੀਤਾ ਗਿਆ ਹੋਵੇ। ਜਿਸ ਤੋਂ ਸਾਫ਼ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਪ੍ਰਤੀ ਸੰਜੀਦਾ ਹੈ ਅਤੇ ਜੋ ਕਹਿੰਦੀ ਹੈ ਉਹ ਕਰਕੇ ਵੀ ਵਿਖਾਉਂਦੀ ਹੈ।

ਇਹ ਵੀ ਪੜ੍ਹੋ-  ਪੰਜਾਬ ਦੇ ਕਾਰੋਬਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਪੰਜਾਬ 'ਚ ਵਾਪਸ ਆਈਆਂ 450 ਇੰਡਸਟਰੀਆਂ

ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਦੋਰਾਂਗਲਾ ਬਲਾਕ ਦੇ 32 ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਪ੍ਰਭਾਵਿਤ ਹੋਈਆਂ ਸਨ, ਜਿੱਥੇ ਪੰਜਾਬ ਸਰਕਾਰ ਵੱਲੋਂ ਕਰੀਬ 1.33 ਕਰੋੜ ਰੁਪਏ ਦਾ ਫ਼ਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਇਆ ਗਿਆ ਸੀ। ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਦੀ ਪ੍ਰਕਿਰਿਆ ਅੱਜ ਪਿੰਡ ਮੱਦੇਪੁਰ ਅਤੇ ਨਡਾਲਾ ਦੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਵੰਡਣ ਤੋਂ ਸ਼ੁਰੂ ਕੀਤੀ ਗਈ ਹੈ ਜੋ ਕਰੀਬ ਇਕ ਹਫ਼ਤੇ ਦੇ ਅੰਦਰ ਅੰਦਰ ਪੂਰੀ ਕਰ ਲਈ ਜਾਵੇਗੀ ਅਤੇ ਸਾਰੇ ਹੀ ਪ੍ਰਭਾਵਿਤ ਕਿਸਾਨਾਂ ਦੇ ਖਾਤਿਆਂ 'ਚ ਮੁਆਵਜ਼ੇ ਦੀ ਬਣਦੀ ਰਕਮ ਪਾ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ- PM ਮੋਦੀ ਦੇ ਜਨਮਦਿਨ 'ਤੇ ਭਾਜਪਾ ਆਗੂ ਪਾਕਿ ਦੇ ਸ੍ਰੀ ਕਰਤਾਰਪੁਰ ਸਾਹਿਬ ਹੋਏ ਨਤਮਸਤਕ, ਕੀਤੀ ਅਰਦਾਸ

ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਸੂਬਾ ਸਰਕਾਰ ਨੇ ਬੀਤੇ 18 ਮਹੀਨਿਆਂ ਦੌਰਾਨ ਖੇਤੀਬਾੜੀ, ਉਦਯੋਗ, ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ‘ਚ ਸੰਜੀਦਗੀ ਨਾਲ ਕੰਮ ਕੀਤਾ ਹੈ ਤੇ ਲੋਕ ਹਿੱਤ ਦੇ ਇਹ ਕਾਰਜ ਲਗਾਤਾਰ ਜਾਰੀ ਰਹਿਣਗੇ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News