ਅੰਮ੍ਰਿਤਪਾਲ ਦੇ ਫ਼ਰਾਰ ਹੋਣ ਤੋਂ ਬਾਅਦ ਪੰਜਾਬ ਪੁਲਸ ਸਖ਼ਤ, ਜੰਮੂ ਕਸ਼ਮੀਰ ਦੀ ਸਰਹੱਦ 'ਤੇ ਵਧਾਈ ਚੌਕਸੀ

03/26/2023 5:38:10 PM

ਪਠਾਨਕੋਟ (ਧਰਮਿੰਦਰ)- ਅੰਮ੍ਰਿਤਪਾਲ ਦੇ ਫ਼ਰਾਰ ਹੋਣ ਤੋਂ ਬਾਅਦ ਵਿਦੇਸ਼ਾਂ 'ਚ ਬੈਠੀਆਂ ਦੇਸ਼ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਥੇ ਹੀ ਦੂਜੇ ਪਾਸੇ ਪੰਜਾਬ ਪੁਲਸ ਵੱਲੋਂ ਇਸ ਮਾਮਲੇ ਸਬੰਧੀ ਪੰਜਾਬ 'ਚ ਸ਼ਾਂਤੀ ਬਣਾਈ ਰੱਖਣ ਲਈ ਅਣਥੱਕ ਕੌਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ- CIA ਸਟਾਫ਼ ਵੱਲੋਂ 20 ਕਰੋੜ ਦੀ ਹੈਰੋਇਨ ਤੇ ਡਰੱਗ ਮਨੀ ਸਣੇ ਦੋ ਵਿਅਕਤੀ ਗ੍ਰਿਫ਼ਤਾਰ

ਇਸ ਮਾਮਲੇ 'ਚ ਦੇਸ਼ ਵਿਰੋਧੀ ਗਤੀਵਿਧੀਆਂ 'ਚ ਅੰਮ੍ਰਿਤਪਾਲ ਦੇ ਨਾਲ ਕੌਣ ਹੈ, ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਪੰਜਾਬ ਪੁਲਸ ਨੇ ਜੰਮੂ-ਕਸ਼ਮੀਰ ਨਾਲ ਲੱਗਦੀ ਪਠਾਨਕੋਟ ਦੀਆਂ ਸਰਹੱਦਾਂ 'ਤੇ ਚੌਕਸੀ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਹਰ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ 'ਚ ਦਾਖ਼ਲ ਹੋਣ ਵਾਲਾ ਕੋਈ ਵੀ ਸ਼ਰਾਰਤੀ ਅਨਸਰ ਪੰਜਾਬ ਦੀ ਸ਼ਾਂਤੀ ਨੂੰ ਭੰਗ ਨਾ ਕਰ ਸਕੇ।

ਇਹ ਵੀ ਪੜ੍ਹੋ- ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਸੁਖਬੀਰ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News