ਬਾਰਿਸ਼ ਨੇ ਅੱਤ ਦੀ ਗਰਮੀ ਤੇ ਹੁੰਮਸ ਤੋਂ ਲੋਕਾਂ ਨੂੰ ਦਿਵਾਈ ਨਿਜਾਤ
Monday, Jul 29, 2024 - 06:25 PM (IST)
ਗੁਰਦਾਸਪੁਰ (ਵਿਨੋਦ)-ਪਿਛਲੇਂ ਕੁਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਦੇ ਕਾਰਨ ਜਿੱਥੇ ਆਮ ਲੋਕ ਪ੍ਰੇਸ਼ਾਨ ਸਨ, ਉੱਥੇ ਸਕੂਲੀ ਵਿਦਿਆਰਥੀਆਂ ਅਤੇ ਮਜ਼ਦੂਰ ਵਰਗ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰ ਅੱਜ ਸਵੇਰ ਤੋਂ ਰੁਕ-ਰੁਕ ਕੇ ਪੈ ਰਹੀ ਬਾਰਿਸ਼ ਦੇ ਕਾਰਨ ਲੋਕਾਂ ਨੂੰ ਗਰਮੀ ਤੇ ਹੁੰਮਸ ਭਰੇ ਮੌਸਮ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ ਪਰ ਸ਼ਹਿਰ ਦੀਆਂ ਕੁਝ ਸੜਕਾਂ ’ਤੇ ਪਾਣੀ ਖੜ੍ਹਾ ਹੋਣ ਦੇ ਕਾਰਨ ਲੋਕਾਂ ਨੂੰ ਕੁਝ ਪ੍ਰੇਸ਼ਾਨੀ ਜ਼ਰੂਰ ਹੋਈ।
ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਪੰਜਾਬ ਨੂੰ ਦਿੱਤੀ ਵੱਡੀ ਸੌਗਾਤ, ਰੇਲਵੇ ਓਵਰਬ੍ਰਿਜ ਦਾ ਕੀਤਾ ਉਦਘਾਟਨ
ਦੱਸ ਦਈਏ ਕਿ ਕਾਫੀ ਦਿਨਾਂ ਤੋਂ ਆਸਮਾਨ ਤੇ ਬੱਦਲ ਛਾਏ ਹੋਏ ਸਨ, ਪਰ ਬਾਰਿਸ਼ ਨਾ ਹੋਣ ਦੇ ਕਾਰਨ ਹਰ ਸਮੇਂ ਹੁੰਮਸ ਭਰਿਆ ਮੋਸਮ ਬਣਿਆ ਰਹਿੰਦਾ ਸੀ। ਜਿਸ ਕਾਰਨ ਗਰਮੀ ਦਾ ਪ੍ਰਕੋਪ ਵੱਧਣ ਦੇ ਕਾਰਨ ਹਰ ਵਰਗ ਪ੍ਰਭਾਵਿਤ ਹੋ ਰਿਹਾ ਸੀ। ਇਸ ਦੇ ਇਲਾਵਾ ਸਕੂਲੀ ਵਿਦਿਆਰਥੀਆਂ ਨੂੰ ਵੀ ਦੁਪਹਿਰ ਦੇ ਸਮੇਂ ਛੁੱਟੀ ਹੋਣ ਵੇਲੇ ਕਾਫੀ ਪ੍ਰੇਸ਼ਾਨ ਹੋਣਾ ਪੈ ਰਿਹਾ ਸੀ। ਪ੍ਰਾਇਵੇਟ ਸਕੂਲਾਂ ’ਚ ਤਾਂ ਬਿਜਲੀ ਬੰਦ ਹੋਣ ਤੇ ਜਨਰੇਟਰ ਦੀ ਸਹੂਲਤ ਹੁੰਦੀ ਹੈ, ਪਰ ਸਰਕਾਰੀ ਸਕੂਲਾਂ ’ਚ ਉਕਤ ਸਹੂਲਤ ਨਾ ਹੋਣ ਦੇ ਕਾਰਨ ਬੱਚਿਆਂ ਨੂੰ ਕਾਫੀ ਦਿੱਕਤਾ ਆ ਰਹੀਆਂ ਸਨ, ਪਰ ਅੱਜ ਬਾਰਿਸ਼ ਦੇ ਕਾਰਨ ਆਮ ਵਰਗ ਦੇ ਨਾਲ ਸਕੂਲੀ ਬੱਚਿਆਂ ਨੂੰ ਵੀ ਕਾਫੀ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
ਇਸ ਦੇ ਇਲਾਵਾ ਮਜ਼ਦੂਰ ਵਰਗ ਦੇ ਲਈ ਵੀ ਬਾਰਿਸ਼ ਰਾਹਤ ਵਾਲੀ ਰਹੀ, ਕਿਉਂਕਿ ਗਰਮੀ ਦੇ ਕਾਰਨ ਮਜ਼ਦੂਰ ਵਰਗ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਸੀ। ਗਰਮੀ ਜ਼ਿਆਦਾ ਹੋਣ ਦੇ ਕਾਰਨ ਮਜ਼ਦੂਰ ਵਰਗ ਨੂੰ ਕੰਮ ਕਰਨ ’ਚ ਕਾਫੀ ਮੁਸ਼ਕਲ ਪੇਸ਼ ਆ ਰਹੀ ਸੀ, ਪਰ ਹੁਣ ਮੌਸਮ ਠੀਕ ਹੋਣ ਦੇ ਕਾਰਨ ਮਜ਼ਦੂਰ ਵਰਗ ਵੀ ਖੁਸ਼ ਹੈ। ਦੂਜੇ ਪਾਸੇ ਕੁਝ ਨੀਵੀਆਂ ਸੜਕਾਂ ’ਤੇ ਗਲੀਆਂ ’ਚ ਬਾਰਿਸ਼ ਦਾ ਪਾਣੀ ਖੜਾਂ ਹੋਣ ਦੇ ਕਾਰਨ ਇਲਾਕਾ ਵਾਸੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8