ਅੱਧੇ ਘੰਟੇ ਦੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਦਿੱਤੀ ਰਾਹਤ, ਨੀਵੇਂ ਇਲਾਕਿਆਂ ’ਚ ਭਰਿਆ ਪਾਣੀ

07/01/2024 2:27:03 PM

ਪਠਾਨਕੋਟ (ਸ਼ਾਰਦਾ)-ਐਤਵਾਰ ਨੂੰ ਸਵੇਰੇ ਅੱਧਾ ਘੰਟੇ ਦੇ ਕਰੀਬ ਹੋਈ ਬਾਰਿਸ਼ ਨੇ ਬੇਸ਼ੱਕ ਗਰਮੀ ਤੋਂ ਲੋਕਾਂ ਨੂੰ ਰਾਹਤ ਦਿੱਤੀ ਹੈ ਪਰ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸ਼ਹਿਰ ਦੇ ਹੇਠਲੇ ਇਲਾਕਿਆਂ ’ਚ ਪਾਣੀ ਭਰ ਗਿਆ, ਜਿਸ ਨਾਲ ਲੋਕਾਂ ਨੂੰ ਸਮੱਸਿਆਵਾਂ ਨਾਲ ਦੋ-ਚਾਰ ਹੋਣਾ ਪਿਆ। ਹਾਲਾਂਕਿ ਨਿਗਮ ਵੱਲੋਂ ਸਮੇਂ ਰਹਿੰਦੇ ਨਾਲਿਆਂ ਦੀ ਸਫਾਈ ਨੂੰ ਸ਼ੁਰੂ ਕਰਵਾ ਦਿੱਤੀ ਸੀ ਪਰ ਇਸ ਦੇ ਬਾਵਜੂਦ ਅੱਧੇ ਘੰਟੇ ਦੀ ਬਾਰਿਸ਼ ਦੇ ਬਾਅਦ ਹੇਠਲੇਂ ਇਲਾਕਿਆਂ ਦੇ ਖੜ੍ਹੇ ਪਾਣੀ ਨੇ ਸੀਵਰੇਜ ਬੋਰਡ ਅਤੇ ਨਗਰ ਨਿਗਮ ਦੇ ਦਾਅਵਿਆਂ ਦੀ ਕਾਰਜਸ਼ੈਲੀ ’ਤੇ ਵੀ ਪ੍ਰਸ਼ਨ ਚਿੰਨ੍ਹ ਲਗਾ ਦਿੱਤਾ।

ਇਹ ਵੀ ਪੜ੍ਹੋ- ਦੋਸਤਾਂ ਨਾਲ ਨਹਿਰ 'ਚ ਨਹਾਉਣ ਆਇਆ ਨੌਜਵਾਨ ਪਾਣੀ ਡੁੱਬਿਆ

ਹੇਠਲੇ ਇਲਾਕਿਆਂ ’ਚ ਪਾਣੀ ਖੜ੍ਹੇ ਹੋਣ ਨਾਲ ਇਹ ਵੀ ਕਿਆਸ ਲਗਾਇਆ ਜਾ ਰਿਹਾ ਹੈ ਕਿ ਮਾਨਸੂਨ ਦੇ ਦੌਰਾਨ ਪਾਣੀ ਦੀ ਨਿਕਾਸੀ ਨਾਲ ਨਜਿੱਠਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਜੋ ਵੀ ਦਾਅਵੇ ਕੀਤੇ ਜਾ ਰਹੇ ਹਨ, ਉਹ ਦਾਅਵੇ ਸਿਰਫ ਕਾਗਜਾਂ ਅਤੇ ਮੀਟਿੰਗਾਂ ਤੱਕ ਹੀ ਸੀਮਤ ਹਨ। ਸਵੇਰੇ ਅਚਾਨਕ ਤੇਜ਼ ਬਾਰਿਸ਼ ਨਾਲ ਲੋਕਾਂ ਦਾ ਘਰਾਂ ’ਚੋਂ ਨਿਕਲਣਾ ਮੁਸ਼ਕਿਲ ਹੋ ਗਿਆ। ਖਾਸ ਕਰ ਕੇ ਵਾਲਮੀਕਿ ਚੌਕ, ਗਾਂਧੀ ਚੌਕ, ਸ਼ਾਹਪੁਰ ਚੌਕ, ਓਲਡ ਸ਼ਾਹਪੁਰ ਰੋਡ, ਢਾਕੀ ਰੋਡ ਅਤੇ ਸੈਲੀ ਰੋਡ ’ਤੇ ਕਾਫੀ ਦੇਰ ਤੱਕ ਪਾਣੀ ਖੜ੍ਹਾ ਰਿਹਾ, ਜਿਸ ਨਾਲ ਆਉਣ-ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ- ਪ੍ਰੀ-ਮਾਨਸੂਨ ਦੌਰਾਨ ਖੁਸ਼ਕ ਰਹੇ ਜੂਨ ਮਹੀਨੇ ਦੇ ਆਖਰੀ ਦਿਨ ਬਾਰਿਸ਼ ਨੇ ਦਿੱਤੀ ਦਸਤਕ, ਜਾਣੋ ਮੌਸਮ ਦੀ ਅਗਲੀ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News