ਜਬਰ-ਜ਼ਿਨਾਹ ਪੀੜਤ ਨਾਬਾਲਿਗ ਨੂੰ ਮਿਲਿਆ ਇਨਸਾਫ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
Saturday, Sep 28, 2024 - 04:15 PM (IST)
ਗੁਰਦਾਸਪੁਰ(ਵਿਨੋਦ)- ਬਲਜਿੰਦਰ ਸਿੱਧੂ ਜੱਜ ਸਪੈਸ਼ਲ ਜੱਜ ਨੇ ਇਕ ਨਾਬਾਲਿਗ ਬੱਚੀ ਨਾਲ ਹੋਏ ਜਬਰ-ਜ਼ਿਨਾਹ ਦੇ ਮਾਮਲੇ ’ਚ ਦੋਸ਼ੀ ਨੂੰ 20 ਸਾਲ ਦੀ ਕੈਦ ਅਤੇ 5 ਲੱਖ ਰੁਪਏ ਜੁਰਮਾਨੇ ਦਾ ਆਦੇਸ਼ ਸੁਣਾਇਆ ਹੈ। ਜੁਰਮਾਨਾ ਰਾਸ਼ੀ ਪੀੜਤ ਕੁੜੀ ਨੂੰ ਮਿਲੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੀਤੇ ਸਾਲ ਧਾਰੀਵਾਲ ਪੁਲਸ ਸਟੇਸ਼ਨ ’ਚ ਇਕ ਨਾਬਾਲਿਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਸੰਬੰਧੀ ਧਾਰਾ 363,366,328,376 ਅਤੇ ਪੋਕਸੋ ਐਕਟ ’ਚ ਨਿਸ਼ਾਨ ਸਿੰਘ ਪੁੱਤਰ ਮੁਖਤਿਆਰ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਕੇਸ ਵਿਚ ਸਰਕਾਰੀ ਵਕੀਲ ਹਰਦੀਪ ਕੁਮਾਰ ਦੁਆਰਾ ਪੇਸ਼ ਸਬੂਤਾਂ, ਗਵਾਹਾਂ ਅਤੇ ਦਲੀਲਾਂ ਨੂੰ ਸੁਣਨ ਦੇ ਬਾਅਦ ਅਦਾਲਤ ਨੇ ਦੋਸ਼ੀ ਨੂੰ 20 ਸਾਲ ਕੈਦ ਦੀ ਸਜ਼ਾ ਸੁਣਾਈ ਗਈ। ਨਾਬਾਲਿਗ ਨੂੰ ਮੁਆਵਜ਼ੇ ਦੇ ਤੌਰ ’ਤੇ 5 ਲੱਖ ਰੁਪਏ ਦਾ ਭੁਗਤਾਨ ਕਰਨ ਦਾ ਵੀ ਆਦੇਸ਼ ਸੁਣਾਇਆ ਗਿਆ।
ਇਹ ਵੀ ਪੜ੍ਹੋ- ਪੱਥਰੀ ਦੇ ਇਲਾਜ ਦੌਰਾਨ ਨੌਜਵਾਨ ਦੀ ਮੌਤ ! ਡਾਕਟਰਾਂ ਨੇ ਕਿਹਾ ਜਿਊਂਦਾ ਹੈ ਮੁੰਡਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8