ਬੇਅਦਬੀ ਮਾਮਲੇ ''ਚ ਗ੍ਰਿਫ਼ਤਾਰ ਕੀਤੇ ਮੁਸਜ਼ਮ ਦੇ ਪਰਿਵਾਰਕ ਮੈਂਬਰ ਨੇ ਬਹਿਰਾਮਪੁਰ ਚੌਂਕ ''ਚ ਲਾਇਆ ਧਰਨਾ
Saturday, Jul 29, 2023 - 12:34 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅਧੀਨ ਆਉਂਦੇ ਕਸਬਾ ਬਹਿਰਾਮਪੁਰ ਵਿਖੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਚਰਨ ਛੋਹ ਗੁਰੂਦੁਆਰਾ ਸਾਹਿਬ ਵਿਖੇ ਕੁਝ ਦਿਨ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਦੇ ਚਲਦਿਆਂ ਬਹਿਰਾਮਪੁਰ ਪੁਲਿਸ ਵੱਲੋਂ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਹੜ੍ਹ ਕਾਰਨ ਟੁੱਟਿਆ ਜਲੰਧਰ ਦੇ ਪਿੰਡ ਵਾਸੀਆਂ ਦਾ ਧੀਆਂ ਨੂੰ ਵਿਆਉਣ ਦਾ ਸੁਫ਼ਨਾ
ਪੁਲਸ ਵਲੋਂ ਬੀਤੇ ਦਿਨ ਇਕ ਮੁਲਜ਼ਮ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਸੀ ਜਿਸ ਤਹਿਤ ਅੱਜ ਉਸ ਸਮੇਂ ਨਵਾਂ ਮੋੜ ਸਾਹਮਣੇ ਆਇਆ ਕਿ ਜਦੋਂ ਸਮੂਹ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀਆਂ ਵੱਲੋਂ ਬਹਿਰਾਮਪੁਰ ਚੌਂਕ 'ਚ ਪੁਲਸ ਪ੍ਰਸ਼ਾਸਨ ਖ਼ਿਲਾਫ਼ ਧਰਨਾ ਲਾ ਦਿੱਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਮੁਲਜ਼ਮ ਦੀ ਭੈਣ ਨੇ ਦੱਸਿਆ ਕਿ ਸਾਡੇ ਭਰਾ ਨੂੰ ਨਸ਼ੇ ਦੇ ਮੁੱਦੇ ਵਿਚ ਘਰੋਂ ਪੁੱਛਗਿੱਛ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਮੁੜ ਝੂਠਾ ਕੇਸ ਇਹ ਬੇਅਦਬੀ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ, ਜਿਸ ਦਾ ਅਸੀਂ ਡੱਟ ਕੇ ਵਿਰੋਧ ਕਰਦੇ ਹਾਂ । ਦੂਜੇ ਪਾਸੇ ਜਦ ਪੁਲਸ ਦੇ ਅਧਿਕਾਰੀਆ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਅਜੇ ਉਹ ਕਿਸੇ ਵੀ ਗੱਲਬਾਤ ਲਈ ਤਿਆਰ ਨਹੀਂ ਹੈ।
ਇਹ ਵੀ ਪੜ੍ਹੋ- ਸਾਵਧਾਨ ! ਬੈਕਟੀਰੀਆ ਦੇ ਰਿਹੈ ਇਨਫੈਕਸ਼ਨ, ਬੱਚਿਆਂ ਤੇ ਬਜ਼ੁਰਗਾਂ ਨੂੰ ਵਾਇਰਸ ਵੱਧ ਲੈ ਰਿਹੈ ਆਪਣੀ ਜਕੜ ’ਚ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8