ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਸ ਵੱਲੋਂ ਸ਼ਹਿਰ ’ਚ ਫਲੈਗ ਮਾਰਚ

01/24/2019 4:42:22 AM

ਗੁਰਦਾਸਪੁਰ, (ਹਰਮਨਪ੍ਰੀਤ ,ਵਿਨੋਦ)- 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਸ ਵੱਲੋਂ ਵੱਖ-ਵੱਖ ਇਲਾਕਿਆਂ ’ਚ ਚੌਕਸੀ ਵਧਾ ਦਿੱਤੀ ਗਈ ਹੈ। ਜਿਸ ਤਹਿਤ ਅੱਜ ਪੁਲਸ ਨੇ ਰੇਲਵੇ ਸਟੇਸ਼ਨ, ਬੱਸ ਸਟੈਂਡ ਤੇ ਹੋਰ ਜਨਤਕ ਥਾਵਾਂ ਦੀ ਚੈਕਿੰਗ ਕਰਨ ਤੋਂ ਇਲਾਵਾ ਸ਼ਹਿਰ ਅੰਦਰ ਫਲੈਗ ਮਾਰਚ ਵੀ ਕੱਢਿਆ। ਇਸ ਫਲੈਗ ਮਾਰਚ ’ਚ ਸ਼ਾਮਲ ਪੁਲਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਡਾਕਖਾਨਾ ਚੌਕ ਤੋਂ ਮੇਨ ਬਾਜ਼ਾਰ ਅਤੇ ਹੋਰ ਥਾਵਾਂ ’ਤੇ ਪੈਦਲ ਮਾਰਚ ਕੀਤਾ। ਇਸ ਮੌਕੇ  ਥਾਣਾ ਸਿਟੀ ਦੇ ਮੁਖੀ ਕੁਲਵੰਤ ਸਿੰਘ ਮਾਨ ਨੇ ਕਿਹਾ ਕਿ 26 ਜਨਵਰੀ ਤੱਕ ਪੁਲਸ ਜਵਾਨਾਂ ਦੀਆਂ ਡਿਊਟੀਆਂ ਲਾ ਕੇ ਉਨ੍ਹਾਂ ਨੂੰ ਹੋਰ ਚੌਕਸ ਕੀਤਾ ਗਿਆ ਹੈ। ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਸ਼ੱਕੀ ਵਿਅਕਤੀ ਜਾਂ ਵਸਤੂ ਦੀ ਜਾਣਕਾਰੀ ਮਿਲਣ ’ਤੇ ਤੁਰੰਤ ਪੁਲਸ ਨੂੰ ਸੂਚਿਤ ਕਰਨ, ਤਾਂ ਜੋ ਕਿਸੇ ਵੀ ਅਨਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਠੱਲ੍ਹ ਪਾਈ ਜਾ ਸਕੇ।
ਚਾਲਕ ਆਪਣੇ ਵਾਹਨਾਂ ਦੇ ਦਸਤਾਵੇਜ਼ ਨਾਲ ਰੱਖਣ : ਥਾਣਾ ਮੁਖੀ
 ਬਹਿਰਾਮਪੁਰ, (ਗੋਰਾਇਆ)-ਕਸਬਾ ਬਹਿਰਾਮਪੁਰ ਪੁਲਸ ਵੱਲੋਂ ਸਰਹੱਦੀ ਖੇਤਰ ’ਚ 26 ਜਨਵਰੀ ਨੂੰ ਮੁੱਖ ਰੱਖਦੇ ਹੋਏ ਬਾਹਮਣੀ ਮੌਡ਼, ਮਰਾਡ਼ਾ ਚੌਕ ਤੇ ਬਹਿਰਾਮਪੁਰ ਮੇਨ ਚੌਕ ’ਚ ਥਾਣਾ ਮੁਖੀ  ਮਨਜੀਤ ਕੌਰ ਦੀ ਅਗਵਾਈ ਹੇਠ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਗਈ, ਤਾਂ ਕਿ ਕੋਈ ਸ਼ਰਾਰਤੀ ਅਨਸਰ ਕੋਈ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ। ਇਸ ਮੌਕੇ ਥਾਣਾ ਮੁਖੀ ਮੈਡਮ ਮਨਜੀਤ ਕੌਰ ਨੇ ਦੱਸਿਆ ਕਿ ਪੁਲਸ ਪਾਰਟੀ ਦੀਆਂ ਵੱਖ-ਵੱਖ ਟੀਮਾਂ ਵੱਲੋਂ ਰਾਤ ਸਮੇਂ ਵੀ ਇਲਾਕੇ ’ਚ ਪੂਰੇ ਜ਼ੋਰਾਂ-ਸ਼ੋਰਾਂ ਨਾਲ ਗਸ਼ਤ ਅਤੇ ਨਾਕੇ ਲਾਏ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਲਾਕਾ  ਵਾਸੀ  ਵਾਹਨਾਂ ਦੇ ਪੂਰੇ ਦਸਤਾਵੇਜ਼  ਨਾਲ ਰੱਖਣ, ਤਾਂ ਕਿ ਕੋਈ ਪ੍ਰੇਸ਼ਾਨ ਨਾ ਆਵੇ। ਇਸ ਮੌਕੇ ਏ. ਐੱਸ. ਆਈ. ਸਤਨਾਮ ਸਿੰਘ, ਨਛੱਤਰ ਸਿੰਘ  ਤੇ ਹਰਬੰਸ ਲਾਲ ਆਦਿ ਹਾਜ਼ਰ ਸਨ।