ਬੱਸ ਅੱਡੇ ਨੂੰ ਜਾਣ ਵਾਲੀ ਸੜਕ ਜਗ੍ਹਾ-ਜਗ੍ਹਾ ਤੋਂ ਟੁੱਟੀ, ਰਾਹਗੀਰ ਹੋ ਰਹੇ ਪ੍ਰੇਸ਼ਾਨ

Friday, Apr 04, 2025 - 11:44 AM (IST)

ਬੱਸ ਅੱਡੇ ਨੂੰ ਜਾਣ ਵਾਲੀ ਸੜਕ ਜਗ੍ਹਾ-ਜਗ੍ਹਾ ਤੋਂ ਟੁੱਟੀ, ਰਾਹਗੀਰ ਹੋ ਰਹੇ ਪ੍ਰੇਸ਼ਾਨ

ਤਰਨਤਾਰਨ (ਵਾਲੀਆ)- ਤਰਨਤਾਰਨ ਸ਼ਹਿਰ ਦੇ ਬੱਸ ਅੱਡੇ ਨੂੰ ਜਾਣ ਵਾਲੀ 80 ਫੁੱਟ ਵਾਲੀ ਸੜਕ ਦੀ ਕਾਫੀ ਚਿਰਾਂ ਤੋਂ ਹਾਲਤ ਖਸਤਾ ਹੈ, ਸੜਕ ਵਿਚ ਵੱਡੇ-ਵੱਡੇ ਟੋਏ ਪਏ ਹੋਏ ਹਨ ਅਤੇ ਸੜਕ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ, ਜਿਸ ਕਾਰਨ ਇਥੋਂ ਲੰਘਣ ਵਾਲੇ ਵਾਹਨ ਚਾਲਕਾਂ ਅਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਸਬੰਧਤ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਸੜਕ ਉਪਰ ਬੱਸ ਅੱਡਾ ਹੋਣ ਕਾਰਨ ਰੋਜ਼ਾਨਾ ਵੱਡੀ ਗਿਣਤੀ ਵਿਚ ਬੱਸਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਉਥੇ ਇਸ ਸੜਕ ਉਪਰ ਭਾਰੀ ਆਵਾਜਾਈ ਰਹਿੰਦੀ ਹੈ, ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 80 ਫੁੱਟੀ ਸੜਕ ਦੇ ਨਾਲ ਲੱਗਦਾ ਫੋਕਲ ਪੁਆਇੰਟ ਇੰਡਸਟਰੀ ਏਰੀਆ ਹੈ, ਉਥੇ ਰਿਹਾਇਸ਼ੀ ਕਾਲੋਨੀਆਂ ਵੀ ਬਣੀਆਂ ਹੋਈਆਂ ਹਨ। ਇਸ ਤੋਂ ਇਲਾਵਾ ਇਸ ਸੜਕ ਉਪਰ ਵੱਡੀ ਗਿਣਤੀ ਵਿਚ ਆਈਲੈਟਸ ਸੈਂਟਰ ਬਣੇ ਹੋਏ ਹਨ, ਜਿਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਵਿਦਿਆਰਥੀ ਆਈਲੈਟਸ ਕੋਰਸ ਕਰਨ ਆਉਂਦੇ ਹਨ। ਸੜਕ ਦੀ ਖਸਤਾ ਹਾਲਤ ਕਰਨ ਜਿੱਥੇ ਕਾਲੋਨੀ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਬੱਸ ਅੱਡੇ ਆਉਣ ਜਾਣ ਵਾਲੇ ਵਾਹਨ ਚਾਲਕ ਨੂੰ ਵੱਡੀਆਂ ਮੁਸ਼ਕਿਲਾਂ ਪੇਸ਼ ਆਉਂਦੀਆਂ ਹਨ। ਸੜਕ ਟੁੱਟੀ ਹੋਣ ਕਾਰਨ ਕਈ ਵਾਰ ਸੜਕੀ ਹਾਦਸੀ ਵੀ ਹੋ ਜਾਂਦੇ ਹਨ, ਜਿਸ ਕਾਰਨ ਲੋਕਾਂ ਨੂੰ ਸੱਟਾਂ ਵੀ ਲੱਗ ਜਾਂਦੀਆਂ ਹਨ, ਉਥੇ ਵਾਹਨਾਂ ਦੀ ਵੀ ਵੱਡਾ ਨੁਕਸਾਨ ਹੁੰਦਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ

ਇਸ ਸਬੰਧੀ ਵੱਖ-ਵੱਖ ਸਮਾਜ ਸੇਵਕਾ ਜੱਟ ਮਹਾ ਸਭਾ ਦੇ ਜ਼ਿਲ੍ਹਾ ਪ੍ਰਧਾਨ ਮੇਹਰ ਸਿੰਘ ਚੁਤਾਲਾ, ਸਿਟੀਜ਼ਨ ਕੌਂਸਲ ਦੇ ਸਾਬਕਾ ਪ੍ਰਧਾਨ ਸੁਖਵੰਤ ਸਿੰਘ ਧਾਮੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਬੱਸ ਅੱਡੇ ਨੂੰ ਜਾਣ ਵਾਲੀ ਸੜਕ ਦੀ ਹਾਲਤ ਕਾਫੀ ਚਿਰ ਤੋਂ ਖਸਤਾ ਹੋਈ ਪਈ ਹੈ ਅਤੇ ਸੜਕ ਵਿਚ ਜਗ੍ਹਾ-ਜਗ੍ਹਾ ਤੋਂ ਟੁੱਟੀ ਹੋਈ ਹੈ, ਜਿਸ ਵੱਲ ਕਿਸੇ ਵੀ ਸੱਤਾਧਾਰੀ ਪਾਰਟੀ ਦੇ ਆਗੂ ਜਾਂ ਲੀਡਰ ਦਾ ਧਿਆਨ ਨਹੀਂ ਗਿਆ, ਉਥੇ ਸਬੰਧਤ ਵਿਭਾਗ ਵੱਲੋਂ ਇਸ ਸੜਕ ਨੂੰ ਨਵਾਂ ਬਣਾਉਣ ਲਈ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਟੁੱਟੀ ਹੋਈ ਸੜਕ ਲੋਕਾਂ ਲਈ ਸਿਰਦਰਦੀ ਬਣੀ ਹੋਈ ਹੈ। ਉਨ੍ਹਾਂ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ ਪਾਸੋਂ ਮੰਗ ਕੀਤੀ ਕਿ ਬੱਸ ਅੱਡੇ ਨੂੰ ਜਾਣ ਵਾਲੀ ਖਸਤਾ ਹਾਲਤ ਸੜਕ ਨੂੰ ਨਵਾਂ ਬਣਾਇਆ ਜਾਵੇ ਤਾਂ ਜੋ ਇਥੋਂ ਲੰਘਣ ਵਾਲੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ- ਹਾਏ ਓ ਰੱਬਾ: ਚਾਰ ਭੈਣਾਂ ਦੇ ਇਕਲੌਤੇ ਫੌਜੀ ਭਰਾ ਦੀ ਡਿਊਟੀ ਦੌਰਾਨ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News