ਪਿਸਟਲ ਵਿਖਾ ਕੇ ਜਨਰਲ ਸਟੋਰ ਤੋਂ 10 ਹਜ਼ਾਰ ਦੀ ਨਕਦੀ ਲੁੱਟ ਕੇ ਲੁਟੇਰਾ ਫ਼ਰਾਰ

Thursday, Jan 06, 2022 - 12:45 PM (IST)

ਤਰਨਤਾਰਨ (ਰਾਜੂ,ਬਲਵਿੰਦਰ ਕੌਰ) : ਗੁਰੂ ਨਗਰੀ ਤਰਨਤਾਰਨ ’ਚ ਰੋਜ਼ਾਨਾ ਹੋ ਰਹੀਆਂ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਕਰਕੇ ਆਮ ਲੋਕਾਂ ’ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਰੋਜ਼ਾਨਾ ਕਿਸੇ ਨਾ ਕਿਸੇ ਇਲਾਕੇ ਵਿਚ ਅਜਿਹੀ ਘਟਨਾ ਸਾਹਮਣੇ ਆ ਹੀ ਜਾਂਦੀ ਹੈ, ਜਿਸ ਦੀ ਤਾਜ਼ਾ ਮਿਸਾਲ ਵਜੋਂ ਅੰਮ੍ਰਿਤਸਰ-ਝਬਾਲ ਬਾਈਪਾਸ ਦੇ ਨਜ਼ਦੀਕ ਗੁਰੂ ਤੇਗ ਬਹਾਦਰ ਨਗਰ ਵਿਖੇ ਜਨਰਲ ਸਟੋਰ ਦੀ ਦੁਕਾਨ ਉੱਪਰ ਆਏ ਇਕ ਨਕਾਬਪੋਸ਼ ਵਿਅਕਤੀ ਵਲੋਂ ਪਿਸਟਲ ਵਿਖਾ ਕੇ 10 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੱਤਰਕਾਰਾਂ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰ ਪ੍ਰਸ਼ਾਦ ਨੇ ਦੱਸਿਆ ਕਿ ਉਸ ਦੀ ਗੁਰੂ ਤੇਗ ਬਹਾਦਰ ਨਗਰ ਵਿਖੇ ਅਭੈ ਜਨਰਲ ਸਟੋਰ ਹੈ।

ਇਹ ਵੀ ਪੜ੍ਹੋ : ਦਿਲ ਕੰਬਾਊ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ, ਭਿਆਨਕ ਮੰਜ਼ਰ ਦੇਖਣ ਤੋਂ ਬਾਅਦ ਇਕ ਵਿਅਕਤੀ ਨੇ ਤੋੜਿਆ ਦਮ

ਬੀਤੀ ਸ਼ਾਮ ਉਸ ਦੀ ਪਤਨੀ ਗੀਤਾ ਅਤੇ ਲੜਕਾ ਦੁਕਾਨ ’ਤੇ ਮੌਜੂਦ ਸਨ ਤਾਂ ਸ਼ਾਮ ਕਰੀਬ 5.15 ਵਜੇ ਇਕ ਵਿਅਕਤੀ ਉਨ੍ਹਾਂ ਦੀ ਦੁਕਾਨ ’ਤੇ ਆਇਆ, ਜਿਸ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ, ਉਕਤ ਵਿਅਕਤੀ ਨੇ ਦੁਕਾਨ ’ਤੇ ਆਉਂਦਿਆਂ ਹੀ ਪਿਸਟਲ ਕੱਢ ਲਿਆ ਅਤੇ ਕਿਹਾ ਕਿ ਦੁਕਾਨ ’ਤੇ ਜੋ ਵੀ ਨਕਦੀ ਹੈ ਉਹ ਉਸ ਨੂੰ ਦੇ ਦੇਣ। ਉਕਤ ਵਿਅਕਤੀ ਉਨ੍ਹਾਂ ਦੇ ਗੱਲੇ ਵਿਚੋਂ ਕਰੀਬ 10 ਹਜ਼ਾਰ ਰੁਪਏ ਦੀ ਨਗਦੀ ਲੁੱਟ ਕੇ ਫ਼ਰਾਰ ਹੋ ਗਿਆ। ਇਸ ਘਟਨਾ ਬਾਰੇ ਉਨ੍ਹਾਂ ਨੇ ਤੁਰੰਤ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ। ਪੀੜ੍ਹਤ ਦੁਕਾਨਦਾਰ ਨੇ ਦੱਸਿਆ ਕਿ ਉਕਤ ਲੁਟੇਰੇ ਦੀ ਤਸਵੀਰ ਸੀ.ਸੀ.ਟੀ.ਵੀ. ਕੈਮਰੇ ਵਿਚ ਵੀ ਆ ਗਈ , ਜਿਸ ਬਾਰੇ ਪੁਲਸ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਉਕਤ ਲੁਟੇਰੇ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਾਨੂੰ ਇਨਸਾਫ ਦਿਵਾਇਆ ਜਾਵੇ। ਉੱਧਰ ਥਾਣਾ ਸਿਟੀ ਦੇ ਡਿਊਟੀ ਅਫਸਰ ਨੇ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਲੁਟੇਰੇ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Anuradha

Content Editor

Related News