ਦਿਨ-ਦਿਹਾੜੇ ਲੁਟੇਰੇ ਨੇ ਬਜ਼ੁਰਗ ਨੂੰ ਪਾਇਆ ਘੇਰਾ, 50 ਹਜ਼ਾਰ ਰੁਪਏ ਖੋਹ ਕੇ ਹੋਇਆ ਫਰਾਰ
Tuesday, Sep 17, 2024 - 02:49 PM (IST)
ਜੰਡਿਆਲਾ ਗੁਰੂ (ਸ਼ਰਮਾ, ਸੁਰਿੰਦਰ)-ਜੰਡਿਆਲਾ ਗੁਰੂ ਵਿਖੇ ਲੁਟੇਰੇ ਸਰਗਰਮ ਹਨ। ਬੀਤੇ ਦਿਨ ਫਿਰ ਲੁਟੇਰਿਆਂ ਨੇ ਇਕ ਬਜ਼ੁਰਗ ਨੂੰ ਲੁੱਟ ਲਿਆ। ਸੁਰਜੀਤ ਸਿੰਘ ਵਾਸੀ ਮੁਹੱਲਾ ਸ਼ੇਖੂਪੁਰਾ ਜੰਡਿਆਲਾ ਗੁਰੂ ਨੇ ਦੱਸਿਆ ਕਿ ਉਹ ਦੁਪਹਿਰ ਸਮੇਂ ਪੰਜਾਬ ਨੈਸ਼ਨਲ ਬੈਂਕ ਵਿਚ 50 ਹਜ਼ਾਰ ਰੁਪਏ ਕਢਵਾ ਕੇ ਆਪਣੇ ਘਰ ਜਾ ਰਹੇ ਸੀ।
ਇਹ ਵੀ ਪੜ੍ਹੋ- ਬਾਹਰੋਂ ਖਾਣਾ ਖਾਣ ਤੋਂ ਪਹਿਲਾਂ ਪੜ੍ਹ ਲਿਓ ਪੂਰੀ ਖ਼ਬਰ, ਮਸ਼ਹੂਰ ਰੈਸਟੋਰੈਂਟ 'ਚੋਂ ਸਾਹਮਣੇ ਆਈ ਹੈਰਾਨੀ ਵਾਲੀ ਗੱਲ
ਇਸ ਦੌਰਾਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਆਇਆ ਤੇ ਉਸ ਦਾ ਝੋਲਾ ਖੋਹ ਕੇ ਫਰਾਰ ਹੋ ਗਿਆ, ਜਿਸ ਵਿਚ 50 ਹਜ਼ਾਰ ਰੁਪਏ ਅਤੇ ਬੈਂਕ ਦੀ ਪਾਸ ਬੁੱਕ ਸੀ। ਉਸ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ। ਉਸ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਲੁਟੇਰੇ ਨੂੰ ਜਲਦੀ ਫੜਿਆ ਜਾਵੇ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ ਕੈਮਰਾ ਵਿਚ ਕੈਦ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਪਵੇਗਾ ਮੀਂਹ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8