ਲੁਟੇਰਿਆਂ ਵੱਲੋਂ ਵੱਡੀ ਵਾਰਦਾਤ, ਔਰਤ ਦੀ ਕੁੱਟਮਾਰ ਤੇ ਕੱਪੜੇ ਪਾੜਨ ਸਣੇ ਨਕਦੀ ਲੈ ਕੇ ਹੋਏ ਫ਼ਰਾਰ
Saturday, Sep 02, 2023 - 04:04 PM (IST)
ਬਟਾਲਾ/ਕਿਲਾ ਲਾਲ ਸਿੰਘ (ਬੇਰੀ, ਭਗਤ)- ਥਾਣਾ ਕਿਲ੍ਹਾ ਲਾਲ ਸਿੰਘ ਦੀ ਪੁਲਸ ਨੇ ਕੁੱਟਮਾਰ ਕਰਨ ਇਕ ਔਰਤ ਦੇ ਕੱਪੜੇ ਪਾੜਨ ਅਤੇ 50 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਜਾਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਧਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਪੀੜਤ ਵਿਅਕਤੀ ਨੇ ਦੱਸਿਆ ਕਿ 28 ਅਗਸਤ ਨੂੰ ਦੁਪਹਿਰ 3 ਵਜੇ ਦੇ ਕਰੀਬ ਉਹ ਆਪਣੇ ਭਰਾ ਦੇ ਘਰ ਬੈਠਾ ਸੀ ਕਿ ਕੁਝ ਵਿਅਕਤੀਆਂ ਨੇ ਉਥੇ ਉਸਦੇ ਭਰਾ ਅਤੇ ਨੌਕਰ ਨਾਲ ਕੁੱਟਮਾਰ ਕਰ ਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਦੋਂ ਉਸ ਦੀ ਭਰਜਾਈ ਬਚਾਉਣ ਲਈ ਅੱਗੇ ਆਈ ਤਾਂ ਉਕਤ ਵਿਅਕਤੀਆਂ ਨੇ ਉਸ ਨਾਲ ਖਿੱਚ ਧੂਹ ਕਰਦੇ ਹੋਏ ਉਸ ਦੇ ਕੱਪੜੇ ਪਾੜ ਦਿੱਤੇ ਅਤੇ ਉਸ ਦੇ ਗਲੇ ’ਚੋਂ ਸੋਨੇ ਦੀ ਚੈਨ ਵੀ ਖੋਹ ਲਈ।
ਇਹ ਵੀ ਪੜ੍ਹੋ- ਡੇਢ ਦਹਾਕਾ ਸਿਡਨੀ ਤੋਂ ਪਿੰਡ ਆਉਣ ਨੂੰ ਤਰਸਦਾ ਰਿਹਾ ਨੌਜਵਾਨ, ਇਕੋ ਝਟਕੇ ਸਭ ਕੁਝ ਹੋ ਗਿਆ ਖ਼ਤਮ
ਉਸ ਨੇ ਦੱਸਿਆ ਕਿ ਉਹ ਆਪਣੀ ਜਾਨ ਬਚਾ ਕੇ ਕੋਠੀ ਦੀ ਛੱਤ ’ਤੇ ਚੜ੍ਹ ਗਿਆ ਅਤੇ ਦਰਵਾਜ਼ਾ ਬੰਦ ਕਰ ਲਿਆ। ਉਕਤ ਵਿਅਕਤੀਆਂ ਨੇ ਘਰ ’ਚ ਪਏ ਸਾਮਾਨ ਦੀ ਭੰਨਤੋੜ ਕੀਤੀ ਅਤੇ ਅਲਮਾਰੀ ’ਚੋਂ 50 ਹਜ਼ਾਰ ਰੁਪਏ ਚੋਰੀ ਕਰ ਕੇ ਫ਼ਰਾਰ ਹੋ ਗਏ। ਉਸ ਨੇ ਆਪਣੇ ਭਰਾ ਅਤੇ ਨੌਕਰ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ। ਪੁਲਸ ਨੇ ਪੀੜਤ ਵਿਅਕਤੀ ਦੇ ਬਿਆਨਾਂ ਦੇ ਆਧਾਰ ’ਤੇ ਸਬੰਧਤ 5 ਪਛਾਤੇ ਅਤੇ 20-25 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਸੁਰੱਖਿਆ ਏਜੰਸੀਆਂ ਆਈਆਂ ਹਰਕਤ 'ਚ, ਸਰਹੱਦੀ ਖ਼ੇਤਰ 'ਚੋਂ ਬਰਾਮਦ ਹੋਈਆਂ ਇਹ ਵਸਤੂਆਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8