ਪੈਟਰੋਲ ਪੰਪ ਦੀ ਲੁੱਟ ਦਾ ਮਾਮਲਾ: ਕਾਰ ’ਚ ਸਵਾਰ ਲੁਟੇਰਿਆਂ ਕੋਲ ਮੌਜੂਦ ਸਨ 5 ਪਿਸਤੌਲ ਅਤੇ 1 ਰਾਈਫ਼ਲ

Thursday, Jan 04, 2024 - 01:19 PM (IST)

ਪੈਟਰੋਲ ਪੰਪ ਦੀ ਲੁੱਟ ਦਾ ਮਾਮਲਾ: ਕਾਰ ’ਚ ਸਵਾਰ ਲੁਟੇਰਿਆਂ ਕੋਲ ਮੌਜੂਦ ਸਨ 5 ਪਿਸਤੌਲ ਅਤੇ 1 ਰਾਈਫ਼ਲ

ਤਰਨਤਾਰਨ (ਰਮਨ ਚਾਵਲਾ)- ਆਏ ਦਿਨ ਹੋ ਰਹੀਆਂ ਲੁੱਟ ਦੀਆਂ ਵਾਰਦਾਤਾਂ ਨੇ ਜਿੱਥੇ ਜ਼ਿਲ੍ਹੇ ਦੇ ਵਪਾਰੀਆਂ ਦੀ ਨੀਂਦ ਹਰਾਮ ਕਰਕੇ ਰੱਖ ਦਿੱਤੀ ਹੈ, ਉੱਥੇ ਹੀ ਆਮ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਚੁੱਕਾ ਹੈ। ਪੈਟਰੋਲ ਪੰਪ ਦੀ ਹੋਈ ਲੁੱਟ ਤੋਂ ਬਾਅਦ ਸਾਈਬਰ ਸੈਲ ਦੇ ਟੈਕਨੀਕਲ ਸਟਾਫ਼ ਵਲੋਂ ਸੀ.ਸੀ.ਟੀ.ਵੀ. ਫੁਟੇਜ਼ ਨੂੰ ਕਬਜ਼ੇ ਵਿਚ ਲੈਂਦੇ ਹੋਏ 29 ਕੈਮਰੇ ਖੰਗਾਲਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। 

ਜ਼ਿਕਰਯੋਗ ਹੈ ਕਿ ਰਾਈਸ ਮਿੱਲਰਜ਼ ਐਸੋਸੀਏਸ਼ਨ ਵਲੋਂ ਹੋ ਰਹੀਆਂ ਚੋਰੀਆਂ ਅਤੇ ਲੁੱਟ ਦੀਆਂ ਵਾਰਦਾਤਾਂ ਉੱਪਰ ਸਖ਼ਤੀ ਨਾਲ ਨਕੇਲ ਪਾਉਣ ਸਬੰਧੀ ਪੁਲਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਗਈ ਹੈ। ਤੇਲ ਪਵਾਉਣ ਬਹਾਨੇ ਆਏ ਅੱਧਾ ਦਰਜਨ ਹਥਿਆਰਬੰਦ ਲੁਟੇਰੇ ਦਿੱਲੀ ਨੰਬਰ ਕਾਰ ’ਚ ਆਏ ਸਨ , ਜਿਨ੍ਹਾਂ ਕੋਲ ਪੰਜ ਪਿਸਤੌਲ ਅਤੇ ਇੱਕ ਰਾਈਫਲ ਸ਼ਾਮਿਲ ਸੀ। ਜਿਨ੍ਹਾਂ ਵਲੋਂ ਪੰਪ ਮਾਲਕ ’ਤੇ ਵੀ ਗੋਲੀ ਚਲਾਈ ਗਈ। ਗੋਲੀ ਲੱਗਣ ਤੋਂ ਬਾਅਦ ਖੂਨ ਨਾਲ ਲੱਥ ਪੱਥ ਸ਼ਾਮ ਸੁੰਦਰ ਅਗਰਵਾਲ ਵਲੋਂ ਆਪਣੇ ਪੱਟ ਉੱਪਰ ਖੁਦ ਪੱਟੀ ਕਰਦੇ ਹੋਏ ਹਸਪਤਾਲ ਵਿਚ ਜਾਣ ਤੋਂ ਪਹਿਲਾਂ ਆਪਣੇ ਘਰ ਫੋਨ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਮਲਟੀ ਸਪੈਸ਼ਲਟੀ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ : ਲੁਧਿਆਣਾ 'ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਇਸ ਘਟਨਾ ਤੋਂ ਬਾਅਦ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋਏ ਲੁਟੇਰਿਆਂ ਦੀ ਭਾਲ ਕਰਨ ਸਬੰਧੀ ਸਾਈਬਰ ਸੈਲ ਦੇ ਟੈਕਨੀਕਲ ਸਟਾਫ ਵਲੋਂ ਦੇਰ ਸ਼ਾਮ ਤੱਕ 29 ਕੈਮਰੇ ਖੰਗਾਲੇ ਜਾ ਚੁੱਕੇ ਸਨ। ਜਿਸ ਦੌਰਾਨ ਪੁਲਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਅਗਲੇਰੀ ਕਾਰਵਾਈ ਵੱਖ-ਵੱਖ ਟੀਮਾਂ ਦਾ ਗਠਨ ਕਰਦੇ ਹੋਏ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਠੰਡ ਨਾਲ ਕੰਬਦੇ ਸਕੂਲਾਂ ’ਚ ਪਹੁੰਚ ਰਹੇ ਵਿਦਿਆਰਥੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ੈਲਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਨਵੀਨ ਗੁਪਤਾ ਅਤੇ ਕੇਸ਼ਵ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੋਜ਼ਾਨਾ ਜ਼ਿਲ੍ਹੇ ਵਿਚ ਹੋ ਰਹੀਆਂ ਲੁੱਟ ਖੋਹ ਦੀਆਂ ਅਤੇ ਸ਼ੈਲਰਾਂ ਵਿਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ਕੁਝ ਮਹੀਨੇ ਪਹਿਲਾਂ ਕੈਪੀਟਲ ਸ਼ੈਲਰ ਪਿੱਦੀ ਅਤੇ ਕੁਆਲਿਟੀ ਓਵਰਸੀਜ਼ ਸੈਲਰ ਬਨਵਾਲੀਪੁਰ ਵਿਖੇ ਹੋਈਆਂ ਚੋਰੀਆਂ ਦੀ ਪੁਲਸ ਵਲੋਂ ਕਾਗਜ਼ਾਂ ਵਿਚ ਤਫਤੀਸ਼ ਕੀਤੀ ਜਾ ਰਹੀ ਹੈ ਜਦਕਿ ਕੋਈ ਵੀ ਮੁਲਜ਼ਮ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ :ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' 'ਤੇ CM ਮਾਨ ਨੇ ਟਵੀਟ ਕਰ ਆਖੀ ਇਹ ਗੱਲ

ਉਨ੍ਹਾਂ ਦੱਸਿਆ ਕਿ ਇਸ ਲੁੱਟ ਖੋਹ ਦੀਆਂ ਵਾਰਦਾਤਾਂ ਕਰਕੇ ਵਪਾਰੀਆਂ ਦਾ ਜੀਣਾ ਮੁਸ਼ਕਲ ਹੋ ਚੁੱਕਾ ਹੈ। ਉਨ੍ਹਾਂ ਜ਼ਿਲ੍ਹੇ ਦੇ ਐੱਸ.ਐੱਸ.ਪੀ ਪਾਸੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਵਪਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਪੀ ਸਥਾਨਕ ਮਨਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਦੇ ਹੋਏ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋਏ ਲੁਟੇਰਿਆਂ ਦੀ ਪਛਾਣ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News