ਲੁਟੇਰਿਆਂ ਨੇ ਪਰਸ ਖੋਹਦਿਆਂ ਕੀਤੀ ਖਿੱਚ-ਧੂਹ, ਮੋਟਰਸਾਈਕਲ ਤੋਂ ਡਿੱਗ ਕੇ ਔਰਤ ਦੀ ਹੋਈ ਮੌਤ

Monday, Nov 27, 2023 - 08:27 PM (IST)

ਲੁਟੇਰਿਆਂ ਨੇ ਪਰਸ ਖੋਹਦਿਆਂ ਕੀਤੀ ਖਿੱਚ-ਧੂਹ, ਮੋਟਰਸਾਈਕਲ ਤੋਂ ਡਿੱਗ ਕੇ ਔਰਤ ਦੀ ਹੋਈ ਮੌਤ

ਅੰਮ੍ਰਿਤਸਰ (ਜ.ਬ.)- ਥਾਣਾ ਛੇਹਰਟਾ ਅਧੀਨ ਪੈਂਦੇ ਖੇਤਰ ਦਰਸ਼ਨ ਸਿੰਘ ਡੇਰੇ ਨੇੜੇ ਪਤੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੀ ਔਰਤ ਕੋਲੋਂ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਉਸ ਦਾ ਪਰਸ ਖੋਹ ਲਿਆ। ਪਰਸ ਖੋਹਣ ਮੌਕੇ ਹੋਈ ਖਿੱਚ-ਧੂਹ ਦੌਰਾਨ ਔਰਤ ਮੋਟਰਸਾਈਕਲ ਤੋਂ ਹੇਠਾਂ ਡਿੱਗ ਕੇ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਡਾਕਟਰਾਂ ਵੱਲੋਂ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਔਰਤ ਮਨਦੀਪ ਕੌਰ ਦੇ ਪਤੀ ਪਰਮਜੀਤ ਸਿੰਘ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਕੇ ਪੁਲਸ ਵੱਲੋਂ ਇਨ੍ਹਾਂ ਲੁਟੇਰਿਆਂ ਦੀ ਭਾਲ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ- 4 ਸਾਲ ਤੋਂ ਰਹਿ ਰਹੇ ਸੀ ਰਿਸ਼ਤੇਦਾਰ ਦੇ ਘਰ, ਜਦੋਂ ਆਪਣੇ ਘਰ ਪਰਤੇ ਤਾਂ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ

ਸੀ.ਆਈ.ਏ. ਸਟਾਫ 2 ਸਮੇਤ ਥਾਣਾ ਛੇਹਰਟਾ ਦੀ ਪੁਲਸ ਵੱਲੋਂ ਇਤਲਾਹ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਹਰਮਨ ਸਿੰਘ ਮੰਨਾ ਪੁੱਤਰ ਮੁਖਤਾਰ ਸਿੰਘ ਵਾਸੀ ਨੱਥੂਪੁਰ, ਸੁਖਦੀਪ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਲੱਧੇਵਾਲ ਅਤੇ ਤਰਸਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਭਕਨਾ ਕਲਾਂ ਨੂੰ ਖੋਹੇ ਗਏ ਪਰਸ, ਮੋਬਾਇਲ ਅਤੇ ਵਾਰਦਾਤ ਵਿਚ ਵਰਤੇ ਗਏ ਮੋਟਰਸਾਈਕਲ ਸਮੇਤ ਪੁਲਸ ਨੇ ਕਾਬੂ ਕਰ ਲਿਆ। ਪ੍ਰੈੱਸ ਮੀਟਿੰਗ ਦੌਰਾਨ ਖੁਲਾਸਾ ਕਰਦਿਆਂ ਏ.ਸੀ.ਪੀ. ਵੈਸਟ ਕਮਲਜੀਤ ਸਿੰਘ ਨੇ ਦੱਸਿਆ ਕਿ ਤਕਨੀਕੀ ਜਾਂਚ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਵਿਖੇ ਪੇਸ਼ ਕਰ ਕੇ ਪੁਲਸ ਵੱਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਇਕ ਵਾਰ ਫ਼ਿਰ ਸਵਾਲਾਂ ਦੇ ਘੇਰੇ 'ਚ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਤੇ ਮੋਬਾਇਲ ਹੋਏ ਬਰਾਮਦ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News