ਨੌਜਵਾਨ ਮੋਟਰਸਾਈਕਲ ਚੋਰੀ ਕਰ ਹੋਇਆ ਫਰਾਰ, ਘਟਨਾ CCTV 'ਚ ਕੈਦ

Monday, Jul 29, 2024 - 12:16 PM (IST)

ਨੌਜਵਾਨ ਮੋਟਰਸਾਈਕਲ ਚੋਰੀ ਕਰ ਹੋਇਆ ਫਰਾਰ, ਘਟਨਾ CCTV 'ਚ ਕੈਦ

ਅੰਮ੍ਰਿਤਸਰ (ਗਾਂਧੀ)- ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਬਾਈਪਾਸ ਨੇੜੇ ਦਿਨ-ਦਿਹਾੜੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਮੁਤਾਬਕ ਫਤਿਹਗੜ੍ਹ ਚੂੜੀਆਂ ਬਾਈਪਾਸ ਚੌਕ ਪੁਲਸ ਚੌਕੀ ਦੇ ਸਾਹਮਣੇ ਵਾਲੀ ਨਰਸਰੀ ਤੋਂ ਮੋਟਰਸਾਈਕਲ ਚੋਰੀ ਕੀਤਾ ਗਿਆ ਹੈ। ਮੋਟਰਸਾਈਕਲ ਚੋਰੀ ਦੀ ਸਾਰੀ ਘਟਨਾ ਸੀ. ਸੀ. ਟੀ. ਵੀ.  ਕੈਮਰੇ 'ਚ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ- ਕਾਲੇ ਬੱਦਲਾਂ 'ਚ ਘਿਰਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਨਮੋਹਕ ਨਜ਼ਾਰਾ, ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂ

ਇਸ ਦੌਰਾਨ ਮੋਟਰਸਾਈਕਲ ਦੇ ਮਾਲਕ ਕਮਲੇਸ਼ ਕੁਮਾਰ ਪੁੱਤਰ ਰਾਮ ਨਾਰਾਇਣ ਫਤਿਹਗੜ੍ਹ ਚੂੜੀਆਂ ਰੋਡ ਪ੍ਰੀਤ ਅਸਟੇਟ ਦੇ ਰਹਿਣ ਵਾਲੇ ਨੇ ਪੁਲਸ ਨੂੰ ਦੱਸਿਆ ਕਿ  ਅੱਜ ਸਵੇਰੇ ਕਰੀਬ 9.39 ਵਜੇ ਮੈਂ ਮੋਟਰਸਾਈਕਲ PB02DE1899 ਨਰਸਰੀ ਕੋਲ ਖੜ੍ਹਾ ਕੀਤਾ ਸੀ । ਇਸ ਦੌਰਾਨ ਚੋਰਾਂ ਮੋਟਰਸਾਈਕਲ ਲੈ ਕੇ ਫਰਾਰ ਹੋ ਗਏ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਕਿਹਾ ਮੇਰਾ ਮੋਟਰਸਾਈਕਲ ਲੱਭਣ 'ਚ ਮਦਦ ਕੀਤੀ ਜਾਵੇ। ਉੱਧਰ ਸੂਚਨਾ ਮਿਲਣ ’ਤੇ ਪੁਲਸ ਨੇ ਸੀ. ਸੀ. ਟੀ. ਵੀ ਕੈਮਰਿਆਂ ਦੀ ਮਦਦ ਨਾਲ  ਮੋਟਰਸਾਈਕਲ ਚੋਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

 ਇਹ ਵੀ ਪੜ੍ਹੋ- ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਿਸ਼ਤੀ ਹੋਈ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News