ਚਾਚੀ-ਭਤੀਜੀ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ, ਚਾਕੂ ਦੀ ਨੋਕ ''ਤੇ ਸੋਨੇ ਦੇ ਟੋਪਸ ਤੇ ਹੋਰ ਕੀਮਤੀ ਸਾਮਾਨ ਖੋਹ ਹੋਏ ਫ਼ਰਾਰ

03/21/2023 12:13:38 PM

ਤਰਨਤਾਰਨ (ਰਮਨ)- ਥਾਣਾ ਹਰੀਕੇ ਦੀ ਪੁਲਸ ਨੇ ਐਕਟਿਵਾ ਸਵਾਰ ਔਰਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਚਾਕੂ ਦੀ ਨੋਕ ’ਤੇ ਨਿਸ਼ਾਨਾ ਬਣਾਉਂਦੇ ਹੋਏ ਸੋਨੇ ਦੇ ਟੌਪਸ ਅਤੇ ਛਾਪਾਂ ਖੋਹਣ ਦੇ ਮਾਮਲੇ ਵਿਚ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਰਸ਼ਨਾ ਦੇਵੀ ਪਤਨੀ ਪ੍ਰੇਮਜੀਤ ਵਾਸੀ ਕਪੂਰੇ ਜ਼ਿਲ੍ਹਾ ਮੋਗਾ ਹਾਲ ਵਾਸੀ ਕਿਰਤੋਵਾਲ ਕਲਾਂ ਨੇ ਥਾਣਾ ਹਰੀਕੇ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਆਪਣੀ ਚਾਚੀ ਗੀਤਾ ਬਾਵਾ ਨਾਲ ਐਕਟਿਵਾ ’ਤੇ ਸਵਾਰ ਹੋ ਪੱਟੀ ਤੋਂ ਪਿੰਡ ਕਿਰਤੋਵਾਲ ਆ ਰਹੇ ਸਨ ਤਾਂ ਪਿੰਡ ਪਰਿੰਗੜੀ ਤੋਂ ਥੋੜ੍ਹਾ ਪਿੱਛੇ ਕਾਲੇ ਰੰਗ ਦੀ ਐਕਟਿਵਾ 'ਤੇ ਸਵਾਰ 2 ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ਨੂੰ ਧੱਕਾ ਮਾਰ ਕੇ ਹੇਠਾਂ ਸੁੱਟ ਦਿੱਤਾ ਗਿਆ।

ਇਹ ਵੀ ਪੜ੍ਹੋ- ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਏ. ਐੱਸ. ਆਈ. ਨੇ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਤੋੜਿਆ ਦਮ

ਇਸ ਦੌਰਾਨ ਦੋਵਾਂ ਵਿਅਕਤੀਆਂ ਵਲੋਂ ਚਾਕੂ ਦੀ ਨੋਕ 'ਤੇ ਉਨ੍ਹਾਂ ਦੀਆਂ 3 ਛਾਪਾਂ ਅਤੇ ਸੋਨੇ ਦੇ ਟੌਪਸ, ਜਿਸ ਦਾ ਕੁੱਲ ਵਜਨ 16 ਗ੍ਰਾਮ ਬਣਦਾ ਹੈ ਖੋਹ ਮੌਕੇ ਤੋਂ ਫ਼ਰਾਰ ਹੋ ਗਏ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਥਾਣਾ ਹਰੀਕੇ ਦੇ ਏ. ਐੱਸ. ਆਈ. ਸਰਵਣ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਇੰਟਰਨੈੱਟ ਬੰਦ ਹੋਣ ਕਾਰਨ ਕਾਰੋਬਾਰ ਠੱਪ, ਈ-ਪੇਮੈਂਟ ਕਰਨ ਲਈ ਲੋਕਾਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News