ਦੀਨਾਨਗਰ ਨੇੜੇ ਲੁਟੇਰਿਆਂ ਨੇ ਪਿਸਤੌਲ ਦੀ ਨੋਕ ''ਤੇ ਖੋਹਿਆ ਟਰੈਕਟਰ, ਡਰਾਈਵਰ ਨੂੰ ਖੰਭੇ ਨਾਲ ਬੰਨ੍ਹ ਹੋਏ ਫ਼ਰਾਰ

Saturday, Nov 25, 2023 - 05:47 PM (IST)

ਦੀਨਾਨਗਰ ਨੇੜੇ ਲੁਟੇਰਿਆਂ ਨੇ ਪਿਸਤੌਲ ਦੀ ਨੋਕ ''ਤੇ ਖੋਹਿਆ ਟਰੈਕਟਰ, ਡਰਾਈਵਰ ਨੂੰ ਖੰਭੇ ਨਾਲ ਬੰਨ੍ਹ ਹੋਏ ਫ਼ਰਾਰ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਦੇ ਨੇੜਲੇ ਪਿੰਡ ਧਮਰਾਈ ਪੁੱਲ 'ਤੇ 5 ਲੁਟੇਰਿਆਂ ਨੇ ਟਰੈਕਟਰ-ਟਰਾਲੀ 'ਤੇ ਪਰਾਲੀ ਦੀਆਂ ਗੰਢਾਂ ਲੈ ਕੇ ਵਾਪਸ ਆ ਰਹੇ ਡਰਾਈਵਰ ਤੋਂ ਪਿਸਤੌਲ ਦੀ ਨੋਕ 'ਤੇ ਟਰੈਕਟਰ ਖੋਹ ਲਿਆ ਅਤੇ ਡਰਾਈਵਰ ਨੂੰ ਅਗਵਾ ਕਰਕੇ ਨੌਸ਼ਹਿਰਾ ਮੱਝਾ ਸਿੰਘ ਦੇ ਖੇਤਾਂ 'ਚ ਖੰਭੇ ਨਾਲ ਬੰਨ੍ਹ ਕੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਦੀਨਾਨਗਰ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਟਰੇਨ 'ਚ ਖ਼ਰਾਬ ਖਾਣਾ ਪਰੋਸਣ 'ਤੇ ਲੱਗੇਗਾ ਭਾਰੀ ਜੁਰਮਾਨਾ, ਤੈਅ ਕੀਤੀਆਂ 4 ਸ਼੍ਰੇਣੀਆਂ

ਰਣਧੀਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਚੱਕ ਅਲੀਆ ਨੇ ਦੱਸਿਆ ਕਿ ਜਦੋਂ ਉਹ ਆਪਣੀ ਟਰੈਕਟਰ ਟਰਾਲੀ ’ਤੇ ਪਰਾਲੀ ਦੀਆਂ ਗੰਢਾਂ ਲੈ ਕੇ ਧਮਰਾਈ ਪੁੱਲ ’ਤੇ ਪਹੁੰਚਿਆ ਤਾਂ ਇਕ ਸਵਿਫਟ ਕਾਰ ’ਚ 5 ਵਿਅਕਤੀ ਆਏ। ਜਿਸ ਨੇ ਪਿਸਤੌਲ ਦੀ ਨੋਕ 'ਤੇ ਉਸ ਦਾ ਟਰੈਕਟਰ ਖੋਹ ਲਿਆ ਅਤੇ ਉਸ ਨੂੰ ਅਗਵਾ ਕਰ ਲਿਆ। ਜਦੋਂਕਿ ਮੁਲਜ਼ਮਾਂ ਨੇ ਟਰੈਕਟਰ ਚਲਾਉਣ ਲਈ ਆਪਣੇ ਇੱਕ ਸਾਥੀ ਨੂੰ ਨਿਯੁਕਤ ਕੀਤਾ ਸੀ। ਸਾਰੀ ਰਾਤ ਘੁੰਮਣ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਨੌਸ਼ਹਿਰਾ ਮੱਝਾ ਸਿੰਘ ਦੇ ਖੇਤਾਂ ਵਿੱਚ ਇੱਕ ਖੰਭੇ ਨਾਲ ਬੰਨ੍ਹ ਦਿੱਤਾ ਅਤੇ ਉਸਦਾ ਟਰੈਕਟਰ ਲੈ ਕੇ ਭੱਜ ਗਏ।  ਜਿਸ ਤੋਂ ਬਾਅਦ ਉਸ ਨੇ ਕਿਸੇ ਦਾ ਫੋਨ ਲਿਆ ਅਤੇ ਸਾਰੀ ਘਟਨਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸੀ। ਇਸ ਮਗਰੋਂ ਉਸ ਨੇ ਦੀਨਾਨਗਰ ਥਾਣੇ ਦੀ ਪੁਲਸ ਨੂੰ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਦੀਨਾਨਗਰ ਬਲਜੀਤ ਸਿੰਘ ਸਮੇਤ ਥਾਣਾ ਦੀਨਾਨਗਰ ਦੇ ਇੰਚਾਰਜ ਮਨਜੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।         

ਇਹ ਵੀ ਪੜ੍ਹੋ- ਬਾਬੇ ਨਾਨਕ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਜੈਕਾਰਿਆਂ ਦੀ ਗੂੰਜ ਨਾਲ ਪਾਕਿਸਤਾਨ ਲਈ ਰਵਾਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News