ATM ''ਚੋਂ ਪੈਸੇ ਕਢਵਾ ਕੇ ਘਰ ਆ ਰਹੇ ਵਿਅਕਤੀ ਨੂੰ ਲੁਟੇਰਿਆਂ ਨੇ ਪਾਇਆ ਘੇਰਾ, ਹਜ਼ਾਰਾਂ ਦੀ ਨਕਦੀ ਲੁੱਟ ਹੋਏ ਫ਼ਰਾਰ

Tuesday, Nov 28, 2023 - 06:14 PM (IST)

ATM ''ਚੋਂ ਪੈਸੇ ਕਢਵਾ ਕੇ ਘਰ ਆ ਰਹੇ ਵਿਅਕਤੀ ਨੂੰ ਲੁਟੇਰਿਆਂ ਨੇ ਪਾਇਆ ਘੇਰਾ, ਹਜ਼ਾਰਾਂ ਦੀ ਨਕਦੀ ਲੁੱਟ ਹੋਏ ਫ਼ਰਾਰ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਗੁਰਦਾਸਪੁਰ ਤੋਂ ਬਹਿਰਾਮਪੁਰ ਰੋਡ 'ਤੇ ਸਥਿਤ ਪਿੰਡ ਸਾਧੂ ਚੱਕ ਨੇੜੇ  ਚਾਰ ਲੁਟੇਰਿਆਂ ਵੱਲੋਂ ਇੱਕ ਵਿਅਕਤੀ ਕੋਲੋਂ 40 ਹਜ਼ਾਰ ਰੁਪਏ ਦੀ ਲੁੱਟ ਖੋਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ  ਸੁਖਦੇਵ ਸਿੰਘ ਪੁੱਤਰ ਚਰਨ ਸਿੰਘ ਵਾਸੀ ਡਾਲਾ ਨੇ ਦੱਸਿਆ ਕਿ ਉਹ ਗੁਰਦਾਸਪੁਰ ਏ.ਟੀ.ਐੱਮ 'ਚੋਂ 40 ਹਜ਼ਾਰ ਰੁਪਏ ਦੀ ਰਾਸ਼ੀ ਕਢਾ ਕੇ ਆਪਣੇ ਘਰ ਪਿੰਡ ਡਾਲਾ ਵਿਖੇ ਵਾਪਸ ਆ ਰਿਹਾ ਸੀ, ਜਦ ਸਾਧੂ ਚੱਕ ਪੋਲੀ ਨੇੜੇ ਪਹੁੰਚਿਆ ਤਾਂ ਚਾਰ ਅਣਪਛਾਤੇ ਲੁਟੇਰਿਆਂ ਜੋ ਦੋ ਮੋਟਰਸਾਈਕਲਾਂ 'ਤੇ ਸਵਾਰ ਆਏ।

ਇਹ ਵੀ ਪੜ੍ਹੋ- ਪੰਜਾਬ ਹਰਿਆਣਾ ਹਾਈਕੋਰਟ ਸਖ਼ਤ, ਕਿਹਾ- ਲਾਰੇਂਸ ਦੇ ਇੰਟਰਵਿਊ ਨੂੰ ਪ੍ਰਕਾਸ਼ਿਤ ਕਰਨ 'ਤੇ ਕੀਤੀ ਜਾਵੇ ਕਾਰਵਾਈ

ਲੁੱਟੇਰਿਆਂ ਨੇ ਵਿਅਕਤੀ ਪਹਿਲਾ ਘੇਰਾ ਪਾਇਆ ਫਿਰ ਪਿਸਤੌਲ ਵੇਖਕੇ ਉਸ ਕੋਲੋਂ 40 ਹਜ਼ਾਰ ਦੀ ਨਗਦੀ ਖੋਹ ਕੇ ਮੁੜ ਗੁਰਦਾਸਪੁਰ ਵਾਲੀ ਸਾਈਡ ਨੂੰ ਹੀ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ. ਐੱਚ. ਓ. ਸਦਰ ਅਮਨਦੀਪ ਸਿੰਘ ਵੱਲੋਂ ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਰੋਡ 'ਤੇ ਲੱਗੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ।

ਇਹ ਵੀ ਪੜ੍ਹੋ- ਰਾਜਪਾਲ ਨੂੰ ਮੰਗ ਪੱਤਰ ਦੇਣ ਮਗਰੋਂ ਕਿਸਾਨਾਂ ਵੱਲੋਂ ਧਰਨਾ ਸਮਾਪਤ ਕਰਨ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News