ਨੌਜਵਾਨ ਪਾਸੋਂ ਲੁਟੇਰਿਆਂ ਖੋਹਿਆ ਆਈਫੋਨ ਅਤੇ ਮੋਟਰਸਾਈਕਲ

Saturday, Nov 16, 2024 - 05:09 PM (IST)

ਤਰਨਤਾਰਨ (ਰਮਨ)-ਜ਼ਿਲ੍ਹੇ ਵਿਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ, ਇਸ ਦੀ ਇਕ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਧੱਕਾ ਮਾਰਦੇ ਹੋਏ ਮੋਟਰਸਾਈਕਲ ਅਤੇ ਆਈ ਫੋਨ ਖੋਹ ਫਰਾਰ ਹੋ ਗਏ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਪ੍ਰੇਮੀ ਨਾਲ ਗੱਡੀ 'ਚ ਸਵਾਰ ਔਰਤ ਨਾਲ ਉਹ ਹੋਇਆ ਜੋ ਸੋਚਿਆ ਵੀ ਨਾ ਸੀ

ਮਨਜੀਤ ਸਿੰਘ ਪੁੱਤਰ ਧਰਮ ਸਿੰਘ ਵਾਸੀ ਪਿੰਡ ਚੱਬਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਚਾਚਾ ਸੁਖਦੇਵ ਸਿੰਘ ਡਰਾਈਵਰੀ ਦਾ ਕੰਮ ਕਰਦਾ ਹੈ। ਉਹ ਅਤੇ ਉਸਦਾ ਚਾਚਾ ਫਾਇਨਾਂਸ ਕੰਪਨੀ ਤੋਂ ਟਰੱਕ ਲੈਣ ਲਈ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੋਟ ਈਸੇ ਖਾਂ ਗਏ ਸੀ, ਜਦ ਉਹ ਵਾਪਸ ਆ ਰਹੇ ਸੀ ਤਾਂ ਉਹ ਟਰੱਕ ਦੇ ਪਿੱਛੇ ਜਾ ਰਿਹਾ ਸੀ ਤਾਂ ਪੁਰਾਣਾ ਬਾਈਪਾਸ ਮੁਰਾਦਪੁਰ ਨੇੜੇ ਗੁਰਦੁਆਰਾ ਬਾਬਾ ਮਲਕ ਤਰਨਤਾਰਨ ਪਾਸ ਪੁੱਜੇ ਤਾਂ ਉਸਨੇ ਆਪਣਾ ਮੋਟਰਸਾਈਕਲ ਸਾਈਡ ’ਤੇ ਕਰਕੇ ਆਪਣੇ ਚਾਚੇ ਦੇ ਟਰੱਕ ਦੇ ਪਿੱਛੇ ਲਾ ਲਿਆ।

ਇਹ ਵੀ ਪੜ੍ਹੋ-  ਪੰਜਾਬ 'ਚ ਧੁੰਦ ਕਾਰਨ ਵੱਡਾ ਹਾਦਸਾ, ਬੱਸ ਤੇ ਟਰੈਕਟਰ ਦੀ ਟੱਕਰ 'ਚ ਇਕ ਦੀ ਮੌਤ ਤੇ ਕਈ ਜ਼ਖ਼ਮੀ

ਅਚਾਨਕ ਦੋ ਮੋਟਰਸਾਈਕਲਾਂ ’ਤੇ ਸਵਾਰ ਤਿੰਨ-ਤਿੰਨ ਅਣਪਛਾਤੇ ਨੌਜਵਾਨ ਸਵਾਰ ਹੋਏ ਬਾਠ ਚੌਂਕ ਤਰਨਤਾਰਨ ਵਾਲੀ ਸਾਈਡ ਤੋਂ ਆਏ ਅਤੇ ਗੋਇੰਦਵਾਲ ਬਾਈਪਾਸ ਨੂੰ ਚਲੇ ਗਏ, ਜਿਨ੍ਹਾਂ ਨੇ ਉਸ ਨੂੰ ਇਕੱਲੇ ਨੂੰ ਦੇਖ ਕੇ ਆਪਣੇ ਮੋਟਰਸਾਈਕਲ ਵਾਪਸ ਮੋੜ ਕੇ ਉਸਦੇ ਪਿੱਛੇ ਲਾ ਲਏ, ਇਨ੍ਹਾਂ ਨੌਜਵਾਨਾਂ ਨੇ ਉਸਨੂੰ ਮੋਟਰਸਾਈਕਲ ਸਮੇਤ ਧੱਕਾ ਮਾਰ ਕੇ ਹੇਠਾਂ ਸੁੱਟ ਦਿੱਤਾ ਅਤੇ ਉਸਦਾ ਆਈਫੋਨ 15 ਅਤੇ ਪਲਟੀਨਾ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਏ.ਐੱਸ.ਆਈ ਨਿਸ਼ਾਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News