ਸਰਹੱਦੀ ਖ਼ੇਤਰ ''ਚ ਇਕ ਘਰ ਦੀ ਡਿੱਗੀ ਛੱਤ, ਵਾਲ-ਵਾਲ ਬਚਿਆ ਪਰਿਵਾਰ

Thursday, Feb 29, 2024 - 05:57 PM (IST)

ਸਰਹੱਦੀ ਖ਼ੇਤਰ ''ਚ ਇਕ ਘਰ ਦੀ ਡਿੱਗੀ ਛੱਤ, ਵਾਲ-ਵਾਲ ਬਚਿਆ ਪਰਿਵਾਰ

ਬਮਿਆਲ/ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰ ਦੇ ਕਸਬਾ ਨਰੋਟ ਜੈਮਲ ਸਿੰਘ ਦੀ ਵਾਰਡ ਨੰ: 2 'ਚ ਇਕ ਪਰਿਵਾਰ ਦੇ ਘਰ ਦੇ ਕਮਰੇ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੌਰਾਨ ਪਰਿਵਾਰਕ ਮੈਂਬਰ ਉਸ ਸਮੇਂ ਕਮਰੇ ਦੇ ਬਾਹਰ ਚੁੱਲ੍ਹੇ 'ਤੇ ਚਾਹ ਪੀਣ ਲਈ ਬੈਠੇ ਹੋਏ ਸਨ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। 

ਇਹ ਵੀ ਪੜ੍ਹੋ : ਪੇਪਰ ਦੇ ਕੇ ਘਰ ਪਰਤ ਰਹੇ ਵਿਦਿਆਰਥੀਆਂ ਨਾਲ ਵਾਪਰਿਆ ਹਾਦਸਾ, ਇਕ ਦੀ ਦਰਦਨਾਕ ਮੌਤ, 2 ਗੰਭੀਰ ਜ਼ਖ਼ਮੀ

 ਇਸ ਹਾਦਸੇ ਕਾਰਨ ਕਮਰੇ 'ਚ ਰੱਖਿਆ ਸਾਰਾ ਸਾਮਾਨ ਬਹੁਤ ਬੁਰੀ ਤਰ੍ਹਾਂ ਨਾਲ ਟੁੱਟ ਗਿਆ। ਜਾਣਕਾਰੀ ਦਿੰਦੇ ਹੋਏ ਨਰੋਟ ਜੈਮਲ ਸਿੰਘ ਵਾਸੀ ਬੋਧਰਾਜ ਨੇ ਦੱਸਿਆ ਕਿ ਪਰਿਵਾਰ ਦੇ ਮੈਂਬਰ ਕੁਝ ਮਿੰਟ ਪਹਿਲਾਂ ਹੀ ਕਮਰੇ ਵਿੱਚੋਂ ਬਾਹਰ ਆਏ ਸਨ ਅਤੇ ਅਚਾਨਕ ਕਮਰੇ ਦੀ ਛੱਤ ਡਿੱਗ ਗਈ ਜਿਸ ਕਾਰਨ ਘਰ ਦਾ ਸਾਰਾ ਕੀਮਤੀ ਸਾਮਾਨ ਬਹੁਤ ਬੁਰੀ ਤਰ੍ਹਾਂ ਨਾਲ ਖ਼ਰਾਬ ਹੋ ਗਿਆ ਹੈ। ਬੋਧ ਰਾਜ ਨੇ ਦੱਸਿਆ ਕਿ ਉਹ ਸਬਜ਼ੀ ਦੀ ਰੇਹੜੀ ਲਗਾਕੇ ਆਪਣੇ ਘਰ ਦਾ ਗੁਜ਼ਾਰਾ ਚਲਾ ਰਿਹਾ ਹੈ । ਉਨ੍ਹਾਂ  ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੀ ਆਰਥਿਕ ਮਦਦ ਕੀਤੀ ਜਾਵੇ, ਤਾਂ ਕਿ ਮੁੜ ਰਹਿਣ ਬਸੇਰਾ ਕਰਨ ਲਈ ਛੱਤ ਪਾ ਕੇ ਰਹਿਣ ਸੱਕਣ। 

ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ : ਸੁਖਬੀਰ ਬਾਦਲ ਤੇ ਸੈਣੀ ਨੇ ਸਿਆਸੀ ਲਾਹਾ ਲੈਣ ਲਈ ਰਚੀ ਸਾਜ਼ਿਸ਼, SIT ਨੇ ਕੀਤਾ ਦਾਅਵਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News