j&k ''ਚ ਅੱਤਵਾਦੀ ਹਮਲਿਆਂ ਤੋਂ ਬਾਅਦ ਰਾਵੀ ਦਰਿਆ ਤੋਂ ਪਾਰਲੇ ਪਾਸੇ ਦੇ ਪਿੰਡਾਂ ''ਚ ਚਲਾਇਆ ਗਿਆ ਸਰਚ ਅਭਿਆਨ
Friday, Jun 14, 2024 - 06:17 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਪਿਛਲੇ ਦਿਨੀਂ ਜੰਮੂ ਕਸ਼ਮੀਰ 'ਚ ਲਗਾਤਾਰ ਹੋਏ ਅੱਤਵਾਦੀ ਹਮਲਿਆਂ ਤੋਂ ਬਾਅਦ ਜਿੱਥੇ ਜੰਮੂ ਕਸ਼ਮੀਰ 'ਚ ਇਸ ਸਮੇਂ ਹਾਈ ਅਲਰਟ ਜਾਰੀ ਕੀਤਾ ਹੋਇਆ ਹੈ ਉਥੇ ਹੀ ਪੰਜਾਬ 'ਚ ਵੀ ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਸੁਰੱਖਿਆ ਪ੍ਰਬੰਧਾਂ ਵਿਚ ਸਖ਼ਤੀ ਕੀਤੇ ਜਾ ਰਹੀ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਈ ਘਟਨਾ ਨਾ ਵਾਪਰ ਸਕੇ। ਇਸੇ ਤਹਿਤ ਅੱਜ ਐੱਸ. ਐੱਸ. ਪੀ. ਗੁਰਦਾਸਪੁਰ ਹਰੀਸ਼ ਕੁਮਾਰ ਦਾਯਮਾ ਦੀ ਅਗਵਾਈ ਹੇਠ ਮਕੌੜਾ ਪੱਤਣ ਤੋਂ ਪਾਰਲੇ ਪਾਸੇ ਵਾਲੇ ਅੱਧੀ ਦਰਜਨ ਪਿੰਡਾਂ ਅੰਦਰ ਭਾਰੀ ਪੁਲਸ ਫੋਰਸ ਨਾਲ ਸਰਚ ਅਭਿਆਨ ਚਲਾਇਆ ਗਿਆ।
ਇਹ ਵੀ ਪੜ੍ਹੋ- ਤਿੰਨ ਦਿਨ ਪਹਿਲਾਂ ਖੰਨਾ 'ਚ ਬੈਂਕ ਡਕੈਤੀ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ, ਕੈਸ਼ ਸਣੇ ਬਰਾਮਦ ਹੋਇਆ ਇਹ ਸਾਮਾਨ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸ. ਐੱਸ. ਪੀ. ਗੁਰਦਾਸਪੁਰ ਹਰੀਸ਼ ਕੁਮਾਰ ਦਾਯਮਾ ਨੇ ਦੱਸਿਆ ਕਿ ਪਿਛਲੀ ਦਿਨੀਂ ਜੋ ਜੰਮੂ ਕਸ਼ਮੀਰ ਵਿੱਚ ਅੱਤਵਾਦੀ ਹਮਲੇ ਹੋਏ ਹਨ ਉਹਨਾਂ ਨੂੰ ਲੈ ਕੇ ਸਰਹੱਦੀ ਖੇਤਰ ਦੇ ਜ਼ੀਰੋ ਲਾਈਨ ਦੇ ਇਲਾਕੇ ਦੇ ਪਿੰਡਾਂ ਅੰਦਰ ਅੱਜ ਭਾਰੀ ਪੁਲਸ ਫੋਰਸ ਦੇ ਨਾਲ ਹਰ ਇਲਾਕੇ ਅੰਦਰ ਪੂਰੀ ਬਰੀਕੀ ਨਾਲ ਸਰਚ ਅਭਿਆਨ ਚਲਾਇਆ ਗਿਆ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਸ਼ਰਾਰਤੀ ਅਨਸਰਾਂ ਵੱਲੋਂ ਇਸੇ ਤਰ੍ਹਾਂ ਦੀ ਕੋਈ ਅਣਸੁਖਾਈ ਘਟਨਾ ਨੂੰ ਅੰਜਾਮ ਨਾ ਦਿੱਤਾ ਜਾ ਸਕੇ ।
ਇਹ ਵੀ ਪੜ੍ਹੋ- ਔਰਤਾਂ ਦੇ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਇਸੇ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੀ ਯੋਜਨਾ, ਜਾਣੋ ਕਿਸ ਨੂੰ ਮਿਲੇਗਾ ਲਾਭ
ਇਸ ਮੌਕੇ ਉਹਨਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਤਰ੍ਹਾਂ ਦਾ ਕੋਈ ਸ਼ਰਾਰਤੀ ਅਨਸਰ ਜਾਂ ਕਿਸੇ ਤਰ੍ਹਾਂ ਦੀ ਕੋਈ ਗੈਰ ਕਾਨੂੰਨੀ ਵਸਤੂ ਵੇਖਣ ਨੂੰ ਮਿਲਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਲੋਕਲ ਥਾਣੇ ਅੰਦਰ ਦਿੱਤੀ ਜਾਵੇ ਬਾਕੀ ਪੁਲਸ ਫੋਰਸ ਅਤੇ ਹਰ ਇੱਕ ਸੁਰੱਖਿਆ ਏਜੰਸੀਆਂ ਵੱਲੋਂ ਸਰਹੱਦੀ ਖੇਤਰ ਅੰਦਰ ਪਲ ਪਲ ਦੀ ਨਜ਼ਰ ਰੱਖੀ ਜਾ ਰਹੀ ਹੈ । ਉਹਨਾਂ ਕਿਹਾ ਕਿ ਰਾਤ ਦੇ ਨਾਕਿਆਂ ਵਿੱਚ ਵੀ ਕਈ ਤਰ੍ਹਾਂ ਦੇ ਵਾਧੇ ਕੀਤੇ ਗਏ ਹਨ ਬਾਕੀ ਪੁਲਿਸ ਫੋਰਸ ਲੋਕਾਂ ਦੀ ਸੁਰੱਖਿਆ ਲਈ ਹਰ ਵੇਲੇ ਬਿਲਕੁਲ ਤਿਆਰ ਬੈਠੀ ਹੈ ਅਤੇ ਲੋਕਾਂ ਨੂੰ ਵੀ ਆਪਣੇ ਇਲਾਕੇ ਅੰਦਰ ਗੈਰ ਕਾਨੂੰਨੀ ਕੰਮਕਾਰ ਕਰਨ ਵਾਲੇ ਅਨਸਰਾਂ ਉੱਤੇ ਨਜ਼ਰ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਉਹਨਾਂ ਵੱਲੋਂ ਜੋ ਲੋਕ ਬਾਹਰਲੇ ਇਲਾਕਿਆਂ ਵਿੱਚੋਂ ਆ ਕੇ ਇਥੇ ਰਹਿ ਰਹੇ ਹਨ ਉਹਨਾਂ ਦੀ ਜਾਂਚ ਪੜਤਾਲ ਕੀਤੀ ਗਈ ਹੈ। ਇਸ ਮੌਕੇ ਡੀ. ਐੱਸ. ਪੀ. ਦੀਨਾਨਗਰ ਸੁਖਵਿੰਦਰ ਪਾਲ ਸਿੰਘ ,ਐੱਸ. ਐੱਚ. ਓ. ਬਹਿਰਾਮਪੁਰ ਅਵਤਾਰ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਪੁਲਸ ਦੇ ਅਧਿਕਾਰੀ ਅਤੇ ਜਵਾਨ ਹਾਜ਼ਰ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8