ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ, 1549 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਵਜੀਫਾ ਰਾਸ਼ੀ
Monday, Apr 22, 2024 - 05:44 PM (IST)
ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2023 ਵਿਚ ਲਈ ਗਈ ਦਰਜਾ ਪਹਿਲਾ ਅਤੇ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਬਿਆਸੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਾਰੀ ਕੀਤਾ ਹੈ। ਐਲਾਨੇ ਗਏ ਨਤੀਜੇ ਅਨੁਸਾਰ 1549 ਵਿਦਿਆਰਥੀਆਂ ਨੂੰ 29 ਲੱਖ 88 ਹਜ਼ਾਰ ਰੁਪਏ ਦੇ ਕਰੀਬ ਵਜੀਫਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਸਨਮਾਨ ਚਿੰਨ੍ਹ ਤੇ ਪ੍ਰਮਾਣ ਪੱਤਰ ਦੇ ਕੇ ਵੀ ਨਿਵਾਜਿਆ ਜਾਵੇਗਾ।
ਇਹ ਵੀ ਪੜ੍ਹੋ- ਪਾਕਿਸਤਾਨ 'ਚ ਵਿਸਾਖੀ ਮਨਾਉਣ ਗਏ ਸਿੱਖ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਨਤੀਜਾ ਜਾਰੀ ਕਰਨ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦਾ ਕਾਰਜ ਕਰਦੀ ਹੈ, ਉਥੇ ਹੀ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੀ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ, ਰਹਿਤ ਮਰਿਯਾਦਾ ਅਤੇ ਸਿੱਖ ਸਿਧਾਂਤਾਂ ਨਾਲ ਜੋੜਨ ਲਈ ਧਾਰਮਿਕ ਪ੍ਰੀਖਿਆ ਦਾ ਵੱਡਾ ਮਹੱਤਵ ਹੈ।
ਇਹ ਵੀ ਪੜ੍ਹੋ- ਪਤੀ ਵੱਲੋਂ ਗਰਭਵਤੀ ਪਤਨੀ ਨੂੰ ਸਾੜ ਕੇ ਮਾਰਨ ਤੋਂ ਬਾਅਦ ਕੌਮੀ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ
ਇਸੇ ਦੌਰਾਨ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੌਰਾਨ ਹਜ਼ਾਰਾਂ ਵਿਦਿਆਰਥੀ ਹਿੱਸਾ ਲੈਂਦੇ ਹਨ, ਜਿਨ੍ਹਾਂ ਵਿੱਚੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਨਵੰਬਰ 2023 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਦੋ ਦਰਜਿਆਂ ਅੰਦਰ 43803 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 1549 ਵਿਦਿਆਰਥੀ ਨੇ ਵਜੀਫਾ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਹਰ ਦਰਜੇ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵੀ ਵਿਸ਼ੇਸ਼ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਹਰ ਵਿਦਿਆਰਥੀ ਨੂੰ ਇਸ ਧਾਰਮਿਕ ਪ੍ਰੀਖਿਆ ਦਾ ਹਿੱਸਾ ਬਣਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਬੱਚੇ ਅਤੇ ਨੌਜਵਾਨ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਹੋ ਸਕਣ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਇੰਚਾਰਜ ਜੋਗੇਸ਼ਵਰ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਗਰਭਵਤੀ ਔਰਤ ਨੂੰ ਜਿਊਂਦਾ ਸਾੜਨ ਦਾ ਮਾਮਲਾ: ਮਾਂ ਦੇ ਰੋਂਦੇ-ਕੁਰਲਾਉਂਦੇ ਬੋਲ ਸੁਣ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8