ਸ਼੍ਰੋਮਣੀ ਕਮੇਟੀ ਨੇ ਐਕਸ (ਟਵਿੱਟਰ) ਨੂੰ ਭੇਜਿਆ ਕਾਨੂੰਨੀ ਨੋਟਿਸ
Friday, Jan 12, 2024 - 10:57 AM (IST)
ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ਨੂੰ ਸਿੱਖ ਸੰਸਥਾ ਦੇ ਇਕ ਫਰਜ਼ੀ ਐਕਸ ਖਾਤੇ ਨੂੰ ਲੈ ਕੇ ਕਾਰਵਾਈ ਆਰੰਭ ਕਰਦਿਆਂ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਸ਼੍ਰੋਮਣੀ ਕਮੇਟੀ ਦੀ 20 ਨਵੰਬਰ 2023 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਫ਼ੈਸਲੇ ਅਨੁਸਾਰ ਸੰਸਥਾ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਵੱਲੋਂ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਮੁਕੱਦਮਾ
ਐਡਵੋਕੇਟ ਸਿਆਲੀ ਨੇ ਆਪਣੇ ਨੋਟਿਸ ਵਿਚ ਕਿਹਾ ਹੈ ਕਿ ਐਕਸ ਵਰਗੇ ਸੋਸ਼ਲ ਮੀਡੀਆ ਮੰਚਾਂ ਵੱਲੋਂ ਪੈਰੋਡੀ ਖਾਤਿਆਂ ਦੀ ਨੀਤੀ ਹੇਠ ਕਿਸੇ ਵੀ ਧਰਮ ਜਾਂ ਧਾਰਮਿਕ ਸੰਸਥਾ ਵਿਰੁੱਧ ਨਫ਼ਰਤੀ ਪ੍ਰਚਾਰ ਫੈਲਾਉਣਾ ਅਤੇ ਇਸ ਨੂੰ ਹੱਲਾਸ਼ੇਰੀ ਦੇਣਾ ਭਾਰਤੀ ਦੰਡ ਪ੍ਰਣਾਲੀ, ਸੂਚਨਾ ਤਕਨਾਲੋਜੀ ਐਕਟ 2001 ਅਤੇ ਸੂਚਨਾ ਤਕਨਾਲੋਜੀ ਨਿਯਮਾਂ 2021 ਦੀ ਉਲੰਘਣਾ ਹੈ। ਇਹ ਵਰਤਾਰਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਵਿਸ਼ਵਾਸ ਨੂੰ ਸੱਟ ਮਾਰਨ ਲਈ ਕੀਤਾ ਜਾ ਰਿਹਾ ਹੈ। ਇਸ ਹਰਕਤ ਨਾਲ ਸਮਾਜ ਅੰਦਰ ਆਪਸੀ ਭਾਈਚਾਰਕ ਸਾਂਝ ਨੂੰ ਵੀ ਖ਼ਤਰਾ ਪੈਦਾ ਹੋ ਰਿਹਾ ਹੈ, ਲਿਹਾਜ਼ਾ ਇਸ ਨੂੰ ਤੁਰੰਤ ਬੰਦ ਕੀਤਾ ਜਾਵੇ, ਨਹੀਂ ਤਾਂ ਸ਼੍ਰੋਮਣੀ ਕਮੇਟੀ ਹਰ ਪੱਧਰ ’ਤੇ ਕਾਨੂੰਨੀ ਕਾਰਵਾਈ ਅੱਗੇ ਵਧਾਉਣ ਤੋਂ ਪਿੱਛੇ ਨਹੀਂ ਹਟੇਗੀ।
ਇਹ ਵੀ ਪੜ੍ਹੋ : ਡੌਂਕੀ ਲਾ ਕੇ ਅਮਰੀਕਾ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਜਾਅਲੀ/ਪੈਰੋਡੀ ਐਕਸ ਖਾਤਾ ਸਾਹਮਣੇ ਆਉਣ ’ਤੇ ਮਾਮਲਾ ਸੋਸ਼ਲ ਮੀਡੀਆ ਪਲੇਟਫਾਰਮ ਕੋਲ ਉਠਾਇਆ ਗਿਆ ਸੀ ਪਰ ਉਸ ਨੇ ਖਾਤੇ ਨੂੰ ਬੰਦ ਕਰਨ ਤੋਂ ਇਨਕਾਰ ਕਰ ਦਿੱਤਾ। ਮੁੜ ਲਿਖਣ ’ਤੇ ਐਕਸ/ਟਵਿੱਟਰ ਨੇ ਪੈਰੋਡੀ ਖਾਤੇ ਨੂੰ ਆਪਣੀ ਨੀਤੀ ਦਾ ਹਿੱਸਾ ਦੱਸਿਆ ਸੀ, ਜਿਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਨੇ ਕਾਨੂੰਨੀ ਕਾਰਵਾਈ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ।
ਇਹ ਵੀ ਪੜ੍ਹੋ : ਸੀਤ ਲਹਿਰ ਨੇ ਤੋੜੇ ਰਿਕਾਰਡ, ਪੂਰੇ ਪੰਜਾਬ ਨਾਲੋਂ ਠੰਡਾ ਰਿਹਾ ਗੁਰਦਾਸਪੁਰ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8